Punjab News : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੂੰ ਅੱਜ ਮਾਲਵਾ ਸਭਿਆਚਾਰਕ ਮੰਚ ਪੰਜਾਬ ਵੱਲੋਂ ਸ਼ੁਭਦੀਪ ਮਮਤਾ ਐਵਾਰਡ ਦੇ ਕੇ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਹੈ। ਮਾਲਵਾ ਸਭਿਆਚਾਰਕ ਮੰਚ ਪੰਜਾਬ ਪਿਛਲੇ ਲੰਮੇ ਸਮੇਂ ਤੋਂ ਲੜਕੀਆਂ ਦੀ ਲੋਹੜੀ ਮਨਾ ਕੇ ਸਮਾਜ ਵਿੱਚ ਅਹਿਮ ਰੋਲ ਅਦਾ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਦਾ ਆ ਰਿਹਾ ਹੈ ਅਤੇ ਇਸ ਵਾਰ ਮਾਲਵਾ ਸਭਿਆਚਾਰਕ ਮੰਚ ਪੰਜਾਬ ਵੱਲੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੂੰ ਸ਼ੁਭਦੀਪ ਮਮਤਾ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ ਹੈ।
ਮਾਲਵਾ ਸਭਿਆਚਾਰਕ ਮੰਚ ਪੰਜਾਬ ਦੀ ਤਰਫੋਂ ਅੱਜ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਸਮੇਤ ਸਭਿਆਚਾਰਕ ਮੰਚ ਦੇ 31 ਮੈਂਬਰ ਪਿੰਡ ਮੂਸਾ ਵਿਖੇ ਪਹੁੰਚੇ ਅਤੇ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੂੰ ਗੋਲਡ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਕੀਰਤ ਕੋਟਲੀ ਸਾਬਕਾ ਵਿਧਾਇਕ ,ਮਲਕੀਤ ਸਿੰਘ ਦਾਖਾ, ਲਖਬੀਰ ਸਿੰਘ ਲੱਖਾ ,ਵਿਕਰਮ ਮੋਫਰ ਮੌਜੂਦ ਸਨ।
ਇਹ ਵੀ ਪੜ੍ਹੋ : ਮੋਰਚੇ ਦੌਰਾਨ ਹਿੰਸਾ ਕਰਨ ਵਾਲਿਆਂ ਦੀਆਂ ਤਸਵੀਰਾਂ ਪੁਲਿਸ ਨੇ ਕੀਤੀਆਂ ਜਨਤਕ, ਜਾਣਕਾਰੀ ਦੇਣ ਵਾਲੇ ਨੂੰ ਇਨਾਮ ਦੇਣ ਦੀ ਕਹੀ ਗੱਲ
ਮਾਲਵਾ ਸਭਿਆਚਾਰਕ ਮੰਚ ਦੇ ਪ੍ਰਧਾਨ ਬਾਬਾ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਖੁਸ਼ੀ ਹੈ ਕਿ ਅੱਜ ਉਨ੍ਹਾਂ ਨੇ ਮਾਤਾ ਚਰਨ ਕੌਰ ਨੂੰ ਅਸਲੀ ਸੋਨ ਤਗਮਾ ਦੇ ਕੇ ਸਨਮਾਨਿਤ ਕੀਤਾ ਹੈ, ਉਨ੍ਹਾਂ ਨੂੰ ਮਾਣ ਹੈ ਕਿ ਅੱਜ ਉਹ ਮਾਤਾ ਚਰਨ ਕੌਰ ਨੂੰ ਸਨਮਾਨਿਤ ਕਰ ਰਹੇ ਹਨ, ਜਿਨ੍ਹਾਂ ਨੇ ਸਿੱਧੂਮੂਸੇ ਵਾਲਾ ਨੂੰ ਜਨਮ ਦਿੱਤਾ ਅਤੇ ਜਿਨ੍ਹਾਂ ਨੇ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਦਿਆਂ ਦੇਸ਼-ਵਿਦੇਸ਼ 'ਚ ਪੰਜਾਬੀ ਦਾ ਝੰਡਾ ਬੁਲੰਦ ਕੀਤਾ।
ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਸਟੇਜ ਤੋਂ ਸਨਮਾਨਿਤ ਹੋਣ 'ਤੇ ਧੰਨਵਾਦ ਕੀਤਾ, ਓਥੇ ਹੀ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਮੰਚ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਬਹੁਤ ਦੁੱਖ ਹੈ ਕਿ ਬੇਟੇ ਦਾ ਕਤਲ ਹੋਏ ਨੂੰ ਅੱਜ 10 ਮਹੀਨੇ ਦੇ ਕਰੀਬ ਹੋਣ ਵਾਲੇ ਹਨ ਅਤੇ ਉਨ੍ਹਾਂ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਨੂੰ ਲੱਗਦਾ ਹੈ ਕਿ ਉਹ ਇੱਕ ਆਮ ਵਿਅਕਤੀ ਸੀ , ਇਸ ਲਈ ਅਜੇ ਤੱਕ ਉਹ ਇਨਸਾਫ਼ ਲਈ ਦਰ -ਦਰ ਦੀਆਂ ਠੋਕਰਾਂ ਖਾ ਰਹੇ ਹਨ ਅਤੇ ਉਹ ਫੌਜ ਵਿੱਚੋਂ ਸੇਵਾਮੁਕਤ ਹੋਏ ਇਨਸਾਫ਼ਪਸੰਦ ਵਿਅਕਤੀ ਹਨ। ਇਸ ਕਰਕੇ ਸੜਕ 'ਤੇ ਧਰਨਾ ਦੇ ਕੇ ਕਿਸੇ ਨੂੰ ਪਰੇਸ਼ਾਨ ਨਹੀਂ ਕਰਨਾ ਚਾਹੁੰਦੇ। ਉਨ੍ਹਾਂ ਦੀ ਤੁਹਾਨੂੰ ਸਾਰਿਆਂ ਨੂੰ ਅਪੀਲ ਹੈ ਕਿ ਉਹ ਇਨਸਾਫ਼ ਲਈ ਸਰਕਾਰ 'ਤੇ ਦਬਾਅ ਪਾਉਣ।