ਗੁਰਦਾਸਪੁਰ: ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਕਸਬਾ ਧਾਰੀਵਾਲ ਨੇੜੇ ਪਿੰਡ ਸੋਹਲ ਵਿੱਚ ਗੰਨੇ ਦੀ ਲੱਦੀ ਟਰਾਲੀ ਤੇ ਬੱਸ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਬੱਸ ਵਿੱਚ ਸਵਾਰ ਸਵਾਰੀਆਂ ਦੇ ਮਾਮੂਲੀ ਸੱਟਾਂ ਵੱਜੀਆਂ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲਿਆ ਤੇ ਜ਼ਖਮੀ ਨੂੰ ਸਿਵਲ ਹਸਪਤਾਲ ਇਲਾਜ ਲਈ ਭੇਜ ਦਿੱਤਾ। ਇਸ ਮਗਰੋਂ ਬੱਸ ਡਰਾਈਵਰ ਮੌਕੇ ਤੋਂ ਫਰਾਰ ਹੈ।ਇਹ ਵੀ ਪੜ੍ਹੋ: Aamir Khan ਦੀਆਂ ਇਹ ਫਲੌਪ ਫ਼ਿਲਮਾਂ ਦੇਖ ਫੜ੍ਹ ਲਵੋਗੇ ਸਿਰ, ਇੱਕ ਲਈ ਖੁਦ ਸਾਹਮਣੇ ਆ ਮੰਗੀ ਸੀ ਮੁਆਫੀ


ਪੁਲਿਸ ਮੁਤਾਬਕ ਬੱਸ ਦੀ ਤੇਜ਼ ਰਫ਼ਤਾਰ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੈ। ਫਿਲਹਾਲ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਦਾਖਲਾ ਦੇ ਦੋ ਭਰਾ ਜਸਵੰਤ ਸਿੰਘ ਤੇ ਜੰਗ ਬਹਾਦੁਰ ਸਿੰਘ ਆਪਣੇ ਟਰੈਕਟਰ-ਟਰਾਲੀ ਤੇ ਗੰਨੇ ਲੈਕੇ ਸ਼ੁਗਰ ਮਿਲ ਬਟਾਲਾ ਆ ਰਹੇ ਸੀ ਜਦੋਂ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ। ਪਿੰਡ ਸੋਹਲ ਨੇੜੇ ਪਿੱਛੋਂ ਤੇਜ਼ ਰਫਤਾਰ ਆ ਰਹੀ ਬੱਸ ਵੱਲੋਂ ਟਰੈਕਟਰ-ਟਰਾਲੀ ਨੂੰ ਟੱਕਰ ਗਈ। ਇਸ ਮਗਰੋਂ ਟਰੈਕਟਰ ਪਲਟ ਗਿਆ ਤੇ ਟਰੈਕਟਰ ਤੇ ਸਵਾਰ ਜੰਗ ਬਹਾਦੁਰ ਸਿੰਘ ਦੀ ਮੌਤ ਹੋ ਗਈ ਜਦਕਿ ਚਲਾਕ ਜਸਵੰਤ ਸਿੰਘ ਵੀ ਜਖ਼ਮੀ ਹੋ ਗਿਆ।ਇਹ ਵੀ ਪੜ੍ਹੋ: ਆਪਣੀ ਨਵੀਂ ਕਾਰ ਨੂੰ ਬਣਾਓ ਇਕਦਮ ਫਿੱਟ, ਲੰਬੇ ਸਮੇਂ ਤੱਕ ਮੇਂਟਨੈੱਸ ਦੇ ਖਰਚੇ ਤੋਂ ਵੀ ਬਚੋ



ਭਿਆਨਕ ਸੜਕ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ


ਪੁਲਿਸ ਥਾਣਾ ਧਾਰੀਵਾਲ ਤੋਂ ਪੁਲਿਸ ਅਧਕਾਰੀ ਨੇ ਦੱਸਿਆ ਕਿ ਉਹਨਾਂ ਵੱਲੋਂ ਮੌਕੇ ਤੇ ਪਹੁੰਚ ਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੱਸ ਡਰਾਈਵਰ ਫਰਾਰ ਹੈ ਜਿਸ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇਗਾ। ਉਧਰ ਮ੍ਰਿਤਕ ਦੇ ਪਰਿਵਾਰ ਤੇ ਪਿੰਡ ਦੇ ਲੋਕਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਜਲਦ ਬੱਸ ਡਰਾਈਵਰ ਨੂੰ ਗ੍ਰਿਫਤਾਰ ਕਰਕੇ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।ਇਹ ਵੀ ਪੜ੍ਹੋ:ਇੰਤਜ਼ਾਰ ਖ਼ਤਮ! OnePlus ਦੀ ਸ਼ਾਨਦਾਰ ਘੜੀ 23 ਮਾਰਚ ਨੂੰ ਭਾਰਤ ਵਿੱਚ ਲਾਂਚ, ਜਾਣੋ ਖਾਸੀਅਤ


 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ