ਪੜਚੋਲ ਕਰੋ

Punjab news: ਮੋਦੀ ਸਰਕਾਰ ਨੇ ਪਿਛਲੇ 10 ਸਾਲਾਂ 'ਚ ਲਗਾਤਾਰ ਲਏ ਪੰਜਾਬ ਵਿਰੋਧੀ ਫੈਸਲੇ, ਜਿਸ ਕਰਕੇ ਜਾਖੜ ਨੇ CM ਨਾਲ ਬਹਿਸ ਕਰਨ ਤੋਂ ਕੀਤਾ ਮਨ੍ਹਾ - ਮਲਵਿੰਦਰ ਕੰਗ

Punjab news: 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਪਿਛਲੇ 10 ਸਾਲਾਂ 'ਚ ਲਗਾਤਾਰ ਪੰਜਾਬ ਵਿਰੋਧੀ ਫੈਸਲੇ ਲਏ ਹਨ,ਇਸ ਲਈ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਬਹਿਸ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

Punjab news: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ 1 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਪੰਜਾਬ ਮੁੱਦੇ 'ਤੇ ਬਹਿਸ ਕਰਨ ਤੋਂ ਇਨਕਾਰ ਕਰਨ 'ਤੇ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ 'ਤੇ ਹਮਲਾ ਬੋਲਿਆ ਹੈ।

'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਪਿਛਲੇ 10 ਸਾਲਾਂ 'ਚ ਲਗਾਤਾਰ ਪੰਜਾਬ ਵਿਰੋਧੀ ਫੈਸਲੇ ਲਏ ਹਨ,ਇਸ ਲਈ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਬਹਿਸ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

ਪ੍ਰੈੱਸ ਕਾਨਫਰੰਸ ਵਿੱਚ ਮਲਵਿੰਦਰ ਕੰਗ ਦੇ ਨਾਲ ਸੁਨੀਲ ਜਾਖੜ ਦੇ ਹਲਕਾ ਅਬੋਹਰ ਤੋਂ ਸਾਬਕਾ ਵਿਧਾਇਕ ਤੇ ‘ਆਪ’ ਆਗੂ ਅਰੁਣ ਨਾਰੰਗ, ‘ਆਪ’ ਆਗੂ ਬੱਬੀ ਬਾਦਲ ਅਤੇ ਜਸਤੇਜ ਅਰੋੜਾ ਹਾਜ਼ਰ ਸਨ।

ਕੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਸੁਨੀਲ ਜਾਖੜ ਦੀ ਪੁਰਾਣੀ ਟਿੱਪਣੀ ਮੀਡੀਆ ਨੂੰ ਸੁਣਾਈ, ਜਿਸ ਵਿਚ ਉਹ ਕਹਿ ਰਹੇ ਸਨ ਕਿ ਮੋਦੀ ਨੇ ਸਿਰਫ ਆਪਣੇ ਕੱਪੜੇ ਅਤੇ ਜੈਕਟ ਹੀ ਬਦਲੇ, ਉਨ੍ਹਾਂ ਨੇ ਇਕ ਵੀ ਚੰਗਾ ਕੰਮ ਨਹੀਂ ਕੀਤਾ। ਉਨ੍ਹਾਂ ਸਵਾਲ ਕੀਤਾ ਕਿ ਕੀ ਸੁਨੀਲ ਜਾਖੜ ਹੁਣ ਪੀਐਮ ਮੋਦੀ 'ਤੇ ਦਿੱਤੇ ਆਪਣੇ ਬਿਆਨ ਤੋਂ ਪਿੱਛੇ ਹਟਣਗੇ?  ਕੀ ਸੁਨੀਲ ਜਾਖੜ ਹੁਣ ਸਾਬਕਾ ਕਾਂਗਰਸੀ ਮੁੱਖ ਮੰਤਰੀ ਦਰਬਾਰਾ ਸਿੰਘ ਵੱਲੋਂ ਸੁਪਰੀਮ ਕੋਰਟ ਵਿੱਚ ਦਿੱਤੇ ਹਲਫ਼ਨਾਮੇ ਅਤੇ ਕਪੂਰੀ, ਪਟਿਆਲਾ ਵਿੱਚ ਇੰਦਰਾ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਸਵਾਈਐਲ ਦੇ ਉਦਘਾਟਨ ਨੂੰ ਰੱਦ ਕਰਨਗੇ?

ਕੰਗ ਨੇ ਕਿਹਾ ਕਿ ਭਾਜਪਾ ਸਰਕਾਰ ਦੇ ਕੇਂਦਰੀ ਜਲ ਸਰੋਤ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਬਿਆਨ ਦਿੱਤਾ ਹੈ ਕਿ ਪੰਜਾਬ ਸਰਕਾਰ ਐਸਵਾਈਐਲ ਨਹੀਂ ਬਣਨ ਦੇ ਰਹੀ। ਪ੍ਰਧਾਨ ਮੰਤਰੀ ਮੋਦੀ ਨੇ ਵੀ ਐਸਵਾਈਐਲ ਦੇ ਮੁੱਦੇ 'ਤੇ ਪੰਜਾਬ ਸਰਕਾਰ ਖਿਲਾਫ ਬਿਆਨ ਦਿੱਤਾ ਹੈ। ਜੇਕਰ ਜਾਖੜ ਨੂੰ ਪੰਜਾਬ ਦੀ ਕੋਈ ਚਿੰਤਾ ਹੈ ਤਾਂ ਉਨ੍ਹਾਂ ਨੂੰ ਗਜੇਂਦਰ ਸਿੰਘ ਸ਼ੇਖਾਵਤ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਘਰ ਅੱਗੇ ਧਰਨਾ ਦੇਣਾ ਚਾਹੀਦਾ ਹੈ।

ਇਹ ਵੀ ਪੜ੍ਹੋ: Lakhbir Singh Rode: ਖਾਲਿਸਤਾਨੀ ਲਖਬੀਰ ਰੋਡੇ 'ਤੇ ਵੱਡਾ ਐਕਸ਼ਨ, ਜ਼ਮੀਨ ਕੁਰਕ ਕਰਨ ਦੇ ਹੁਕਮ

ਕੰਗ ਨੇ ਅਕਾਲੀ ਦਲ ਅਤੇ ਸੁਖਬੀਰ ਬਾਦਲ 'ਤੇ ਵੀ ਹਮਲਾ ਬੋਲਿਆ। ਉਨ੍ਹਾਂ ਦਾਅਵਾ ਕੀਤਾ ਕਿ ਸੁਨੀਲ ਜਾਖੜ ਵਾਂਗ ਸੁਖਬੀਰ ਬਾਦਲ ਵੀ ਬਹਿਸ ਤੋਂ ਭੱਜਣਗੇ।  ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਰਣਨੀਤੀ ਇਹ ਰਹੀ ਹੈ ਕਿ ਪਹਿਲਾਂ ਵਿਵਾਦ ਖੜ੍ਹਾ ਕਰਦਾ ਹੈ ਅਤੇ ਫਿਰ ਆਪਣੇ ਫਾਇਦੇ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰਦਾ ਹੈ।

ਸੁਖਬੀਰ ਬਾਦਲ ਨੂੰ ਸਵਾਲ ਕਰਦਿਆਂ ਕਿਹਾ ਕਿ ਉਹ ਦੱਸਣ ਕਿ ਕੀ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੌਧਰੀ ਦੇਵੀ ਲਾਲ ਨੇ ਐਸਵਾਈਐਲ ਲਈ ਜ਼ਮੀਨ ਨੋਟੀਫਾਈ ਕਰਨ ਤੋਂ ਬਾਅਦ ਹਰਿਆਣਾ ਵਿਧਾਨ ਸਭਾ ਵਿੱਚ ਪ੍ਰਕਾਸ਼ ਸਿੰਘ ਬਾਦਲ ਦਾ ਸਨਮਾਨ ਸਮਾਰੋਹ ਕਰਵਾਇਆ ਸੀ ਜਾਂ ਨਹੀਂ?  ਉਹ ਦੱਸਣ ਕਿ ਕੀ ਉਨਾ ਨੇ ਚੌਧਰੀ ਦੇਵੀ ਲਾਲ ਤੋਂ ਐਸਵਾਈਐਲ ਦੇ ਬਦਲੇ ਗੁੜਗਾਓਂ ਵਿੱਚ ਇੱਕ ਪੰਜ ਤਾਰਾ ਹੋਟਲ ਲਈ ਪਲਾਟ ਲਿਆ ਸੀ ਜਾਂ ਨਹੀਂ?  ਉਹ ਦੱਸਣ ਕਿ ਬਾਲਾਸਰ ਫਾਰਮ ਹਾਊਸ ਕਿਸਦਾ ਹੈ?

ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਹਰ ਪੰਜਾਬ ਵਿਰੋਧੀ ਫੈਸਲੇ ਵਿੱਚ ਭਾਜਪਾ ਦਾ ਸਾਥ ਦਿੱਤਾ ਹੈ।  ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਰਹਿੰਦਿਆਂ ਕਾਲਾ ਖੇਤੀ ਕਾਨੂੰਨ ਬਣਾਉਣ ਵਿੱਚ ਮੋਦੀ ਸਰਕਾਰ ਦਾ ਸਾਥ ਦਿੱਤਾ ਸੀ।

ਕੰਗ ਨੇ ਕਿਹਾ ਕਿ ਐਸਵਾਈਐਲ ਬਾਰੇ ਆਮ ਆਦਮੀ ਪਾਰਟੀ ਦਾ ਸਟੈਂਡ ਬਿਲਕੁਲ ਸਪੱਸ਼ਟ ਹੈ।  ਮਾਨ ਸਰਕਾਰ ਨਾ ਤਾਂ ਐਸਵਾਈਐਲ ਬਣਨ ਦੇਵੇਗੀ ਅਤੇ ਨਾ ਹੀ ਪੰਜਾਬ ਦੇ ਪਾਣੀ ਦੀ ਇੱਕ ਬੂੰਦ ਵੀ ਕਿਸੇ ਹੋਰ ਸੂਬੇ ਨੂੰ ਦੇਵੇਗੀ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕਿਹਾ ਹੈ ਕਿ ਹੁਣ ਐਸਵਾਈਐਲ ਦੀ ਥਾਂ ਵਾਈਐਸਐਲ ਬਣਾਇਆ ਜਾਵੇ ਕਿਉਂਕਿ ਹੁਣ ਪੰਜਾਬ ਨੂੰ ਵੀ ਯਮੁਨਾ ਦੇ ਪਾਣੀ ਦੀ ਲੋੜ ਹੈ।

ਇਹ ਵੀ ਪੜ੍ਹੋ: Punjab news: ਪੰਜਾਬ ਨੂੰ ਪ੍ਰਾਪਤ ਹੋਇਆ GST ਤਹਿਤ 3670 ਕਰੋੜ ਰੁਪਏ ਦਾ ਬਕਾਇਆ ਮੁਆਵਜ਼ਾ-ਹਰਪਾਲ ਸਿੰਘ ਚੀਮਾ

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਆਗੂ ਨੇ ਸਾਥੀਆਂ ਸਣੇ 'ਭਾਜਪਾ' ਦਾ ਛੱਡਿਆ ਸਾਥ, 'ਆਪ' 'ਚ ਹੋਏ ਸ਼ਾਮਲ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਆਗੂ ਨੇ ਸਾਥੀਆਂ ਸਣੇ 'ਭਾਜਪਾ' ਦਾ ਛੱਡਿਆ ਸਾਥ, 'ਆਪ' 'ਚ ਹੋਏ ਸ਼ਾਮਲ...
ਪੰਜਾਬ-ਚੰਡੀਗੜ੍ਹ 'ਚ ਅੱਜ ਪੈ ਸਕਦਾ ਮੀਂਹ, ਤਾਪਮਾਨ 'ਚ ਆਈ ਗਿਰਾਵਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-ਚੰਡੀਗੜ੍ਹ 'ਚ ਅੱਜ ਪੈ ਸਕਦਾ ਮੀਂਹ, ਤਾਪਮਾਨ 'ਚ ਆਈ ਗਿਰਾਵਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
Moga News : ਲੱਖਾਂ ਰੁਪਏ ਖਰਚ ਕਰਕੇ ਖਰੀਦੀ ਨਵੀਂ ਗੱਡੀ, Innova ਨੂੰ ਬਲਦ ਨਾਲ ਖਿੱਚਵਾ ਕੇ ਸ਼ੋਰੂਮ ਪਹੁੰਚਿਆ ਗਾਹਕ 
Moga News : ਲੱਖਾਂ ਰੁਪਏ ਖਰਚ ਕਰਕੇ ਖਰੀਦੀ ਨਵੀਂ ਗੱਡੀ, Innova ਨੂੰ ਬਲਦ ਨਾਲ ਖਿੱਚਵਾ ਕੇ ਸ਼ੋਰੂਮ ਪਹੁੰਚਿਆ ਗਾਹਕ 
Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Embed widget