ਪੜਚੋਲ ਕਰੋ

ਮਾਛੀਵਾੜਾ ਸਾਹਿਬ ਨੇੜੇ ਦੀਵਾਲੀ ਵਾਲੀ ਸ਼ਾਮ 35 ਵਾਰ ਗੰਡਾਸੇ ਮਾਰ ਕੀਤਾ ਵਿਅਕਤੀ ਦਾ ਕਤਲ

ਖੰਨਾ: ਮਾਛੀਵਾੜਾ ਸਾਹਿਬ 'ਚ ਪੈਂਦੇ ਪਿੰਡ ਭੱਟੀਆਂ ਵਿੱਚ ਵਾਲੀ ’ਤੇ ਵਿਅਕਤੀ ਨੇ ਪ੍ਰਵਾਸੀ ਮਜ਼ਦੂਰ ਨੂੰ ਪਿੰਡ ਦੀ ਔਰਤ ਨਾਲ ਨਾਜਾਇਜ਼ ਸਬੰਧਾਂ ਦੇ ਸ਼ੱਕ ਕਾਰਨ ਬੇਰਹਿਮੀ ਨਾਲ ਵੱਢ ਦਿੱਤਾ। ਵਾਰਦਾਤ ਇੰਨੀ ਭਿਆਨਕ ਸੀ ਕਿ ਹਮਲਾਵਰ ਨੇ ਮਜ਼ਦੂਰ 'ਤੇ ਕੁੱਲ 35 ਵਾਰ ਕੀਤੇ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮਾਛੀਵਾੜਾ ਸਾਹਿਬ ਨੇੜੇ ਦੀਵਾਲੀ ਵਾਲੀ ਸ਼ਾਮ 35 ਵਾਰ ਗੰਡਾਸੇ ਮਾਰ ਕੀਤਾ ਵਿਅਕਤੀ ਦਾ ਕਤਲ ਪ੍ਰਾਪਤ ਜਾਣਕਾਰੀ ਮੁਤਾਬਕ ਪਿੰਡ ਭੱਟੀਆਂ ਦੇ ਕਿਸਾਨ ਹਰਦੀਪ ਸਿੰਘ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਕਿ ਲਾਲ ਬਾਬੂ ਭਗਤ (42) ਨਾਂਅ ਦਾ ਵਿਅਕਤੀ ਉਸ ਦੇ ਖੇਤਾਂ ਵਿੱਚ ਪਿਛਲੇ 15 ਸਾਲ ਤੋਂ ਨੌਕਰੀ ਕਰਦਾ ਹੈ ਅਤੇ ਬੀਤੇ ਕੱਲ੍ਹ ਦੀਵਾਲੀ ਦਾ ਕਰਕੇ ਉਹ ਛੁੱਟੀ ’ਤੇ ਸੀ। ਕਰੀਬ ਸਵਾ ਚਾਰ ਵਜੇ ਲਾਲ ਬਾਬੂ ਪਿੰਡ ਵਿੱਚ ਹੀ ਦਰਸ਼ਨ ਸਿੰਘ ਦੀ ਦੁਕਾਨ ਤੋਂ ਕੁਝ ਸਮਾਨ ਲੈਣ ਗਿਆ, ਪਰ ਉੱਥੇ ਪਿੰਡ ਦੇ ਹੀ ਨੌਜਵਾਨ ਪਰਗਟ ਸਿੰਘ ਨੇ ਉਸ ਦੇ ਨੌਕਰ ’ਤੇ ਗੰਡਾਸੇ ਨਾਲ ਹਮਲਾ ਕਰ ਦਿੱਤਾ। ਰੌਲਾ ਪੈਣ ’ਤੇ ਪਰਗਟ ਸਿੰਘ ਮੌਕੇ ਤੋਂ ਫ਼ਰਾਰ ਹੋ ਗਿਆ। ਨਾਜਾਇਜ਼ ਸਬੰਧਾਂ ਤੇ ਨਸ਼ੇ ਕਰਕੇ ਵਾਪਰੀ ਘਟਨਾ- ਕਿਸਾਨ ਨੇ ਦੱਸਿਆ ਕਿ ਪਰਗਟ ਸਿੰਘ ਨੂੰ ਲਾਲ ਬਾਬੂ ਭਗਤ ਦਾ ਪਿੰਡ ਦੀ ਹੀ ਇੱਕ ਔਰਤ ਨਾਲ ਨਾਜਾਇਜ਼ ਸਬੰਧ ਹੋਣ ਦਾ ਸ਼ੱਕ ਸੀ। ਦੀਵਾਲੀ ਵਾਲੀ ਸ਼ਾਮ ਉਸ ਦੀ ਨਸ਼ੇ ਦੀ ਹਾਲਤ ’ਚ ਬਾਬੂ ਨਾਲ ਬਹਿਸਬਾਜ਼ੀ ਹੋਈ ਤੇ ਇਹ ਘਟਨਾ ਵਾਪਰ ਗਈ। ਹਾਲਾਂਕਿ, ਪਿੰਡ ਦੇ ਲੋਕਾਂ ਮੁਤਾਬਕ ਕਥਿਤ ਦੋਸ਼ੀ ਪਰਗਟ ਸਿੰਘ ਨਸ਼ੇ ਦਾ ਆਦੀ ਹੈ ਅਤੇ ਉਸ ਨੇ ਨਸ਼ੇ ਦੀ ਹਾਲਤ ’ਚ ਹੀ ਬੇਕਸੂਰ ਲਾਲ ਬਾਬੂ ਭਗਤ ਨੂੰ ਬੇਰਹਿਮੀ ਨਾਲ ਮਾਰ ਦਿੱਤਾ। ਮਾਛੀਵਾੜਾ ਸਾਹਿਬ ਨੇੜੇ ਦੀਵਾਲੀ ਵਾਲੀ ਸ਼ਾਮ 35 ਵਾਰ ਗੰਡਾਸੇ ਮਾਰ ਕੀਤਾ ਵਿਅਕਤੀ ਦਾ ਕਤਲ ਸੀਸੀਟੀਵੀ 'ਚ ਕੈਦ ਹੋਈ ਘਟਨਾ- ਪਿੰਡ ਦੀ ਜਿਸ ਗਲੀ ਵਿੱਚ ਇਹ ਘਟਨਾ ਵਾਪਰੀ ਉੱਥੇ ਸੀਸੀਟੀਵੀ ਕੈਮਰੇ ਲੱਗੇ ਹੋਏ ਸਨ ਅਤੇ ਮੁਲਜ਼ਮ ਦੀ ਸਾਰੀ ਕਰਤੂਤ ਕੈਮਰੇ ਵਿੱਚ ਕੈਦ ਹੋ ਗਈ। ਸੀਸੀਟੀਵੀ ਤਸਵੀਰਾਂ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਕਥਿਤ ਦੋਸ਼ੀ ਪਰਗਟ ਸਿੰਘ ਹੱਥ ’ਚ ਗੰਡਾਸਾ ਫੜ ਕੇ ਆਉਂਦਾ ਹੈ ਅਤੇ ਦੁਕਾਨ ’ਤੇ ਸਮਾਨ ਲੈਣ ਲਈ ਖੜ੍ਹੇ ਲਾਲ ਬਾਬੂ ਭਗਤ ਨਾਲ ਬਹਿਸਬਾਜ਼ੀ ਕਰਨ ਲੱਗਦਾ ਹੈ ਤੇ ਫਿਰ ਗੰਡਾਸਿਆਂ ਨਾਲ ਹਮਲਾ ਸ਼ੁਰੂ ਕਰ ਦਿੰਦਾ ਹੈ। ਮਰੇ ਹੋਏ ਵਿਅਕਤੀ 'ਤੇ ਵੀ ਕੀਤੇ ਕਈ ਵਾਰ- ਸੀਸੀਟੀਵੀ ਤਸਵੀਰਾਂ ਵਿੱਚ ਦਿਖਾਈ ਦੇ ਰਿਹਾ ਹੈ ਕਿ ਮੁਲਜ਼ਮ ਨੇ ਖੜ੍ਹੇ ਹੋਏ ਲਾਲ ਬਾਬੂ ਭਗਤ ਦੇ ਤਿੰਨ ਵਾਰ ਗੰਡਾਸੇ ਨਾਲ ਵਾਰ ਕੀਤਾ ਤੇ ਫਿਰ ਉਹ ਜ਼ਮੀਨ 'ਤੇ ਡਿੱਗ ਪਿਆ। ਇਸ ਤੋਂ ਬਾਅਦ ਕਥਿਤ ਦੋਸ਼ੀ ਨੇ ਲਗਾਤਾਰ 30 ਵਾਰ ਗੰਡਾਸੇ ਮਾਰ-ਮਾਰ ਉਸ ਦਾ ਮੂੰਹ ਬੁਰੀ ਤਰ੍ਹਾਂ ਵੱਢ ਦਿੱਤਾ। ਇਸ ਤੋਂ ਬਾਅਦ ਮੁਲਜ਼ਮ ਉੱਥੋਂ ਚਲਾ ਗਿਆ। ਕੁਝ ਹੀ ਮਿੰਟਾਂ ਬਾਅਦ ਕਥਿਤ ਦੋਸ਼ੀ ਫਿਰ ਗੰਡਾਸਾ ਫੜ ਕੇ ਵਾਪਸ ਆਇਆ ਤੇ ਮਰੇ ਹੋਏ ਲਾਲ ਬਾਬੂ ਭਗਤ ਦੇ ਚਿਹਰੇ ’ਤੇ ਗੰਡਾਸੇ ਨਾਲ ਦੋ ਵਾਰ ਹੋਰ ਕੀਤੇ ਅਤੇ ਲਲਕਾਰੇ ਮਾਰਦਾ ਹੋਇਆ ਚਲਾ ਗਿਆ।

ਟਾਪ ਹੈਡਲਾਈਨ

ਕੇਂਦਰੀ ਮੰਤਰੀ ਤੋਂ ਬਾਅਦ 3 ਸੂਬਿਆਂ 'ਚ ਹੰਗਾਮਾ, ਸਿੱਖਿਆ ਮੰਤਰੀਆਂ ਦੇ ਅਸਤੀਫੇ ਦੀ ਮੰਗ
ਕੇਂਦਰੀ ਮੰਤਰੀ ਤੋਂ ਬਾਅਦ 3 ਸੂਬਿਆਂ 'ਚ ਹੰਗਾਮਾ, ਸਿੱਖਿਆ ਮੰਤਰੀਆਂ ਦੇ ਅਸਤੀਫੇ ਦੀ ਮੰਗ
ਅੱਜ ਬੰਦ ਰਹੇਗਾ ਪੰਜਾਬ, ਜਲੰਧਰ ਦੇ ਸਕੂਲਾਂ 'ਚ ਛੁੱਟੀ; ਬਜ਼ਾਰ ਬੰਦ ਕਰਨ ਦੀ ਅਪੀਲ
ਅੱਜ ਬੰਦ ਰਹੇਗਾ ਪੰਜਾਬ, ਜਲੰਧਰ ਦੇ ਸਕੂਲਾਂ 'ਚ ਛੁੱਟੀ; ਬਜ਼ਾਰ ਬੰਦ ਕਰਨ ਦੀ ਅਪੀਲ
ਲੇਡੀ ਇੰਸਪੈਕਟਰ ਨਾਲ ਰੇਪ ਕੇਸ 'ਚ ਵੱਡਾ ਖੁਲਾਸਾ! ਦੋਸ਼ੀ SI ਦੇ ਦਾਦਾ-ਪਿਓ...
ਲੇਡੀ ਇੰਸਪੈਕਟਰ ਨਾਲ ਰੇਪ ਕੇਸ 'ਚ ਵੱਡਾ ਖੁਲਾਸਾ! ਦੋਸ਼ੀ SI ਦੇ ਦਾਦਾ-ਪਿਓ...
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਹੁੰਮਸ ਤੋਂ ਮਿਲੀ ਰਾਹਤ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਹੁੰਮਸ ਤੋਂ ਮਿਲੀ ਰਾਹਤ; ਜਾਣੋ ਮੌਸਮ ਦਾ ਹਾਲ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Embed widget