ਅੰਮ੍ਰਿਤਸਰ: ਪਾਕਿਸਤਾਨ ਤੋਂ ਮੰਗਵਾਈ ਹੈਰੋਇਨ ਦੀ ਹੁਣ ਤਕ ਦੀ ਸਭ ਤੋਂ ਵੱਡੀ ਖੇਪ ਮਾਮਲੇ 'ਚ ਗ੍ਰਿਫਤਾਰ ਗੁਰਪਿੰਦਰ ਸਿੰਘ ਦੀ ਨਿਆਂਇਕ ਹਿਰਾਸਤ ਵਿੱਚ ਮੌਤ ਹੋਣ ਦੀ ਖ਼ਬਰ ਹੈ। ਗੁਰਪਿੰਦਰ ਬਿਮਾਰ ਸੀ ਤੇ ਅੱਜ ਅੰਮ੍ਰਿਤਸਰ ਜੇਲ੍ਹ ਵਿੱਚ ਉਸ ਦੀ ਸਿਹਤ ਖ਼ਰਾਬ ਹੋ ਗਈ। ਉਸ ਨੂੰ ਗੁਰੂ ਨਾਨਕ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਗੁਰਪਿੰਦਰ ਸਿੰਘ ਪਾਕਿਸਤਾਨ ਤੋਂ ਸਾਮਾਨ ਦੀ ਦਰਾਮਦ ਕਰਨ ਦਾ ਲਾਈਸੰਸ ਧਾਰਕ ਸੀ। ਬੀਤੀ 29 ਜੂਨ ਨੂੰ ਅਟਾਰੀ ਸਰਹੱਦ 'ਤੇ ਫੜੀ ਲੂਣ ਵਿੱਚ ਲੁਕਾ ਕੇ ਭਾਰਤ ਭੇਜੀ 532 ਕਿੱਲੋਗ੍ਰਾਮ ਹੈਰੋਇਨ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਕੌਮਾਂਤਰੀ ਬਾਜ਼ਾਰ ਵਿੱਚ ਨਸ਼ੇ ਦੀ ਇਸ ਵੱਡੀ ਖੇਪ ਦੀ ਕੀਮਤ 2700 ਕਰੋੜ ਤੋਂ ਵੀ ਵੱਧ ਦੱਸੀ ਗਈ ਸੀ। ਇਸ ਲੂਣ ਦਾ ਆਰਡਰ ਗੁਰਪਿੰਦਰ ਸਿੰਘ ਦੀ ਕੰਪਨੀ ਕਨਿਸ਼ਕ ਇੰਟਰਪ੍ਰਾਈਜ਼ਸ ਤੋਂ ਹੀ ਕੀਤਾ ਗਿਆ ਸੀ।
ਬਾਰਡਰ ਉੱਤੇ ਪਾਕਿਸਤਾਨੀ ਲੂਣ ਦੇ 600 ਥੈਲਿਆਂ ਵਿੱਚ ਹੈਰੋਇਨ ਤੋਂ ਇਲਾਵਾ ਲੁਕਾ ਕੇ ਰੱਖੇ 52 ਕਿਲੋਗ੍ਰਾਮ ਹੋਰ ਰਲਵੇ-ਮਿਲਵੇਂ ਨਸ਼ੀਲੇ ਪਦਾਰਥ ਵੀ ਫੜੇ ਗਏ ਸਨ। ਪੁਲਿਸ ਦਾ ਦੋਸ਼ ਹੈ ਕਿ ਗੁਰਪਿੰਦਰ ਸਿੰਘ ਨੇ ਕਥਿਤ ਤੌਰ ’ਤੇ ਜੰਮੂ–ਕਸ਼ਮੀਰ ਦੇ ਇੱਕ ਨਾਗਰਿਕ ਤਾਰਿਕ ਅਹਿਮਦ ਲੋਨ ਦੇ ਨਾਲ ਮਿਲ ਕੇ ਨਸ਼ਿਆਂ ਦੀ ਇਹ ਵੱਡੀ ਖੇਪ ਪਾਕਿਸਤਾਨ ਤੋਂ ਮੰਗਵਾਈ ਸੀ। ਤਾਰਿਕ ਅਹਿਮਦ ਲੋਨ ਨੂੰ ਵੀ ਤਦ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
ਪਾਕਿਸਤਾਨ ਤੋਂ 2700 ਕਰੋੜ ਦੀ ਚਿੱਟਾ ਮੰਗਵਾਉਣ ਦੇ ਮੁਲਜ਼ਮ ਗੁਰਪਿੰਦਰ ਦੀ ਹਿਰਾਸਤ 'ਚ ਮੌਤ
ਏਬੀਪੀ ਸਾਂਝਾ
Updated at:
21 Jul 2019 02:09 PM (IST)
ਗੁਰਪਿੰਦਰ ਸਿੰਘ ਪਾਕਿਸਤਾਨ ਤੋਂ ਸਾਮਾਨ ਦੀ ਦਰਾਮਦ ਕਰਨ ਦਾ ਲਾਈਸੰਸ ਧਾਰਕ ਸੀ। ਬੀਤੀ 29 ਜੂਨ ਨੂੰ ਅਟਾਰੀ ਸਰਹੱਦ 'ਤੇ ਫੜੀ ਲੂਣ ਵਿੱਚ ਲੁਕਾ ਕੇ ਭਾਰਤ ਭੇਜੀ 532 ਕਿੱਲੋਗ੍ਰਾਮ ਹੈਰੋਇਨ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਗਿਆ ਸੀ।
- - - - - - - - - Advertisement - - - - - - - - -