Patiala News : ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦੀ ਬਿਆਨਬਾਜ਼ੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਆਗੂ ਭੜਕ ਗਏ ਹਨ। ‘ਆਪ’ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਸਿੱਧੂ ਨੂੰ ਕੁੱਝ ਸਮਾਂ ਘਰ ਬਿਤਾਉਣ ਦੀ ਸਲਾਹ ਦਿੱਤੀ ਹੈ। ਇੰਨਾ ਹੀ ਨਹੀਂ ਸਿੱਧੂ ਨੂੰ ਸਟੰਟਮੈਨ ਵੀ ਕਰਾਰ ਦੇ ਦਿੱਤਾ ਹੈ। ਕੰਗ ਦਾ ਕਹਿਣਾ ਹੈ ਕਿ ਸਿੱਧੂ ਨੂੰ ਰਿਹਾਅ ਕਰਨ ਦੇ ਹੁਕਮ ਸਵੇਰੇ 8 ਵਜੇ ਸਿੱਧੂ ਸਰਕਾਰ ਨੇ ਕਰ ਦਿੱਤੇ ਸੀ।


 

ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸਿੱਧੂ ਹਮੇਸ਼ਾ ਸਟੰਟਮੈਨ ਰਹੇ ਹਨ ਅਤੇ ਡਰਾਮੇਬਾਜ਼ੀ ਕਰਨਾ ਉਨ੍ਹਾਂ ਦੀ ਸ਼ਖਸੀਅਤ ਰਹੀ ਹੈ। ਉਹ ਇਸ ਤਰ੍ਹਾਂ ਹੀ ਰਹਿਣਗੇ। ਉਨ੍ਹਾਂ ਆਪਣੇ ਫਲਾਪ ਨੇਤਾ ਰਾਹੁਲ ਗਾਂਧੀ ਬਾਰੇ ਪ੍ਰਚਾਰ ਕਰਨਾ ਸੀ। ਇਸ ਕਰਕੇ ਸਾਰਾ ਡਰਾਮਾ ਰਚਿਆ ਗਿਆ।

 


 

ਕੰਗ ਨੇ ਕਿਹਾ ਕਿ ਇਕ ਬਜ਼ੁਰਗ ਵਿਅਕਤੀ ਨੇ ਉਨ੍ਹਾਂ ਦੀ ਵਜ੍ਹਾ ਨਾਲ ਆਪਣੀ ਜਾਨ ਗੁਆਈ ਸੀ। ਬਿਆਨ ਦੇਣ ਦੀ ਵਜ੍ਹਾ ਨਾਲ ਉਨ੍ਹਾਂ ਨੂੰ ਇਸ ਬਾਰੇ ਆਤਮ-ਚਿੰਤਨ ਕਰਨਾ ਚਾਹੀਦਾ ਹੈ। ਇਸ ਦੇ ਲਈ ਉਸ ਨੂੰ ਘਰ 'ਚ ਕੁਝ ਸਮਾਂ ਆਪਣੇ ਪਰਿਵਾਰ ਨਾਲ ਬਿਤਾਉਣਾ ਚਾਹੀਦਾ ਹੈ। ਕਤਲ ਦਾ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਉਸਨੂੰ ਥੋੜਾ ਨਿਮਰ ਹੋਣਾ ਚਾਹੀਦਾ ਸੀ ਪਰ ਉਹ ਨਹੀਂ ਬਦਲਿਆ।

 


 

ਕੰਗ ਨੇ ਸਿੱਧੂ ਨੂੰ ਯਾਦ ਕਰਵਾਇਆ ਕਿ ਉਨ੍ਹਾਂ ਦੀ ਸਰਕਾਰ ਨੇ 36,000 ਫਰਜ਼ੀ ਨੌਕਰੀਆਂ ਦਾ ਇਸ਼ਤਿਹਾਰ ਦਿੱਤਾ, ਉੱਚ ਵਿਆਜ ਦਰਾਂ 'ਤੇ ਕਰਜ਼ੇ ਲਏ ਅਤੇ ਪੰਜਾਬ ਦੇ ਲੋਕ ਇਸ ਬਾਰੇ ਸਭ ਜਾਣਦੇ ਹਨ। ਸਿੱਧੂ ਨੂੰ ਜੋਸ਼ ਵਿੱਚ ਬਿਆਨਬਾਜ਼ੀ ਕਰਨ ਤੋਂ ਬਚਣਾ ਚਾਹੀਦਾ ਹੈ। ਮਾਨਯੋਗ ਸਰਕਾਰ ਰਾਜ ਵਾਸੀਆਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਇਸ ਦੇ ਨਾਲ ਹੀ ਕੰਗ ਨੇ ਕਿਹਾ ਕਿ ਖਰਾਬ ਮੌਸਮ ਕਾਰਨ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ ਅਤੇ ਮੁੱਖ ਮੰਤਰੀ ਕਿਸਾਨਾਂ ਦੀ ਮਦਦ ਕਰਨ ਅਤੇ ਉਨ੍ਹਾਂ ਨੂੰ ਮੁਆਵਜ਼ਾ ਦਿਵਾਉਣ ਲਈ ਤਨਦੇਹੀ ਨਾਲ ਕੰਮ ਕਰ ਰਹੇ ਹਨ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।