ਪੜਚੋਲ ਕਰੋ

ਈ.ਡੀ ਦੀ ਕਾਰਵਾਈ ਨਾਲ ਸਾਬਕਾ ਮੁੱਖ ਮੰਤਰੀ ਚੰਨੀ ਦੇ ਕਾਲ਼ੇ ਕਾਰਨਾਮੇ ਲੋਕਾਂ ਅੱਗੇ ਹੋਣਗੇ ਉਜਾਗਰ: ਮਾਲਵਿੰਦਰ ਸਿੰਘ ਕੰਗ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਇਨਫੋਰਸਮੈਂਟ ਡਾਇਰਕਟੋਰੇਟ ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਕੋਲੋਂ ਨਜਾਇਜ਼ ਰੇਤ ਖਣਨ ਅਤੇ ਮਨੀ ਲਾਂਡਰਿੰਗ ਮਾਮਲੇ ਜਾਂਚ- ਪੜਤਾਲ ਕਰਨ ਦਾ ਸਵਾਗਤ ਕੀਤਾ ਹੈ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਇਨਫੋਰਸਮੈਂਟ ਡਾਇਰਕਟੋਰੇਟ (ਈ.ਡੀ) ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਕੋਲੋਂ ਨਜਾਇਜ਼ ਰੇਤ ਖਣਨ ਅਤੇ ਮਨੀ ਲਾਂਡਰਿੰਗ ਮਾਮਲੇ ਜਾਂਚ- ਪੜਤਾਲ ਕਰਨ ਦਾ ਸਵਾਗਤ ਕੀਤਾ ਹੈ। ਪਾਰਟੀ ਦਾ ਕਹਿਣਾ ਹੈ ਕਿ ਈ.ਡੀ ਦੀ ਕਾਰਵਾਈ ਨਾਲ ਬਹੁਤ ਜਲਦ ਪੰਜਾਬ ਦੇ ਲੋਕਾਂ ਅੱਗੇ ਸਾਬਕਾ ਮੁੱਖ ਮੰਤਰੀ ਚੰਨੀ ਦੇ ਕਾਲ਼ੇ ਕਾਰਨਾਮੇ ਉਜਾਗਰ ਹੋਣਗੇ ਅਤੇ ਪੰਜਾਬ ਦੇ ਕੁਦਰਤੀ ਸਾਧਨਾਂ ਦੀ ਲੁੱਟ ਕਰਨ ਦੇ ਮਾਮਲੇ ਵਿੱਚ ਇਨਸਾਫ਼ ਹੋਵੇਗਾ। 

ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਰਿਸਤੇਦਾਰ ਰਾਹੀਂ ਰੇਤ ਖਣਨ ਦਾ ਗੈਰਕਾਨੂੰਨੀ  ਕਾਰੋਬਾਰ ਕਰਕੇ ਕਰੋੜਾਂ ਰੁਪਏ ਇੱਕਠੇ ਕੀਤੇ ਹਨ। ਇਸ ਲਈ ਕੇਂਦਰ ਸਰਕਾਰ ਦੇ ਅਦਾਰੇ ਇਨਫੋਰਸਮੈਂਟ ਡਾਇਰਕਟੋਰੇਟ ਵੱਲੋਂ ਸਾਬਕਾ ਮੁੱਖ ਮੰਤਰੀ ਕੋਲੋਂ ਰੇਤ ਖਣਨ ਅਤੇ ਮਨੀ ਲਾਂਡਰਿੰਗ ਮਾਮਲਿਆਂ ਵਿੱਚ ਤਲਬ ਕਰਕੇ ਜਾਂਚ- ਪੜਤਾਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਚੰਨੀ ਵੱਲੋਂ ਈ.ਡੀ. ਦੀ ਕਾਰਵਾਈ ਬਾਰੇ ਦਿੱਤਾ ਬਿਆਨ, ‘ਈ.ਡੀ. ਉਨ੍ਹਾਂ ਦੇ ਜਵਾਬਾਂ ਤੋਂ ਸੰਤੁਸ਼ਟ ਹੈ’ ਆਪਣੇ ਆਪ ਵਿੱਚ ਹੀ ਹਾਸੋਹੀਣਾ ਅਤੇ ਲੋਕਾਂ ਦੇ ਅੱਖੀਂ ਘੱਟਾ ਪਾਉਣ ਵਾਲਾ ਹੈ। ਅਜਿਹੇ ਬਿਆਨ ਦੇ ਕੇ ਚੰਨੀ ਆਪਣੇ- ਆਪ ਨੂੰ ਕਲੀਨ ਚਿੱਟ ਦੇ ਰਹੇ ਹਨ ਅਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਤੋਂ ਬਚਣ ਦੀ ਨਾਕਾਮ ਕੋਸ਼ਿਸ਼ ਕਰ ਰਹੇ ਹਨ। 

ਮਾਲਵਿੰਦਰ ਸਿੰਘ ਕੰਗ ਨੇ ਕਾਂਗਰਸ ਹਾਈਕਮਾਂਡ ਅਤੇ ਸੂਬਾ ਪ੍ਰਧਾਨ ਰਾਜਾ ਵੜਿੰਗ ਨੂੰ ਕਟਿਹਰੇ ਵਿੱਚ ਖੜ੍ਹੇ ਕਰਦਿਆਂ ਕਿਹਾ ਕਿ ਕਾਂਗਰਸ ਨੂੰ ਸਾਬਕਾ ਮੁੱਖ ਮੰਤਰੀ ਚੰਨੀ ਦੇ ਭ੍ਰਿਸ਼ਟਾਚਾਰ ਨਾਲ ਸੰਬੰਧਿਤ ਮਾਮਲਿਆਂ ਬਾਰੇ ਆਪਣਾ ਪੱਖ ਰੱਖਣਾ ਚਾਹੀਦਾ ਹੈ, ਕੀ ਕਾਂਗਰਸ ਚੰਨੀ ਦੇ ਭ੍ਰਿਸ਼ਟਾਚਾਰ ਦੇ ਨਾਲ ਖੜ੍ਹੀ ਹੈ? ਉਨ੍ਹਾਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਵਾਲ ਕੀਤਾ, ‘‘ਕੀ ਨਜਾਇਜ਼ ਰੇਤ ਖਣਨ ’ਚ ਉਹ ਵੀ ਚੰਨੀ ਦੇ ਨਾਲ 75 : 25 ਦੇ ਹਿੱਸੇਦਾਰ ਹਨ? ਜੇ ਨਹੀਂ ਤਾਂ ਕੀ ਉਹ ਚੰਨੀ ਦੇ ਖ਼ਿਲਾਫ ਕਾਰਵਾਈ ਕਰਨਗੇ ਅਤੇ ਚੰਨੀ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾਉਣਗੇ?’’ 

ਕੰਗ ਨੇ ਕਿਹਾ ਕਿ ਬਤੌਰ ਮੁੱਖ ਮੰਤਰੀ ਰਹਿੰਦਿਆਂ ਚੰਨੀ ਨੇ ਸੂਬੇ ’ਚ ਵੱਡੇ ਪੱਧਰ ’ਤੇ ਰੇਤ ਮਾਫੀਆ ਚਲਾ ਕੇ ਆਪਣੀ ਅਤੇ ਆਪਣੇ ਰਿਸਤੇਦਾਰਾਂ ਦੀਆਂ ਤਿਜ਼ੌਰੀਆਂ ਭਰੀਆਂ ਸਨ। ਵਿਧਾਨ ਸਭਾ ਚੋਣਾ ਤੋਂ ਠੀਕ ਪਹਿਲਾਂ ਜਿਸ ਸਮੇਂ ‘ਆਪ’ ਆਗੂ ਰਾਘਵ ਚੱਢਾ ਨੇ ਚੰਨੀ ਦੇ ਹਲਕੇ ਸ੍ਰੀ ਚਮਕੌਰ ਸਾਹਿਬ ’ਚ ਚੱਲ ਰਹੇ ਗੈਰ ਕਾਨੂੰਨੀ ਰੇਤ ਖਣਨ ਦਾ ਪਰਦਾਫ਼ਾਸ਼ ਕੀਤਾ ਸੀ, ਤਾਂ ਉਸ ਸਮੇਂ ਚੰਨੀ ਅਤੇ ਕਾਂਗਰਸ ਦੇ ਆਗੂਆਂ ਨੇ ਰਾਘਵ ਚੱਢਾ ਅਤੇ ਪਾਰਟੀ ਦਾ ਮਜ਼ਾਕ ਬਣਾਇਆ ਸੀ। ਪਰ ਹੁਣ ਈ.ਡੀ ਦੀ ਕਾਰਵਾਈ ਨਾਲ ਕਾਂਗਰਸ ਅਤੇ ਚੰਨੀ ਦੀ ਸਚਾਈ ਲੋਕਾਂ ਸਾਹਮਣੇ ਆ ਚੁੱਕੀ ਹੈ ਅਤੇ ਉਨ੍ਹਾਂ ਦੇ ਭ੍ਰਿਸ਼ਟਾਚਾਰ ਦੀ ਪੋਲ ਖੁੱਲ੍ਹ ਰਹੀ ਹੈ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget