ਮਲੋਟ: ਅੱਜ ਮੋਲਟ ਦੇ ਨੈਸ਼ਨਲ ਹਾਈਵੇ ਤੇ ਇੱਕ ਦਰਦਨਾਕ ਹਾਦਸੇ 'ਚ 60 ਸਾਲਾ ਬਜ਼ੁਰਗ ਦੀ ਮੌਤ ਹੋ ਗਈ। ਇਹ ਹਾਦਸਾ ਓਦੋਂ ਵਾਪਰਿਆ ਜਦੋਂ ਇੱਕ ਤੇਜ਼ ਰਫਤਾਰ ਟੱਰਕ ਨੇ ਸਕੂਟਰੀ ਨੂੰ ਟੱਕਰ ਮਾਰੀ ਅਤੇ ਬਜ਼ੁਰਗ ਸਕੂਟੀ ਚਾਲਕ ਨੂੰ ਕੁਚਲ ਦਿੱਤਾ।
ਮ੍ਰਿਤਕ ਦੀ ਪਛਾਣ ਮਦਨ ਲਾਲ (60) ਵਜੋਂ ਹੋਈ ਹੈ। ਪੁਲਿਸ ਮੁਤਾਬਿਕ ਟੱਰਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਟੱਰਕ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।