Punjab News: ਗਿੱਦੜਬਾਹਾ ਦੇ ਨਜ਼ਦੀਕੀ ਪਿੰਡ ਕੋਟਭਾਈ ਵਿਖੇ ਇਕ ਵਿਅਕਤੀ ਦਾ ਭੇਦਭਰੇ ਹਾਲਾਤਾਂ ਵਿੱਚ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਕਿ ਸੂਚਨਾ ਮਿਲਣ 'ਤੇ ਐੱਸ.ਪੀ. ਮਨਮੀਤ ਸਿੰਘ ਢਿੱਲੋਂ, ਡੀ.ਐੱਸ.ਪੀ. ਅਵਤਾਰ ਸਿੰਘ ਰਾਜਪਾਲ, ਸੀ.ਆਈ.ਏ. ਇਚਾਰਜ ਇੰਸਪੈਕਟਰ ਗੁਰਵਿੰਦਰ ਸਿੰਘ, ਐੱਸ.ਐੱਚ.ਓ. ਇਸਪੈਟਰ ਜਸਵੀਰ ਸਿੰਘ ਅਤੇ ਫੋਰੈਂਸਿਕ ਟੀਮ ਮੌਕੇ 'ਤੇ ਪੁੱਜੀ ਅਤੇ ਜਾਂਚ ਆਰੰਭ ਕਰ ਦਿੱਤੀ।
ਪਿੰਡ ਕੋਟਭਾਈ ਦੇ ਰਹਿਣ ਵਾਲੇ ਰਾਜੇਸ਼ ਕੁਮਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ
ਉੱਧਰ ਇਸ ਮਾਮਲੇ ਸੰਬੰਧੀ ਥਾਣਾ ਕੋਟਭਾਈ ਦੇ ਐੱਸ.ਐੱਚ.ਓ. ਇਸਪੈਟਰ ਜਸਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਸਵੇਰੇ ਸੂਚਨਾ ਮਿਲੀ ਕਿ ਪਿੰਡ ਕੋਟਭਾਈ ਦੇ ਰਹਿਣ ਵਾਲੇ ਰਾਜੇਸ਼ ਕੁਮਾਰ ਉਰਫ ਕਾਲੀ ਪੁੱਤਰ ਟੇਕ ਚੰਦ ਦਾ ਉਸ ਦੇ ਘਰ ਵਿੱਚ ਕਤਲ ਹੋ ਗਿਆ ਹੈ।
ਕਾਲੀ ਪਿੰਡ ਵਿਚ ਹੀ ਕਰਿਆਨਾ ਦੀ ਦੁਕਾਨ ਕਰਦਾ ਸੀ
ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਅਨੁਸਾਰ ਰਾਜੇਸ਼ ਕੁਮਾਰ ਕਾਲੀ ਪਿੰਡ ਵਿਖੇ ਹੀ ਕਰਿਆਨਾ ਦੀ ਦੁਕਾਨ ਕਰਦਾ ਸੀ ਅਤੇ ਰਾਤ ਕਰੀਬ 12 ਵਜੇ ਘਰ ਆਇਆ ਸੀ ਅਤੇ ਸਵੇਰੇ ਦੇਖਿਆ ਤਾਂ ਰਾਜੇਸ਼ ਕੁਮਾਰ ਮ੍ਰਿਤਕ ਹਾਲਤ ਵਿਚ ਪਿਆ ਸੀ ਅਤੇ ਉਸ ਦੇ ਪੇਟ ਅਤੇ ਸੂਏ ਦੇ ਕਰੀਬ ਇਕ ਦਰਜਨ ਤੋਂ ਵੱਧ ਨਿਸ਼ਾਨ ਸਨ।
ਮ੍ਰਿਤਕ ਦੇ ਭਤੀਜੇ ਮਿੰਟੂ ਦੇ ਬਿਆਨਾਂ 'ਤੇ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ
ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਵੱਲੋਂ ਫੋਰੇਂਸਿਕ ਟੀਮ ਨੂੰ ਜਾਂਚ ਲਈ ਬੁਲਾਇਆ ਗਿਆ ਹੈ ਅਤੇ ਮ੍ਰਿਤਕ ਦੇ ਭਤੀਜੇ ਮਿੰਟੂ ਦੇ ਬਿਆਨਾਂ 'ਤੇ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੌਤ ਦੇ ਸਹੀ ਕਾਰਨਾਂ ਬਾਰੇ ਪੋਸਟਮਾਰਟਮ ਅਤੇ ਫੋਰੈਂਸਿਕ ਦੀ ਰਿਪੋਰਟ ਤੋਂ ਬਾਅਦ ਹੀ ਪਤਾ ਲੱਗ ਸਕੇਗਾ, ਜਦੋਂਕਿ ਪੁਲਿਸ ਵੱਲੋਂ ਮ੍ਰਿਤਕ ਦੇ ਘਰ ਅਤੇ ਗਲੀਆਂ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।