ਜ਼ਮੀਨੀ ਵਿਵਾਦ ਨੂੰ ਲੈ ਕੇ ਪਾਣੀ ਵਾਲੀ ਟੈਂਕੀ 'ਤੇ ਚੜ੍ਹਿਆ ਸ਼ਖਸ, ਪੁਲਿਸ 'ਤੇ ਲਾਇਆ ਇਹ ਆਰੋਪ
ਸਰਹੱਦੀ ਜ਼ਿਲ੍ਹਾ ਫਿਰੋਜ਼ਪੁਰ ਦੀ ਕੈਨਾਲ ਕਲੋਨੀ ਵਿੱਚ ਅੱਜ ਇੱਕ ਗੁਰਮੇਲ ਸਿੰਘ ਨਾਮਕ ਵਿਅਕਤੀ ਇੱਕ ਸੁਸਾਈਡ ਨੋਟ ਲੈਕੇ ਪਿੰਡ ਦੀ ਪਾਣੀ ਵਾਲੀ ਟੈਂਕੀ ਉੱਪਰ ਚੜ੍ਹ ਗਿਆ।
ਫਿਰੋਜ਼ਪੁਰ: ਸਰਹੱਦੀ ਜ਼ਿਲ੍ਹਾ ਫਿਰੋਜ਼ਪੁਰ ਦੀ ਕੈਨਾਲ ਕਲੋਨੀ ਵਿੱਚ ਅੱਜ ਇੱਕ ਗੁਰਮੇਲ ਸਿੰਘ ਨਾਮਕ ਵਿਅਕਤੀ ਇੱਕ ਸੁਸਾਈਡ ਨੋਟ ਲੈਕੇ ਪਿੰਡ ਦੀ ਪਾਣੀ ਵਾਲੀ ਟੈਂਕੀ ਉੱਪਰ ਚੜ੍ਹ ਗਿਆ। ਇਸ ਮੌਕੇ ਪੁਲਿਸ 'ਤੇ ਆਰੋਪ ਲਗਾਉਦਿਆਂ ਗੁਰਮੇਲ ਸਿੰਘ ਅਤੇ ਉਸਦੇ ਪਰਿਵਾਰ ਨੇ ਕਿਹਾ ਕਿ ਉਨ੍ਹਾਂ ਨੇ ਜ਼ਮੀਨੀ ਵਿਵਾਦ ਨੂੰ ਲੈਕੇ ਇੱਕ ਦੂਸਰੀ ਧਿਰ 'ਤੇ ਪਰਚਾ ਦਰਜ ਕਰਵਾਇਆ ਸੀ ਪਰ ਅੱਜ ਪੁਲਿਸ ਉਨ੍ਹਾਂ ਨੂੰ ਹੀ ਟਾਰਗੇਟ ਕਰ ਤੰਗ ਪ੍ਰੇਸ਼ਾਨ ਕਰ ਰਹੀ ਹੈ।
ਜਿਸ ਸਬੰਧੀ ਉਹ ਕਈ ਵਾਰ ਪੁਲਿਸ ਦੇ ਉੱਚ ਅਧਿਕਾਰੀਆਂ ਅੱਗੇ ਇੰਨਸਾਫ਼ ਦੀ ਗੁਹਾਰ ਲਗਾ ਚੁੱਕਾ ਹੈ। ਪਰ ਉਸਦੀ ਕਿਤੇ ਵੀ ਸੁਣਵਾਈ ਨਹੀਂ ਹੋ ਰਹੀ ਦਰ ਦਰ ਦੀਆਂ ਠੋਕਰਾਂ ਖਾਣ ਤੋਂ ਬਾਅਦ ਉਸ ਅੱਗੇ ਇਹੀ ਰਾਸਤਾ ਬਚਿਆ ਸੀ। ਇਸ ਲਈ ਅੱਜ ਉਹ ਇੱਕ ਸੁਸਾਈਡ ਨੋਟ ਲੈਕੇ ਖੁਦਕੁਸ਼ੀ ਕਰਨ ਲਈ ਪਾਣੀ ਵਾਲੀ ਟੈਂਕੀ ਤੇ ਚੜ੍ਹਿਆ ਹੈ। ਪੀੜਤ ਵਿਅਕਤੀ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਉਸਨੂੰ ਜਾਣਬੁੱਝ ਕੇ ਤੰਗ ਪ੍ਰੇਸ਼ਾਨ ਨਾ ਕੀਤਾ ਜਾਵੇ ਅਤੇ ਉਸਨੂੰ ਇੰਨਸਾਫ਼ ਦਿਵਾਇਆ ਜਾਵੇ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :