Ferozepur News : ਸਤਲੁਜ ਦੇ ਪਾਣੀ ਦੇ ਤੇਜ਼ ਵਹਾਅ ਕਾਰਨ ਫਿਰੋਜ਼ਪੁਰ (Ferozepur) ਦੇ ਕਈ ਪਿੰਡ ਅਜੇ ਵੀ ਹੜ੍ਹਾਂ ਦੀ ਮਾਰ ਹੇਠ ਹਨ। ਜਿਸ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਅੱਜ ਹੜ੍ਹ ਕਾਰਨ ਇੱਕ ਹੋਰ ਵਿਅਕਤੀ ਦੀ ਮੌਤ ਹੋ ਗਈ ਹੈ। ਫ਼ਿਰੋਜ਼ਪੁਰ ਦੇ ਥਾਣਾ ਗੁਰੂਹਰਸਹਾਏ ਦੇ ਪਿੰਡ ਨੋ ਬਹਿਰਾਮ ਸ਼ੇਰ ਸਿੰਘ ਦਾ ਰਹਿਣ ਵਾਲਾ ਜਗਦੀਸ਼ ਹੜ੍ਹ ਦੇ ਪਾਣੀ ‘ਚ ਰੁੜ੍ਹ ਗਿਆ , ਜਿਸ ਕਰਕੇ ਉਸਦੀ ਮੌਤ ਹੋ ਗਈ ਹੈ।

ਥਾਣਾ ਗੁਰੂਹਰਸਹਾਏ ਦੇ ਇੰਚਾਰਜ ਜਸਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਉਕਤ ਵਿਅਕਤੀ ਦਿਹਾੜੀ ਕਰਕੇ ਆਪਣੇ ਘਰ ਨੂੰ ਜਾ ਰਿਹਾ ਸੀ ਅਤੇ ਇਸ ਪਿੰਡ ਵਿੱਚ ਹੜ੍ਹ ਦੇ ਪਾਣੀ ਦਾ ਵਹਾਅ ਬਹੁਤ ਤੇਜ਼ ਸੀ ਅਤੇ ਆਸਪਾਸ ਦੇ ਲੋਕ ਉਸਨੂੰ ਉਸਦੇ ਘਰ ਜਾਣ ਤੋਂ ਰੋਕ ਰਹੇ ਸਨ ਪਰ ਉਹ ਪਾਣੀ ਦੇ ਤੇਜ਼ ਵਹਾਅ ‘ਚ ਰੁੜ੍ਹ ਗਿਆ।


ਉਸਨੂੰ ਆਲੇ-ਦੁਆਲੇ ਦੇ ਲੋਕਾਂ ਨੇ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ ਅਤੇ ਪਾਣੀ ਦੇ ਤੇਜ਼ ਵਹਾਅ ‘ਚ ਰੁੜ੍ਹ ਗਿਆ। ਅੱਜ ਜਗਦੀਸ਼ ਦੀ ਲਾਸ਼ ਮਿਲੀ ਹੈ, ਜਿਸ ਦਾ ਪੋਸਟਮਾਰਟਮ ਫਿਰੋਜ਼ਪੁਰ ਦੇ ਸਿਵਲ ਹਸਪਤਾਲ ‘ਚ ਕਰਵਾਇਆ ਜਾ ਰਿਹਾ ਹੈ ਅਤੇ ਪੁਲਿਸ ਵੱਲੋਂ ਧਾਰਾ 174 ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। 

 

ਦੱਸ ਦੇਈਏ ਕਿ ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਸਵੇਰੇ 5 ਵਜੇ ਮਾਨਸਾ ਅਧੀਨ ਪੈਂਦੇ ਸਰਦੂਲਗੜ੍ਹ ਦੇ ਚਾਂਦਪੁਰਾ ਵਿਖੇ 30 ਫੁੱਟ ਘੱਗਰ ਦਾ ਕਿਨਾਰਾ ਟੁੱਟ ਗਿਆ। ਜਿਸ ਕਾਰਨ ਆਸਪਾਸ ਦਾ ਇਲਾਕੇ ‘ਚ ਤੇਜ਼ੀ ਨਾਲ ਪਾਣੀ ਨਾਲ ਭਰ ਗਿਆ ਹੈ। 

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 


 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ