(Source: ECI/ABP News)
ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਲੱਖੇਵਾਲੀ 'ਚ ਦੇਰ ਰਾਤ ਘਰ ਦੀ ਛੱਤ ਡਿੱਗਣ ਨਾਲ ਵਿਅਕਤੀ ਦੀ ਮੌਤ, ਪਤਨੀ ਗੰਭੀਰ ਜ਼ਖਮੀ
ਸ੍ਰੀ ਮੁਕਤਸਰ ਸਾਹਿਬ ਦੇ ਨਾਲ ਲੱਗਦੇ ਪਿੰਡ ਲੱਖੇਵਾਲੀ ਵਿੱਚ ਦੇਰ ਰਾਤ ਪਏ ਮੀਂਹ ਕਾਰਨ ਇੱਕ ਮਕਾਨ ਦੀ ਛੱਤ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਉਸ ਦੀ ਪਤਨੀ ਗੰਭੀਰ ਜ਼ਖ਼ਮੀ ਹੋ ਗਈ।
![ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਲੱਖੇਵਾਲੀ 'ਚ ਦੇਰ ਰਾਤ ਘਰ ਦੀ ਛੱਤ ਡਿੱਗਣ ਨਾਲ ਵਿਅਕਤੀ ਦੀ ਮੌਤ, ਪਤਨੀ ਗੰਭੀਰ ਜ਼ਖਮੀ Man killed, Wife seriously injured in Roof collapse in Lakhewali village of Sri Muktsar Sahib ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਲੱਖੇਵਾਲੀ 'ਚ ਦੇਰ ਰਾਤ ਘਰ ਦੀ ਛੱਤ ਡਿੱਗਣ ਨਾਲ ਵਿਅਕਤੀ ਦੀ ਮੌਤ, ਪਤਨੀ ਗੰਭੀਰ ਜ਼ਖਮੀ](https://feeds.abplive.com/onecms/images/uploaded-images/2022/06/18/92b6b9438a3a565b5248203507d78a4a_original.jpg?impolicy=abp_cdn&imwidth=1200&height=675)
ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਦੇ ਨਾਲ ਲੱਗਦੇ ਪਿੰਡ ਲੱਖੇਵਾਲੀ ਵਿੱਚ ਦੇਰ ਰਾਤ ਪਏ ਮੀਂਹ ਕਾਰਨ ਇੱਕ ਮਕਾਨ ਦੀ ਛੱਤ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਉਸ ਦੀ ਪਤਨੀ ਗੰਭੀਰ ਜ਼ਖ਼ਮੀ ਹੋ ਗਈ। ਇਸ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।
ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਲੱਖੇਵਾਲੀ ਦੇ ਰਹਿਣ ਵਾਲੇ ਗੁਰਦੇਵ ਸਿੰਘ ਪੁੱਤਰ ਗੁਰਦਿਆਲ ਸਿੰਘ ਦੀ ਦੇਰ ਰਾਤ ਮਕਾਨ ਦੀ ਛੱਤ ਡਿੱਗਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਜਾਣ ਅਤੇ ਉਸ ਦੀ ਪਤਨੀ ਮਹਿੰਦਰ ਕੌਰ ਦੇ ਗੰਭੀਰ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ। ਰਾਤ ਕਰੀਬ ਸਾਢੇ 10 ਵਜੇ ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਲੱਖੇਵਾਲੀ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ। ਉਸ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮਲੋਟ ਵਿਖੇ ਭੇਜ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਮ੍ਰਿਤਕ ਦੀ ਪਤਨੀ ਮਹਿੰਦਰ ਕੌਰ ਨੇ ਦੱਸਿਆ ਕਿ ਜਦੋਂ ਰਾਤ ਨੂੰ ਤੇਜ਼ ਹਵਾਵਾਂ ਚੱਲਣ ਲੱਗੀਆਂ ਤਾਂ ਅਸੀਂ ਪਤੀ - ਪਤਨੀ ਆਪਣੇ ਕਮਰੇ ਵਿਚ ਜਾ ਕੇ ਉਥੇ ਸੌਂ ਗਏ ਪਰ ਮੀਂਹ ਕਾਰਨ ਸਾਡੇ ਘਰ ਦੀ ਛੱਤ ਡਿੱਗ ਗਈ ਅਤੇ ਮੇਰੇ ਅਤੇ ਮੇਰੇ ਪਤੀ ਦੇ ਸਿਰ ਵਿਚ ਸੱਟ ਲੱਗੀ। ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਅਸੀਂ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਸਾਡੀ ਮਦਦ ਕੀਤੀ ਜਾਵੇ।
ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੰਜਾਬ ਖੇਤ ਮਜ਼ਦੂਰ ਆਗੂ ਤਰਸੇਮ ਸਿੰਘ ਖੁੱਡੀਆਂ ਹਲਾਲ ਮੌਕੇ 'ਤੇ ਪਹੁੰਚੇ ਅਤੇ ਦੱਸਿਆ ਕਿ ਇਹ ਗਰੀਬ ਪਰਿਵਾਰ ਹੈ ਅਤੇ ਮਜ਼ਦੂਰੀ ਕਰਕੇ ਆਪਣਾ ਪੇਟ ਪਾਲਦਾ ਸੀ, ਜਿਸ 'ਚ ਉਸ ਦੀ ਮੌਤ ਹੋ ਗਈ ਅਤੇ ਉਸ ਦੀ ਪਤਨੀ ਜ਼ਖਮੀ ਹੋ ਗਈ, ਅਸੀਂ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਇਨ੍ਹਾਂ ਦੀ ਮਦਦ ਕੀਤੀ ਜਾਵੇ ਅਤੇ ਮਨਿੰਦਰ ਕੌਰ ਚੰਗੀ ਤਰ੍ਹਾਂ ਰਹਿ ਸਕੇ।
ਇਸ ਸਬੰਧੀ ਕਾਰਵਾਈ ਕਰਦੇ ਹੋਏ ਥਾਣਾ ਲੱਖੇਵਾਲੀ ਦੇ ਏ.ਐਸ.ਆਈ ਸੰਤੋਸ਼ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਸਾਨੂੰ ਦੇਸ਼ ਸਿੰਘ ਪੁੱਤਰ ਦੇਸ ਸਿੰਘ ਦਾ ਫੋਨ ਆਇਆ ਸੀ ਕਿ ਮਕਾਨ ਦੀ ਛੱਤ ਡਿੱਗ ਗਈ ਸੀ, ਜਿਸ ਕਾਰਨ ਹੇਠਾਂ ਆਉਣ ਕਾਰਨ ਮੇਰੇ ਪਿਤਾ ਗੁਰਦੇਵ ਸਿੰਘ ਦੀ ਮੌਤ ਹੋ ਗਈ ਸੀ ਅਤੇ ਅਸੀਂ ਲਾਸ਼ ਨੂੰ ਕਬਜ਼ੇ 'ਚ ਲੈ ਕੇ ਉਸ ਦੇ ਲੜਕੇ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕਰਕੇ ਲਾਸ਼ ਪਰਿਵਾਰ ਹਵਾਲੇ ਕਰ ਦਿੱਤੀ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)