Sri Muktsar Sahib News : ਸ੍ਰੀ ਮੁਕਤਸਰ ਸਾਹਿਬ ਦੇ ਵਿਧਾਨ ਸਭਾ ਹਲਕਾ ਲੰਬੀ ਦੇ ਪਿੰਡ ਖੁੱਡੀਆਂ ਦੇ ਗੁਰਦੁਆਰਾ ਸਾਹਿਬ 'ਚ ਅੱਜ ਸਵੇਰੇ ਇੱਕ ਵਿਅਕਤੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਇੱਕ ਵਿਅਕਤੀ ਨੇ ਹੱਥ ਵਿੱਚ ਡੰਡਾ ਲੈ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ ਅਤੇ ਕਾਰਵਾਈ ਕੀਤੀ ਜਾ ਰਹੀ ਹੈ।

 

ਇਸ ਤੋਂ ਪਹਿਲਾਂ ਫਿਲੌਰ ਦੇ ਪਿੰਡ ਮਨਸੂਰਪੁਰ 'ਚ ਇੱਕ ਵਿਅਕਤੀ ਨੇ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਵਿਅਕਤੀ ਨੇ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਕਾਫੀ ਹੰਗਾਮਾ ਕੀਤਾ ਤੇ ਗੁਰਦੁਆਰਾ ਸਾਹਿਬ ਵਿੱਚ ਪਏ ਸਾਮਾਨ ਦੀ ਵੀ ਭੰਨਤੋੜ ਕੀਤੀ। ਪਿੰਡ ਵਾਸੀਆਂ ਨੇ ਘਟਨਾ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਨੂੰ ਫੜ ਲਿਆ ਸੀ।

 


 

 ਉੱਥੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਵੱਲੋਂ ਪਹਿਲਾਂ ਗੋਲਕ ਤੋੜਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਦੇ ਨਾਲ ਹੀ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਜਾਂਦਾ ਹੈ, ਉੱਥੇ ਤੰਬਾਕੂ ਖਾਣ ਤੋਂ ਬਾਅਦ ਥੁੱਕਿਆ ਵੀ ਗਿਆ ਹੈ। ਬੇਅਦਬੀ ਦੀ ਇਸ ਘਟਨਾ ਨੂੰ ਲੈ ਕੇ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸਿੱਖ ਸੰਗਤ ਦਾ ਕਹਿਣਾ ਹੈ ਕਿ ਇਹ ਸਭ ਕੁਝ ਜਾਣਬੁੱਝ ਕੇ ਲੋਕਾਂ ਦੇ ਵਿਸ਼ਵਾਸ ਨੂੰ ਠੇਸ ਪਹੁੰਚਾਉਣ ਦੇ ਇਰਾਦੇ ਨਾਲ ਕੀਤਾ ਗਿਆ ਹੈ।

 


 

ਦੱਸ ਦੇਈਏ ਕਿ ਪੰਜਾਬ ’ਚ ਪਿਛਲੇ ਸਮੇਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਇਸ ਦਰਮਿਆਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਸੀ ਕਿ ਇਹ ਬੇਅਦਬੀਆਂ ਕੌਣ ਕਰਵਾ ਰਿਹਾ ਹੈ ਤੇ ਇਨ੍ਹਾਂ ਦੇ ਪਿੱਛੇ ਕੌਣ ਸਾਜ਼ਿਸ਼ਕਰਤਾ ਹੈ, ਇਹ ਖੋਜ ਕਰਨ ’ਚ ਸਰਕਾਰ ਬੁਰੀ ਤਰ੍ਹਾਂ ਅਸਫਲ ਹੋਈ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੀਆਂ ਏਜੰਸੀਆਂ ਬੁਰੀ ਤਰ੍ਹਾਂ ਫੇਲ੍ਹ ਹੋ ਗਈਆਂ ਹਨ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।