Punjab news: 3000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
ਬਠਿੰਡਾ: ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਵਿਜੀਲੈਂਸ ਬਿਊਰੋ ਨੇ ਤਾਇਨਾਤ ਮਾਲ ਪਟਵਾਰੀ ਨਰਿੰਦਰ ਕੁਮਾਰ ਉਰਫ਼ ਨੀਟਾ ਨੂੰ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਬਠਿੰਡਾ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਮਾਲ ਪਟਵਾਰੀ ਨਰਿੰਦਰ ਕੁਮਾਰ ਉਰਫ਼ ਨੀਟਾ ਨੂੰ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮਾਲ ਮਹਿਕਮੇ ਦੇ ਉਕਤ ਕਰਮਚਾਰੀ ਵਿਰੁੱਧ ਇਹ ਕੇਸ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਕਸਬਾ ਮਲੋਟ ਦੇ ਵਸਨੀਕ ਸੁਰਜੀਤ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ।
ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸ ਦੀ ਜ਼ਮੀਨ ਦੇ ਇੰਤਕਾਲ ਦੇ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਉਹ ਉਸ ਤੋਂ ਇੱਕ ਵਾਰ 2,000 ਅਤੇ ਦੂਜੀ ਵਾਰ 1,000 ਰੁਪਏ ਲੈ ਚੁੱਕਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਮਾਲ ਰਿਕਾਰਡ ਵਿਚ ਇੰਤਕਾਲ ਦਰਜ ਕਰਨ ਬਦਲੇ 3000 ਰੁਪਏ ਹੋਰ ਮੰਗ ਰਿਹਾ ਹੈ ਅਤੇ ਉਸ ਨੇ ਪਟਵਾਰੀ ਵੱਲੋਂ ਰਿਸ਼ਵਤ ਮੰਗਣ ਦੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਹੈ।
ਇਹ ਵੀ ਪੜ੍ਹੋ: Khanna news: ਖੰਨਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਬਾਹਰਲੇ ਸੂਬਿਆਂ ਤੋਂ ਹਥਿਆਰ ਸਪਲਾਈ ਕਰਨ ਵਾਲੇ ਪੰਜ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਬੁਲਾਰੇ ਨੇ ਅੱਗੇ ਦੱਸਿਆ ਕਿ ਬਠਿੰਡਾ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਨ ਉਪਰੰਤ ਜਾਲ ਵਿਛਾਇਆ ਅਤੇ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਉਕਤ ਮਾਲ ਕਰਮਚਾਰੀ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਟਵਾਰੀ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Khanna news: ਸੂਬੇਦਾਰ ਹਰਮਿੰਦਰ ਸਿੰਘ ਦੀ ਡਿਊਟੀ ਦੌਰਾਨ ਹੋਈ ਮੌਤ, ਪਰਿਵਾਰ ਨੇ ਸ਼ਹੀਦ ਦਾ ਦਰਜਾ ਦੇਣ ਦੀ ਕੀਤੀ ਮੰਗ