Punjab News : ਕੈਨੇਡਾ ਤੋਂ ਦਿੱਲੀ ਆ ਰਹੀ Air India ਦੀ ਫਲਾਈਟ 'ਚ ਇੱਕ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ  ਅਨੁਸਾਰ ਵਿਅਕਤੀ ਦੀ ਮੌਤ ਦਿਲ ਦਾ ਦੌਰਾ (Heart attack) ਪੈਣ ਕਾਰਨ ਹੋਈ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਪਛਾਣ ਬਲਵਿੰਦਰ ਬਿੱਲਾ ਵਜੋਂ ਹੋਈ ਹੈ , ਜੋ ਪੰਜਾਬ ਦੇ ਸ਼ਾਹਕੋਟ ਦਾ ਰਹਿਣ ਵਾਲਾ ਹੈ।  


ਇਹ ਵੀ ਪੜ੍ਹੋ : ਪੰਜਾਬ ਪਹੁੰਚੇ ਰਾਹੁਲ ਗਾਂਧੀ ਦੇ ਚਰਚੇ, ਅੱਜ ਕਰਨਗੇ 25 ਕਿਲੋਮੀਟਰ ਦੀ ਯਾਤਰਾ


 

ਦੱਸਿਆ ਜਾ ਰਿਹਾ ਹੈ ਕਿ ਇਸ ਵਿਅਕਤੀ ਨੂੰ ਸਾਢੇ 4 ਘੰਟੇ ਦਾ ਸਫਰ ਤੈਅ ਕਰਨ ਤੋਂ ਬਾਅਦ ਅਚਾਨਕ ਦਿਲ ਦਾ ਦੌਰਾ ਪੈ ਗਿਆ ਅਤੇ ਮੌਤ ਹੋ ਗਈ ਹੈ। ਵਿਅਕਤੀ ਦੀ ਮੌਤ ਹੋਣ ਪਿੱਛੋਂ ਜਹਾਜ਼ ਵੀ ਵਾਪਸ ਕੈਨੇਡਾ ਦੇ ਟੋਰਾਂਟੋ ਉਤਾਰਿਆ ਗਿਆ ਹੈ। ਜਹਾਜ਼ ਦੇ ਇੱਕ ਯਾਤਰੀ ਦੇ ਮੋਬਾਈਲ ਤੋਂ ਕਾਲ ਕਰਕੇ ਉਨ੍ਹਾਂ ਦੇ ਪੁੱਤਰਾਂ ਨੂੰ ਮੌਤ ਦੀ ਸੂਚਨਾ ਦਿੱਤੀ ਗਈ ਹੈ।



 



ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਪੰਜਾਬ ਦੇ ਸ਼ਾਹਕੋਟ ਦਾ ਰਹਿਣ ਵਾਲਾ ਹੈ ਅਤੇ ਪਾਵਰਕਾਮ ਤੋਂ ਸੇਵਾਮੁਕਤ ਹੋ ਕੇ ਕੈਨੇਡਾ ਚਲਾ ਗਿਆ ਸੀ। ਉਹ ਕੈਨੇਡਾ ਵਿਖੇ ਆਪਣੇ ਦੋ ਪੁੱਤਰਾਂ ਦਮਨਦੀਪ ਸਿੰਘ ਅਤੇ ਰਮਨਦੀਪ ਸਿੰਘ ਨਾਲ ਰਹਿੰਦਾ ਸੀ। ਕਿਹਾ ਜਾ ਰਿਹਾ ਹੈ ਕਿ ਮ੍ਰਿਤਕ ਬਲਵਿੰਦਰ ਬਿੱਲ ਆਪਣੀ ਪਤਨੀ ਬਲਜੀਤ ਕੌਰ ਨਾਲ ਏਅਰ ਇੰਡੀਆ ਦੀ ਫਲਾਈਟ ਰਾਹੀਂ ਇਲਾਜ ਲਈ ਟੋਰਾਂਟੋ ਤੋਂ ਦਿੱਲੀ ਆ ਰਹੇ ਸੀ। ਇਸ ਦੌਰਾਨ ਰਸਤੇ ਵਿਚ ਹੀ ਉਨ੍ਹਾਂ ਨੂੰ ਦਿਲ ਦਾ ਦੌਰਾ (Heart attack) ਪੈ ਗਿਆ ਜਿਸ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ।      

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।