(Source: ECI/ABP News/ABP Majha)
ਈਦ-ਉਲ-ਫਿਤਰ ਮੌਕੇ ਕੈਪਟਨ ਦਾ ਵੱਡਾ ਐਲਾਨ, ਮਲੇਰਕੋਟਲਾ ਹੋਏਗਾ ਪੰਜਾਬ ਦਾ 23ਵਾਂ ਜ਼ਿਲ੍ਹਾ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਈਦ ਮੌਕੇ ਇੱਕ ਵੱਡਾ ਐਲਾਨ ਕੀਤਾ ਹੈ।ਸ਼ੁਕਰਵਾਰ ਨੂੰ ਮੁਸਲਿਮ ਭਾਈਚਾਰੇ ਦੇ ਪ੍ਰਭਾਵਸ਼ਾਲੀ ਖੇਤਰ ਮਲੇਰਕੋਟਲਾ ਨੂੰ ਪੰਜਾਬ ਦਾ 23ਵਾਂ ਜ਼ਿਲ੍ਹਾ ਐਲਾਨਿਆ ਗਿਆ ਹੈ।ਇਹ ਐਲਾਨ ਕੈਪਟਨ ਅਮਰਿੰਦਰ ਸਿੰਘ ਈਦ ਦੀ ਵਧਾਈ ਦਿੰਦੇ ਹੋਏ ਕੀਤਾ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਈਦ ਮੌਕੇ ਇੱਕ ਵੱਡਾ ਐਲਾਨ ਕੀਤਾ ਹੈ।ਸ਼ੁਕਰਵਾਰ ਨੂੰ ਮੁਸਲਿਮ ਭਾਈਚਾਰੇ ਦੇ ਪ੍ਰਭਾਵਸ਼ਾਲੀ ਖੇਤਰ ਮਲੇਰਕੋਟਲਾ ਨੂੰ ਪੰਜਾਬ ਦਾ 23ਵਾਂ ਜ਼ਿਲ੍ਹਾ ਐਲਾਨਿਆ ਗਿਆ ਹੈ।ਇਹ ਐਲਾਨ ਕੈਪਟਨ ਅਮਰਿੰਦਰ ਸਿੰਘ ਈਦ ਦੀ ਵਧਾਈ ਦਿੰਦੇ ਹੋਏ ਕੀਤਾ।
ਇਹ ਵੀ ਪੜ੍ਹੋ: 25 ਪੈਸੇ ਦਾ ਸਿੱਕਾ ਬਦਲ ਸਕਦਾ ਤੁਹਾਡੀ ਕਿਸਮਤ, ਘਰ ਬੈਠੇ ਬਣਾ ਦੇਵੇਗਾ ਲੱਖਪਤੀ
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਮੈਡੀਕਲ ਕਾਲਜ, ਲੜਕੀਆਂ ਦੇ ਕਾਲਜ, ਸਾਰੇ ਮਹਿਲਾ ਥਾਣੇ ਅਤੇ ਇਤਿਹਾਸਕ ਕਸਬੇ ਦੇ ਇਕ ਬੱਸ ਅੱਡੇ ਲਈ 500 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ।ਉਨ੍ਹਾਂ ਕਿਹਾ ਕਿ ਮੈਡੀਕਲ ਕਾਲਜ ਦਾ ਨਾਮ ਸ਼ੇਰ ਮੁਹੰਮਦ ਖਾਨ ਮੈਡੀਕਲ ਕਾਲਜ ਵਜੋਂ ਰੱਖਿਆ ਜਾਵੇਗਾ ਅਤੇ ਇਸ ਲਈ ਪਹਿਲਾਂ 50 ਕਰੋੜ ਰੁਪਏ ਮਨਜ਼ੂਰ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਸਰਕਾਰ ਮਲੇਰਕੋਟਲਾ ਦੇ 150 ਸਾਲ ਪੁਰਾਣੇ ਮੁਬਾਰਕ ਮੰਜ਼ਿਲ ਪੈਲੇਸ ਨੂੰ ਬਹਾਲ ਕਰੇਗੀ, ਜਿਸ ਲਈ ਰਾਜ ਨੇ ਆਘਾ ਖਾਨ ਫਾਉਂਡੇਸ਼ਨ ਨੂੰ ਲਿਖਿਆ ਸੀ।
ਇਹ ਵੀ ਪੜ੍ਹੋ: ਸੈਕੰਡ ਹੈਂਡ ਬਾਈਕ ਖ਼ਰੀਦਣ ਜਾ ਰਹੇ ਹੋ, ਤਾਂ ਇਹ ਪੰਜ ਨੁਕਤੇ ਜ਼ਰੂਰ ਚੇਤੇ ਰੱਖੋ
[Live] from the State Level Program to greet the people of Punjab on the occasion of Eid-ul-Fitr. https://t.co/ZJ3OT5AgPf
— Capt.Amarinder Singh (@capt_amarinder) May 14, 2021
ਮੁੱਖ ਮੰਤਰੀ ਨੇ ਕਿਹਾ, "ਮਾਲੇਰਕੋਟਲਾ ਦੇ ਆਖਰੀ ਨਵਾਬ ਦੀ ਪਤਨੀ, ਬੇਗਮ ਮੁਨੱਵਰ-ਉਲ-ਨੀਸਾ ਦੀ ਆਖਰੀ ਇੱਛਾ ਅਨੁਸਾਰ ਇਸ ਸਮਾਰਕ ਦੀ ਰੱਖਿਆ, ਬਹਾਲ ਅਤੇ ਨਵੀਨੀਕਰਣ ਕੀਤਾ ਜਾਵੇਗਾ, ਜਿਸ ਨੇ ਨਿੱਜੀ ਜਾਇਦਾਦ ਸਰਕਾਰ ਨੂੰ ਸੌਂਪ ਦਿੱਤੀ ਹੈ।" ਮੰਤਰੀ ਨੇ ਕਿਹਾ ਕਿ ਮੰਤਰੀ ਮੰਡਲ ਨੇ ਸੋਮਵਾਰ ਨੂੰ ਸੈਰ-ਸਪਾਟਾ ਲਈ ਮਹਿਲ ਦੀ ਪ੍ਰਾਪਤੀ, ਸੰਭਾਲ ਅਤੇ ਵਰਤੋਂ ਲਈ ਸਹਿਮਤੀ ਦੇ ਦਿੱਤੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :