ਬਠਿੰਡਾ ਦੇ ਪੌਸ਼ ਏਰੀਆ ਗ੍ਰੀਨ ਸਿਟੀ ਵਿੱਚ ਇੱਕ ਵਿਅਕਤੀ ਨੇ ਆਪਣੀ ਪਤਨੀ ਤੇ ਦੋ ਬੱਚਿਆਂ ਸਮੇਤ ਖੁਦਕੁਸ਼ੀ ਕਰ ਲਈ। ਪਰਿਵਾਰ ਸਮੇਤ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ। ਮ੍ਰਿਤਕ ਵਪਾਰ ਕਰਦਾ ਸੀ। ਉਸ ਨੇ ਮੌਤ ਤੋਂ ਪਹਿਲਾਂ ਇੱਕ ਸੁਸਾਈਡ ਨੋਟ ਵੀ ਲਿਖਿਆ। ਪੁਲਿਸ ਮੌਕੇ 'ਤੇ ਪਹੁੰਚ ਗਈ ਹੈ। ਮਰਨ ਵਾਲਿਆਂ ਵਿੱਚ ਦਵਿੰਦਰ ਗਰਗ (41), ਮੀਨਾ ਗਰਗ (38), ਪੁੱਤਰ ਅਰੁਸ਼ ਗਰਗ (14), ਮੁਸਕਾਨ ਗਰਗ (10) ਸ਼ਾਮਲ ਹਨ।
ਪੁਲਿਸ ਨੇ ਸੁਸਾਈਡ ਨੋਟ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰਿਵਾਰਕ ਸੂਤਰਾਂ ਦਾ ਕਹਿਣਾ ਹੈ ਕਿ ਉਸ ਨੇ ਖੁਦਕੁਸ਼ੀ ਨੋਟ ਵਿੱਚ ਕੁਝ ਲੋਕਾਂ ਦੇ ਨਾਂ ਵੀ ਲਿਖੇ ਹਨ, ਜਿਸ ਬਾਰੇ ਅਜੇ ਕੁਝ ਸਪੱਸ਼ਟ ਨਹੀਂ ਕੀਤਾ ਗਿਆ।
ਐਸਐਸਪੀ ਭੁਪੇਂਦਰ ਇੰਦਰਜੀਤ ਸਿੰਘ ਵਿਰਕ ਵੀ ਮੌਕੇ ’ਤੇ ਪਹੁੰਚ ਗਏ ਹਨ। ਲਾਸ਼ਾਂ ਨੂੰ ਪੋਸਟ ਮਾਰਟਮ ਲਈ ਹਸਪਤਾਲ ਵਿੱਚ ਰਖਵਾਇਆ ਗਿਆ ਹੈ। ਹੁਣ ਤਕ ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਨੇ ਪਹਿਲਾਂ ਆਪਣੀ ਪਤਨੀ ਤੇ ਦੋਵੇਂ ਬੱਚਿਆ ਨੂੰ ਗੋਲੀ ਮਾਰੀ ਅਤੇ ਫਿਰ ਖੁਦ ਨੂੰ ਗੋਲੀ ਮਾਰ ਆਪਣੀ ਜ਼ਿੰਦਗੀ ਖ਼ਤਮ ਕੀਤੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਬਠਿੰਡਾ ਤੋਂ ਦਿਲ ਕੰਬਾਊ ਖਬਰ! ਚਾਰ ਲੋਕਾਂ ਦੀ ਮੌਤ ਮਗਰੋਂ ਫੈਲੀ ਸਨਸਨੀ
ਏਬੀਪੀ ਸਾਂਝਾ
Updated at:
22 Oct 2020 05:15 PM (IST)
ਬਠਿੰਡਾ ਦੇ ਪੌਸ਼ ਏਰੀਆ ਗ੍ਰੀਨ ਸਿਟੀ ਵਿੱਚ ਇੱਕ ਵਿਅਕਤੀ ਨੇ ਆਪਣੀ ਪਤਨੀ ਤੇ ਦੋ ਬੱਚਿਆਂ ਸਮੇਤ ਖੁਦਕੁਸ਼ੀ ਕਰ ਲਈ। ਪਰਿਵਾਰ ਸਮੇਤ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ। ਮ੍ਰਿਤਕ ਵਪਾਰ ਕਰਦਾ ਸੀ।
ਸੰਕੇਤਕ ਤਸਵੀਰ
- - - - - - - - - Advertisement - - - - - - - - -