ਮਲਵਿੰਦਰ ਕੰਗ ਨੇ ਬਿਕਰਮ ਮਜੀਠੀਆ ਦੇ ਬਿਆਨ 'ਤੇ ਚੁੱਕੇ ਸਵਾਲ, ਪੁੱਛਿਆ - ਉਨ੍ਹਾਂ ਨੂੰ ਕਿਵੇਂ ਪਤਾ ਕਿ ਦੋਸ਼ੀ ਅਸਲੀ ਜਾਂ ਨਕਲੀ?
ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਕਾਰਨ 21 ਲੋਕਾਂ ਦੀ ਮੌਤ 'ਤੇ ਬਿਕਰਮ ਮਜੀਠੀਆ (Bikramjit Singh Majithia) ਵੱਲੋਂ ਮੁੱਖ ਦੋਸ਼ੀ ਨੂੰ ਲੈਕੇ ਦਿੱਤੇ ਗਏ ਬਿਆਨ 'ਤੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ (Malwinder Singh Kang) ਨੇ ਸਵਾਲ ਚੁੱਕੇ ਹਨ।

Punjab News: ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਕਾਰਨ 21 ਲੋਕਾਂ ਦੀ ਮੌਤ 'ਤੇ ਬਿਕਰਮ ਮਜੀਠੀਆ (Bikramjit Singh Majithia) ਵੱਲੋਂ ਮੁੱਖ ਦੋਸ਼ੀ ਨੂੰ ਲੈਕੇ ਦਿੱਤੇ ਗਏ ਬਿਆਨ 'ਤੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ (Malwinder Singh Kang) ਨੇ ਸਵਾਲ ਚੁੱਕੇ ਹਨ। ਉੱਥੇ ਹੀ ਮਜੀਠੀਆ 'ਤੇ ਸਿਆਸਤ ਕਰਨ ਦਾ ਦੋਸ਼ ਲਗਾਇਆ ਹੈ।
ਕੰਗ ਨੇ ਸਵਾਲ ਕੀਤਾ ਕਿ ਪੰਜਾਬ ਪੁਲਿਸ ਵੱਲੋਂ ਜਿਹੜੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਉਨ੍ਹਾਂ ਬਾਰੇ ਬਿਕਰਮ ਮਜੀਠੀਆ (Bikramjit Singh Majithia) ਨੂੰ ਕਿਵੇਂ ਪਤਾ ਲੱਗਿਆ ਕਿ ਉਹ ਅਸਲੀ ਹਨ ਜਾਂ ਨਕਲੀ। ਉਨ੍ਹਾਂ ਕਿਹਾ ਕਿ ਜਿਸ ਭਰੋਸੇ ਨਾਲ ਉਹ ਇਹ ਦਾਅਵਾ ਕਰ ਰਹੇ ਹਨ, ਉਸ ਤੋਂ ਲੱਗਦਾ ਹੈ ਕਿ ਜਾਂ ਤਾਂ ਉਨ੍ਹਾਂ ਦੀ ਦੋਸ਼ੀਆਂ ਨਾਲ ਚੰਗੀ ਜਾਣ-ਪਛਾਣ ਹੈ ਜਾਂ ਉਹ ਸਰਾਸਰ ਝੂਠ ਬੋਲ ਰਹੇ ਹਨ।
ਕੰਗ ਨੇ ਕਿਹਾ ਕਿ ਜੇਕਰ ਮਜੀਠੀਆ ਨੂੰ ਲੱਗਦਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਗ਼ਲਤ ਹਨ ਤਾਂ ਉਨ੍ਹਾਂ ਨੂੰ ਅਸਲ ਦੋਸ਼ੀ ਦਾ ਨਾਮ ਪੁਲਿਸ ਨੂੰ ਦੱਸਣਾ ਚਾਹੀਦਾ ਹੈ। ਉਹ ਅਜਿਹੇ ਬਿਆਨ ਦੇ ਕੇ ਲੋਕਾਂ ਨੂੰ ਗੁੰਮਰਾਹ ਨਾ ਕਰਨ। ਕੰਗ ਨੇ ਕਿਹਾ ਕਿ ਹੁਣ ਇੰਨਾ ਵੱਡਾ ਦਾਅਵਾ ਕਰਨ ਤੋਂ ਬਾਅਦ, ਜੇਕਰ ਮਜੀਠੀਆ ਮੁੱਖ ਦੋਸ਼ੀ ਦਾ ਨਾਂ ਨਹੀਂ ਦੱਸਦੇ ਹਨ, ਤਾਂ ਇਸ ਦਾ ਮਤਲਬ ਹੈ ਕਿ ਉਹ ਅਪਰਾਧੀਆਂ ਨੂੰ ਰਾਜਨੀਤਿਕ ਸੁਰੱਖਿਆ ਦੇ ਰਹੇ ਹਨ।
'ਆਪ' ਸੰਸਦ ਮੈਂਬਰ ਨੇ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਵਿਕਰਮ ਮਜੀਠੀਆ ਅਸਲ ਦੋਸ਼ੀਆਂ ਬਾਰੇ ਜਾਣਦੇ ਹਨ ਕਿਉਂਕਿ ਉਨ੍ਹਾਂ ਦਾ ਨਾਂ ਪਹਿਲਾਂ ਵੀ ਕਈ ਨਸ਼ਾ ਤਸਕਰਾਂ ਨਾਲ ਜੁੜਿਆ ਰਿਹਾ ਹੈ। ਉਨ੍ਹਾਂ ਦੇ ਬਿਆਨ ਤੋਂ ਬਾਅਦ, ਇੱਥੇ ਇੱਕ ਵੱਡਾ ਸਵਾਲ ਉੱਠਦਾ ਹੈ ਕਿ ਕੀ ਉਹ ਖ਼ੁਦ ਵੀ ਇਸ ਘਟਨਾ ਵਿੱਚ ਸ਼ਾਮਲ ਤਾਂ ਨਹੀਂ ਹਨ?
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















