(Source: ECI/ABP News/ABP Majha)
Punjab news: ਦੁਕਾਨ 'ਤੇ ਲੁੱਟ-ਖੋਹ ਕਰਨ ਵਾਲੇ ਚੜ੍ਹੇ ਪੁਲਿਸ ਦੇ ਅੜਿੱਕੇੇ, ਬੀਤੇ ਦਿਨੀਂ ਚੋਰੀ ਕਰਕੇ ਹੋਏ ਸੀ ਫਰਾਰ
Punjab news: ਬੀਤੇ ਦਿਨੀਂ ਮਨੀ ਐਂਕਸਚੇਂਜਰ ਦੀ ਦੁਕਾਨ ‘ਤੇ ਹੋਈ ਲੁੱਟ ਦੇ ਮਾਮਲੇ ਨੂੰ ਮਲੋਟ ਪੁਲਿਸ ਨੇ ਕੁਝ ਹੀ ਘੰਟਿਆਂ ਵਿੱਚ ਸੁਲਝਾ ਲਿਆ ਹੈ।
Punjab news: ਬੀਤੇ ਦਿਨੀਂ ਮਨੀ ਐਂਕਸਚੇਂਜਰ ਦੀ ਦੁਕਾਨ ‘ਤੇ ਹੋਈ ਲੁੱਟ ਦੇ ਮਾਮਲੇ ਨੂੰ ਮਲੋਟ ਪੁਲਿਸ ਨੇ ਕੁਝ ਹੀ ਘੰਟਿਆਂ ਵਿੱਚ ਸੁਲਝਾ ਲਿਆ ਹੈ।ਦੱਸ ਦਈਏ ਕਿ ਮਲੋਟ ਪੁਲਿਸ ਨੇ ਕੁਝ ਹੀ ਘੰਟਿਆਂ ਵਿਚ ਟਰੇਸ ਕਰਕੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਤਿੰਨ ਨੌਜਵਾਨਾਂ ਨੂੰ ਵਰਤੀ ਗਈ ਕਾਰ ਅਤੇ ਲੁੱਟੀ ਹੋਈ ਨਕਦੀ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।
ਉੱਥੇ ਹੀ ਮਲੋਟ ਪੁਲਿਸ ਦੇ ਉਪ ਕਪਤਾਨ ਬਲਕਾਰ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਬੀਤੇ ਦਿਨੀਂ ਦੁਪਹਿਰ ਵੇਲੇ ਦਾਨੇਵਾਲਾ ਵਿਖੇ ਇਕ ਸਨਰਾਇਜ ਕੰਪਿਊਟਰ ਦੁਕਾਨ 'ਤੇ ਕੁਝ ਨਕਾਬਪੋਸ਼ ਨੌਜਵਾਨ ਆਏ ਸਨ। ਉਹ ਦੁਕਾਨਦਾਰ ਨੂੰ ਡੱਬ ਵਿਚ ਹਥਿਆਰ ਹੋਣ ਦਾ ਡਰਾਵਾ ਦੇ ਕੇ ਉਸ ਕੋਲੋਂ ਕੁਝ ਨਕਦੀ ਖੋਹ ਕੇ ਕਾਰ ‘ਚ ਸਵਾਰ ਹੋ ਕੇ ਫਰਾਰ ਹੋ ਗਏ ਸਨ।
ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੁਕਾਨਦਾਰ ਜਵਾਹਰ ਨੇ ਥਾਣਾ ਸਿਟੀ ਮਲੋਟ ਪੁਲਿਸ ਨੂੰ ਘਟਨਾ ਬਾਰੇ ਜਾਣਕਾਰੀ ਦਿੱਤੀ। ਉੱਥੇ ਹੀ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਨੇ ਮਾਮਲੇ ਦੀ ਜਾਂਚ ਕਰਦਿਆਂ ਹੋਇਆਂ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਘਟਨਾ ਨੂੰ ਅੰਜਾਮ ਦੇਣ ਵਾਲੇ ਨੌਜਵਾਨਾਂ ਨੂੰ ਕਾਬੂ ਕਰ ਲਿਆ।
ਬਲਕਾਰ ਸਿੰਘ ਨੇ ਦੱਸਿਆ ਕਿ ਨੌਜਵਾਨਾਂ ਦੀ ਪਛਾਣ ਗਗਨਦੀਪ ਸਿੰਘ, ਗੁਰਪ੍ਰੀਤ ਸਿੰਘ ਵਾਸੀ ਕਬਰਵਾਲਾ ਅਤੇ ਅਮਨਦੀਪ ਸਿੰਘ ਵਾਸੀ ਖਾਨੇਕੀਢਾਬ ਵਜੋਂ ਹੋਈ ਹੈ। ਇਨ੍ਹਾਂ ਕੋਲੋਂ ਲੁੱਟੀ ਹੋਈ ਰਾਸ਼ੀ ਵੀ ਬਰਾਮਦ ਕਰ ਲਈ ਹੈ ਅਤੇ ਇਨ੍ਹਾਂ ਖਿਲਾਫ ਮਾਮਲਾ ਦਰਜ ਕਰਕੇ ਹੋਰ ਪੁੱਛਗਿੱਛ ਲਈ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: Punjab Weather: ਪੰਜਾਬ ਲਈ ਖ਼ਤਰੇ ਦੀ ਘੰਟੀ ! ਅਗਲੇ ਚਾਰ ਦਿਨਾਂ ਤੱਕ ਪਵੇਗਾ ਭਾਰੀ ਮੀਂਹ, ਅਲਰਟ ਜਾਰੀ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।