ਪੜਚੋਲ ਕਰੋ
Advertisement
ਕਾਂਗਰਸੀਆਂ ਤੇ ਅਕਾਲੀਆਂ ਦਰਮਿਆਨ ਗੋਲ਼ੀ ਚੱਲੀ, ਇੱਕ ਫੱਟੜ
ਮੋਗਾ: ਜ਼ਿਲ੍ਹੇ ਦੇ ਕਸਬੇ ਧਰਮਕੋਟ ਵਿੱਚ ਅਕਾਲੀ ਤੇ ਕਾਂਗਰਸੀ ਵਰਕਰਾਂ ਦਰਮਿਆਨ ਚੱਲੀ ਗੋਲ਼ੀ ਵਿੱਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਇਹ ਗੋਲ਼ੀ ਮੋਗਾ ਵਿੱਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਮੌਕੇ ਚੱਲੀ। ਨਾਮਜ਼ਦਗੀਆਂ ਦਾਖ਼ਲ ਕੀਤੇ ਜਾਣ ਦਾ ਅੱਜ ਆਖ਼ਰੀ ਦਿਨ ਹੋਣ ਕਾਰਨ ਉਮੀਦਵਾਰ ਤੇ ਉਨ੍ਹਾਂ ਦੇ ਸਮਰਥਕ ਕਾਫੀ ਜੋਸ਼ ਵਿੱਚ ਹਨ।
ਜ਼ਖ਼ਮੀ ਦੀ ਪਛਾਣ ਦਾਤੇਵਾਲਾ ਪਿੰਡ ਦੇ 40 ਸਾਲਾ ਸਿਮਰਨਜੀਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਕਾਂਗਰਸੀ ਵਰਕਰ ਹੈ। ਮੋਗਾ ਦੇ ਸੀਨੀਅਰ ਪੁਲਿਸ ਕਪਤਾਨ ਗੁਰਪ੍ਰੀਤ ਤੂਰ ਮੌਕੇ 'ਤੇ ਪਹੁੰਚੇ ਤੇ ਜਾਂਚ ਸ਼ੁਰੂ ਕਰਵਾਈ।
ਇਸ ਟਕਰਾਅ ਵਿੱਚ ਅਕਾਲੀ ਵਰਕਰਾਂ ਦੀ ਸਕਾਰਪੀਓ ਗੱਡੀ ਦਾ ਨੁਕਸਾਨ ਵੀ ਹੋਇਆ ਹੈ। ਜ਼ਖ਼ਮੀ ਨੂੰ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਉਸ ਦੀ ਲੱਤ ਵਿੱਚ ਗੋਲ਼ੀ ਵੱਜੀ ਹੈ। ਧਰਮਕੋਟ ਵਿੱਚ ਅੱਗੇ ਤੋਂ ਅਜਿਹੀਆਂ ਵਾਰਦਾਤਾਂ ਹੋਣ ਤੋਂ ਰੋਕਣ ਲਈ ਸੁਰੱਖਿਆ ਵਧਾ ਦਿੱਤੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਪੰਜਾਬ
ਪੰਜਾਬ
Advertisement