ਬੱਸ ਡਰਾਈਵਰ ਦੀ ਲਾਪ੍ਰਵਾਹੀ, ਪਤੀ ਦੀ ਮੌਤ, ਪਤਨੀ ਗੰਭੀਰ
ਏਬੀਪੀ ਸਾਂਝਾ | 09 May 2019 05:17 PM (IST)
ਇੱਕ ਬੱਸ ਡਰਾਈਵਰ ਦੀ ਲਾਪ੍ਰਵਾਹੀ ਨਾਲ ਅੱਜ ਬਰਨਾਲਾ ਦੇ ਕਚਹਿਰੀ ਚੌਕ ‘ਤੇ ਵੱਡਾ ਹਾਦਸਾ ਵਾਪਰ ਗਿਆ। ਇਸ ‘ਚ ਇੱਕ ਵਿਅਕਤੀ ਸਕੂਲ ਬੱਸ ਹੇਠ ਆ ਗਿਆ ਜਦਕਿ ਉਸ ਦੀ ਪਤਨੀ ਮੌਤ ਨਾਲ ਜੰਗ ਲੜ ਰਹੀ ਹੈ। ਇਹ ਸਾਰਾ ਮਾਮਲਾ ਦੁਪਹਿਰ ਸਮੇਂ ਸਕੂਲ ਦੀ ਛੁੱਟੀ ਹੋਣ ਸਮੇਂ ਵਾਪਰਿਆ।
ਬਰਨਾਲਾ: ਇੱਕ ਬੱਸ ਡਰਾਈਵਰ ਦੀ ਲਾਪ੍ਰਵਾਹੀ ਨਾਲ ਅੱਜ ਬਰਨਾਲਾ ਦੇ ਕਚਹਿਰੀ ਚੌਕ ‘ਤੇ ਵੱਡਾ ਹਾਦਸਾ ਵਾਪਰ ਗਿਆ। ਇਸ ‘ਚ ਇੱਕ ਵਿਅਕਤੀ ਸਕੂਲ ਬੱਸ ਹੇਠ ਆ ਗਿਆ ਜਦਕਿ ਉਸ ਦੀ ਪਤਨੀ ਮੌਤ ਨਾਲ ਜੰਗ ਲੜ ਰਹੀ ਹੈ। ਇਹ ਸਾਰਾ ਮਾਮਲਾ ਦੁਪਹਿਰ ਸਮੇਂ ਸਕੂਲ ਦੀ ਛੁੱਟੀ ਹੋਣ ਸਮੇਂ ਵਾਪਰਿਆ। ਜਦੋਂ ਪ੍ਰਾਈਵੇਟ ਸਕੂਲ ਬੱਸ ਦੇ ਡਰਾਈਵਰ ਨੇ ਆਪਣੇ ਅੱਗੇ ਜਾ ਰਹੇ ਮੋਟਰਸਾਈਕਲ ਸਵਾਰ ਜੋੜੇ ਨੂੰ ਕੁਚਲ ਦਿੱਤਾ। ਇਸ ਦਰਦਨਾਕ ਹਾਦਸੇ ‘ਚ ਪਤੀ ਨੇ ਤਾਂ ਮੌਕੇ ‘ਤੇ ਹੀ ਦਮ ਤੋੜ ਦਿੱਤਾ। ਮਹਿਲਾ ਦੀ ਹਾਲਤ ਗੰਭੀਰ ਦੇਖਦੇ ਹੋਏ ਉਸ ਨੂੰ ਸਿਵਲ ਹਸਪਤਾਲ ਤੋਂ ਪਟਿਆਲਾ ਰੈਫਰ ਕਰ ਦਿੱਤਾ ਗਿਆ ਹੈ। ਇਸ ਬਾਰੇ ਜਦੋਂ ਲੋਕਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਬੱਸ ਡਰਾਈਵਰ ਕਾਫੀ ਤੇਜ਼ ਰਫ਼ਤਾਰ ‘ਚ ਸੀ। ਉਧਰ ਮੌਕੇ ‘ਤੇ ਪਹੁੰਚ ਕੇ ਪੁਲਿਸ ਨੇ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।