ਪੜਚੋਲ ਕਰੋ

ਰਵਨੀਤ ਬਿੱਟੂ ਨੂੰ ਲੋਕਾਂ ਦੀ ਚਿੰਤਾ ਨਹੀਂ, ਸਿਰਫ ਆਪਣੀ ਕੁਰਸੀ ਦੀ ਚਿੰਤਾ, ਪਾਣੀ ਨੂੰ ਲੈਕੇ MP ਮਾਲਵਿੰਦਰ ਕੰਗ ਦਾ ਬਿੱਟੂ ਨੂੰ ਠੋਕਵਾਂ ਜਵਾਬ

ਕੰਗ ਨੇ ਸਵਾਲ ਕੀਤਾ ਕਿ ਬਿੱਟੂ  ਸਪੱਸ਼ਟ ਕਰਨ ਕਿ ਉਹ ਪੰਜਾਬ ਦੇ ਪੱਖ ਵਿੱਚ ਹਨ ਜਾਂ ਹਰਿਆਣਾ ਦੇ ਪੱਖ ਵਿੱਚ ਅਤੇ ਜੇਕਰ ਉਹ ਪੰਜਾਬ ਦੇ ਪੱਖ ਵਿੱਚ ਹਨ ਤਾਂ ਉਹ ਹਰਿਆਣਾ ਨੂੰ ਪਾਣੀ ਦੇਣ ਬਾਰੇ ਇੰਨਾ ਚਿੰਤਤ ਕਿਉਂ ਹਨ?

Punjab News : ਪੰਜਾਬ-ਹਰਿਆਣਾ ਵਿੱਚ ਪਾਣੀ ਦੇ ਵਿਵਾਦ ਨੂੰ ਲੈਕੇ ਸਿਆਸਤ ਭਖੀ ਪਈ ਹੈ। ਦੋਵੇਂ ਸੂਬੇ ਪਾਣੀ ਦੇ ਮੁੱਦੇ ਨੂੰ ਲੈਕੇ ਇੱਕ-ਦੂਜੇ 'ਤੇ ਹਮਲਾਵਰ ਹੋ ਰਹੇ ਹਨ। ਉੱਥੇ ਹੀ ਆਮ ਆਦਮੀ ਪਾਰਟੀ (AAP) ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਪਾਣੀ ਦੇ ਮੁੱਦੇ 'ਤੇ ਭਾਜਪਾ 'ਤੇ ਪਲਟਵਾਰ ਕੀਤਾ ਹੈ। ਕੰਗ ਨੇ ਸਵਾਲ ਕੀਤਾ ਕਿ ਬਿੱਟੂ  ਸਪੱਸ਼ਟ ਕਰਨ ਕਿ ਉਹ ਪੰਜਾਬ ਦੇ ਪੱਖ ਵਿੱਚ ਹਨ ਜਾਂ ਹਰਿਆਣਾ ਦੇ ਪੱਖ ਵਿੱਚ ਅਤੇ ਜੇਕਰ ਉਹ ਪੰਜਾਬ ਦੇ ਪੱਖ ਵਿੱਚ ਹਨ ਤਾਂ ਉਹ ਹਰਿਆਣਾ ਨੂੰ ਪਾਣੀ ਦੇਣ ਬਾਰੇ ਇੰਨਾ ਚਿੰਤਤ ਕਿਉਂ ਹਨ?

ਕੰਗ ਨੇ ਸਵਾਲ ਚੁੱਕਦਿਆਂ ਕਿਹਾ ਕਿ ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਾਣੀਆਂ 'ਤੇ ਸੂਬੇ ਦੇ ਹੱਕ ਦੀ ਗੱਲ ਕੀਤੀ ਹੈ। ਜੇਕਰ ਉਨ੍ਹਾਂ ਨੂੰ ਸਲਾਹ ਦੇਣੀ ਹੀ ਹੈ ਤਾਂ ਉਨ੍ਹਾਂ ਨੂੰ ਹਰਿਆਣਾ ਦੇ ਮੁੱਖ ਮੰਤਰੀ ਨੂੰ ਆਪਣੇ ਪਾਣੀ ਦੀ ਵਰਤੋਂ ਸਮਝਦਾਰੀ ਨਾਲ ਕਰਨ ਦੀ ਸਲਾਹ ਦੇਣੀ ਚਾਹੀਦੀ ਹੈ ਕਿਉਂਕਿ ਹਰਿਆਣਾ ਨੂੰ ਪਹਿਲਾਂ ਹੀ ਲੋੜੀਂਦਾ ਸਾਰਾ ਪਾਣੀ ਮਿਲ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਖੁਦ ਪਾਣੀ ਦੀ ਘਾਟ ਦਾ ਸਾਹਮਣਾ ਕਰ ਰਿਹਾ ਹੈ,ਣ ਅਸੀਂ ਹਰਿਆਣਾ ਨੂੰ ਪਾਣੀ ਕਿੱਥੋਂ ਦੇਵਾਂਗੇ। ਫਿਰ ਵੀ, ਜੇਕਰ ਤੁਹਾਨੂੰ ਹਰਿਆਣਾ ਦੇ ਲੋਕਾਂ ਦੀ ਇੰਨੀ ਚਿੰਤਾ ਹੈ ਤਾਂ ਉਨ੍ਹਾਂ ਨੂੰ ਸਿੰਚਾਈ ਦੀ ਬਜਾਏ ਪੀਣ ਵਾਲਾ ਪਾਣੀ ਦੇ ਦਿਓ। ਜੇਕਰ ਤੁਸੀਂ ਇਸ ਤੋਂ ਵੱਧ ਪਾਣੀ ਦੇਣਾ ਚਾਹੁੰਦੇ ਹੋ ਤਾਂ ਪਾਕਿਸਤਾਨ ਦਾ ਪਾਣੀ ਜੋ ਰੋਕਿਆ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਨੂੰ ਕਹਿ ਕੇ ਉਸ ਨੂੰ ਹਰਿਆਣਾ ਨੂੰ ਦੇ ਦਿਓ।

ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕਰਨ ਦੀ ਬਜਾਏ, ਬਿੱਟੂ ਨੂੰ ਆਪਣੀ ਕੇਂਦਰੀ ਲੀਡਰਸ਼ਿਪ ਅਤੇ ਪ੍ਰਧਾਨ ਮੰਤਰੀ ਮੋਦੀ ਨੂੰ ਸਵਾਲ ਕਰਨਾ ਚਾਹੀਦਾ ਹੈ ਕਿ ਕੇਂਦਰ ਸਰਕਾਰ ਬੀਬੀਐਮਬੀ ਦੀ ਨੁਮਾਇੰਦਗੀ ਵਿੱਚ ਪੰਜਾਬ ਦੇ ਅਧਿਕਾਰਾਂ ਨੂੰ ਕਮਜ਼ੋਰ ਕਰਨ ਦੀ ਲਗਾਤਾਰ ਸਾਜ਼ਿਸ਼ ਕਿਉਂ ਰਚ ਰਹੀ ਹੈ?

ਕੰਗ ਨੇ ਦੋਸ਼ ਲਾਇਆ ਕਿ ਅਸਲ ਵਿੱਚ ਰਵਨੀਤ ਬਿੱਟੂ ਨੂੰ ਪੰਜਾਬ ਦੇ ਲੋਕਾਂ ਦੀ ਕੋਈ ਚਿੰਤਾ ਨਹੀਂ ਹੈ, ਉਨ੍ਹਾਂ ਨੂੰ ਸਿਰਫ਼ ਆਪਣੀ ਕੁਰਸੀ ਦੀ ਚਿੰਤਾ ਹੈ। ਉਹ ਸਿਰਫ਼ ਆਪਣਾ ਮੰਤਰੀ ਦਾ ਅਹੁਦਾ ਬਚਾਉਣ ਲਈ ਪੰਜਾਬ ਦੇ ਹੱਕਾਂ ਦੇ ਵਿਰੁੱਧ ਬੋਲਦੇ ਹਨ, ਭਾਵੇਂ ਕੇਂਦਰ ਪੰਜਾਬ ਨੂੰ ਕਮਜ਼ੋਰ ਕਰਨ ਦੀ ਕਿੰਨੀ ਵੀ ਕੋਸ਼ਿਸ਼ ਕਰ ਲਵੇ ਜਾਂ ਸੂਬੇ ਦੇ ਹੱਕਾਂ 'ਤੇ ਡਾਕਾ ਮਾਰ ਲਵੇ। ਉਨ੍ਹਾਂ ਨੂੰ ਇਨ੍ਹਾਂ ਮੁਦਿਆਂ ਤੋਂ ਕੋਈ ਲੈਣਾ ਨਹੀਂ ਹੈ। ਉਹ ਆਪਣੀ ਹਾਈਕਮਾਨ ਨੂੰ ਖੁਸ਼ ਕਰਨ ਵਿੱਚ ਰੁੱਝਿਆ ਰਹਿੰਦੇ ਹਨ।

ਟਾਪ ਹੈਡਲਾਈਨ

ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget