(Source: ECI/ABP News/ABP Majha)
Punjab News: ਵਿਜੀਲੈਂਸ ਨੇ ਰੰਗੇ ਹੱਥੀਂ ਕਾਬੂ ਕੀਤਾ ਸਰਕਾਰੀ ਹਸਪਤਾਲ ਦਾ ਅਟੈਂਡੈਂਟ, ਸਰਜਰੀ ਜਲਦੀ ਕਰਵਾਉਣ ਦੇ ਨਾਂ 'ਤੇ ਮੰਗਦਾ ਸੀ ਪੈਸੇ
Malerkotla Government Hospital Attendant: ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਨੇ ਮਾਲੇਰਕੋਟਲਾ ਦੇ ਸਰਕਾਰੀ ਹਸਪਤਾਲ ਵਿੱਚ ਡਾਕਟਰ ਦੇ ਸੇਵਾਦਾਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
Punjab News: ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਨੇ ਮਾਲੇਰਕੋਟਲਾ ਦੇ ਸਰਕਾਰੀ ਹਸਪਤਾਲ ਵਿੱਚ ਡਾਕਟਰ ਦੇ ਸੇਵਾਦਾਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅਟੈਂਡੈਂਟ ਇਮਰਾਨ ਨੇ ਸਰਜਰੀ ਦੀ ਤਰੀਕ ਅੱਗੇ ਵਧਾਉਣ ਲਈ ਮਰੀਜ਼ ਦੇ ਸੇਵਾਦਾਰ ਤੋਂ 6,000 ਰੁਪਏ ਦੀ ਰਿਸ਼ਵਤ ਮੰਗੀ ਸੀ। ਇਮਰਾਨ ਸਰਕਾਰੀ ਹਸਪਤਾਲ ਦੇ ਸਰਜਨ ਡਾਕਟਰ ਚਮਨਜੋਤ ਦੇ ਨਾਲ ਸੇਵਾਦਾਰ ਵਜੋਂ ਤਾਇਨਾਤ ਹੈ।
ਹੋਰ ਪੜ੍ਹੋ : ਜੇਲ੍ਹਾਂ 'ਚ ਪਲਣ ਵਾਲੇ ਗੈਂਗਸਟਰਾਂ ਨੂੰ ਹੁਣ ਨਹੀਂ ਮਿਲੇਗੀ ਸਿਆਸੀ ਪਨਾਹ, CM ਮਾਨ ਦਾ ਵੱਡਾ ਬਿਆਨ
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਸ਼ਿਕਾਇਤ ਦਰਜ ਕਰਵਾਈ
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮਲੇਰਕੋਟਲਾ ਦੀ ਖੁਸ਼ਹਾਲ ਬਸਤੀ ਦੇ ਵਸਨੀਕ ਨਜਮ ਨੇ ਸ਼ਿਕਾਇਤ ਕੀਤੀ ਸੀ ਕਿ ਉਸਦੀ ਪਤਨੀ ਨੂੰ ਪਿੱਤੇ ਦੀ ਪੱਥਰੀ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਅੱਗੇ ਦੱਸਿਆ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮੁਲਜ਼ਮ ਇਮਰਾਨ, ਜੋ ਡਾਕਟਰ ਚਮਨਜੋਤ ਸਿੰਘ ਦੇ ਨਾਲ ਬਤੌਰ ਅਟੈਂਡੈਂਟ ਤਾਇਨਾਤ ਹੈ, ਨੇ ਉਸ ਦੀ ਪਤਨੀ ਦੇ ਪਿੱਤੇ ਦੇ ਆਪ੍ਰੇਸ਼ਨ ਦੀ ਤਾਰੀਖ਼ ਪਹਿਲਾਂ ਕਰਨ ਬਦਲੇ 6000 ਰੁਪਏ ਰਿਸ਼ਵਤ ਮੰਗੀ ਸੀ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਕ ਲਗਾਇਆ ਅਤੇ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਸ਼ਿਕਾਇਤਕਰਤਾ ਤੋਂ 6000 ਰੁਪਏ ਰਿਸ਼ਵਤ ਲੈਂਦਿਆਂ ਉਕਤ ਅਟੈਂਡੈਂਟ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਇਮਰਾਨ ਦੇ ਖਿਲਾਫ਼ ਵਿਜੀਲੈਂਸ ਬਿਊਰੋ, ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਐੱਫ. ਆਈ.ਆਰ. ਨੰਬਰ 12 ਮਿਤੀ 08-08-2023 ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
ਹੋਰ ਪੜ੍ਹੋ : ਕਿਸਾਨ ਵੀਰਾਂ ਲਈ ਖ਼ਬਰ, ਸਬਸਿਡੀ 'ਤੇ ਮਸ਼ੀਨਾਂ ਲੈਣ ਲਈ ਇਸ ਤਰੀਕ ਤੋਂ ਪਹਿਲਾਂ ਪਹਿਲਾਂ ਭਰੋ ਟੋਕਨ ਮਨੀ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।