Punjab News: ਐਸਵਾਈਐਲ ਨੂੰ ਲੈ ਕੇ ਅਕਾਲੀ ਦਲ ਅਤੇ ਭਾਜਪਾ 'ਤੇ ਹਮਲਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਦੋਵੇਂ ਪਾਰਟੀਆਂ ਜਾਣਬੁੱਝ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ ਹਨ।
ਅਕਾਲੀ ਦਲ ਬਾਦਲ 'ਤੇ ਹਮਲਾ ਕਰਦਿਆਂ ਕੰਗ ਨੇ ਕਿਹਾ ਕਿ ਚੰਗਾ ਹੋਵੇਗਾ ਜੇਕਰ ਸੁਖਬੀਰ ਬਾਦਲ ਇਸ ਮੁੱਦੇ 'ਤੇ ਚੁੱਪ ਰਹਿਣ ਕਿਉਂਕਿ ਉਨ੍ਹਾਂ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਨੇ ਮੁੱਖ ਮੰਤਰੀ ਹੁੰਦਿਆਂ 1978 'ਚ ਐਸਵਾਈਐਲ ਲਈ ਜ਼ਮੀਨ ਐਕੁਆਇਰ ਕਰਨ ਦਾ ਨੋਟੀਫਿਕੇਸ਼ਨ ਸਭ ਤੋਂ ਪਹਿਲਾਂ ਜਾਰੀ ਕੀਤਾ ਸੀ।
ਉਨ੍ਹਾਂ ਨੇ ਇਹ ਨੋਟੀਫਿਕੇਸ਼ਨ ਆਪਣੇ ਪਿਆਰੇ ਦੋਸਤ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੌਧਰੀ ਦੇਵੀ ਲਾਲ ਦੇ ਕਹਿਣ 'ਤੇ ਜਾਰੀ ਕੀਤਾ ਸੀ। ਇਸ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਨੇ ਹਰਿਆਣਾ ਦੇ ਮੁੱਖ ਮੰਤਰੀ ਚੌਧਰੀ ਦੇਵੀ ਲਾਲ ਨੂੰ ਇਕ ਹੋਰ ਪੱਤਰ ਲਿਖ ਕੇ ਕਿਹਾ ਕਿ ਹਰਿਆਣਾ ਸਰਕਾਰ ਐਸਵਾਈਐਲ ਲਈ ਜ਼ਮੀਨ ਐਕੁਆਇਰ ਕਰਨ ਲਈ ਪੰਜਾਬ ਸਰਕਾਰ ਨੂੰ 3 ਕਰੋੜ ਰੁਪਏ ਦੇਵੇ। ਇਹ ਗੱਲ ਰਿਕਾਰਡ ਹੈ।
ਕੰਗ ਨੇ ਦੋਸ਼ ਲਾਇਆ ਕਿ ਐਸਵਾਈਐਲ ਦੇ ਬਦਲੇ ਬਾਦਲ ਪਰਿਵਾਰ ਨੇ ਚੌਧਰੀ ਦੇਵੀ ਲਾਲ ਦੀ ਸਰਕਾਰ ਤੋਂ ਗੁੜਗਾਉਂ ਵਿੱਚ ਪੰਜ ਤਾਰਾ ਹੋਟਲ ਲਈ ਪਲਾਟ ਲਿਆ। ਇਸ ਤੋਂ ਇਲਾਵਾ ਬਾਦਲ ਪਰਿਵਾਰ ਨੇ ਚੌਧਰੀ ਦੇਵੀ ਲਾਲ ਰਾਹੀਂ ਹਰਿਆਣਾ ਵਿੱਚ ਅਰਬਾਂ ਰੁਪਏ ਦੀ ਦੌਲਤ ਬਣਾਈ ਹੈ।
ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ 'ਤੇ ਦੋਸ਼ ਲਾਉਣ ਤੋਂ ਪਹਿਲਾਂ ਸੁਖਬੀਰ ਬਾਦਲ ਨੂੰ ਆਪਣੇ ਇਤਿਹਾਸ 'ਤੇ ਨਜਰ ਮਾਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵਿਚਕਾਰ ਜੋ ਰਿਸ਼ਤਾ ਬਣਿਆ ਸੀ, ਉਸ ਨੂੰ ਭਾਜਪਾ ਅਤੇ ਅਕਾਲੀ ਦਲ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ। ਐਸਵਾਈਐਲ ਦੇ ਮੁੱਦੇ 'ਤੇ ਭਾਜਪਾ ਹਰਿਆਣਾ 'ਚ ਅਤੇ ਅਕਾਲੀ ਦਲ ਪੰਜਾਬ 'ਚ ਲੋਕਾਂ ਨੂੰ ਭੜਕਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।