Punjab news: ਕਪੂਰਥਲਾ ਦੀ ਢਿਲਵਾਂ ਤਹਿਸੀਲ 'ਚ ਪੁਰਾਣੀ ਰੰਜਿਸ਼ ਕਾਰਨ ਇਕ ਨੌਜਵਾਨ ਦਾ ਤਲਵਾਰਾਂ ਨਾਲ ਵੱਢ ਕੇ ਕਤਲ ਕਰਨ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੇ ਪਿਤਾ ਦੇ ਬਿਆਨਾਂ 'ਤੇ ਥਾਣਾ ਢਿਲਵਾਂ ਦੀ ਪੁਲਿਸ ਨੇ 6 ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਅਜੇ ਤੱਕ ਕਿਸੇ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।


ਪ੍ਰਾਪਤ ਜਾਣਕਾਰੀ ਅਨੁਸਾਰ ਗੁਰਨਾਮ ਸਿੰਘ ਵਾਸੀ ਢਿਲਵਾਂ ਪੱਤੀ ਲੱਧੂ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦਾ ਲੜਕਾ ਹਰਦੀਪ ਸਿੰਘ ਉਰਫ਼ ਦੀਪਾ ਖੇਤੀ ਦਾ ਕੰਮ ਕਰਦਾ ਸੀ। ਮੁੰਡੇ ਦਾ ਹਰਪ੍ਰੀਤ ਸਿੰਘ ਉਰਫ ਹੈਪੀ ਵਾਸੀ ਢਿਲਵਾਂ ਪੱਤੀ ਲੱਧੂ ਨਾਲ ਲੰਬੇ ਸਮੇਂ ਤੋਂ ਝਗੜਾ ਚੱਲ ਰਿਹਾ ਸੀ। ਇਸ ਲੜਾਈ ਕਾਰਨ ਉਸ ਦੇ ਲੜਕੇ ਖ਼ਿਲਾਫ਼ ਪਹਿਲਾਂ ਵੀ ਥਾਣਾ ਢਿਲਵਾਂ ਵਿੱਚ ਕੇਸ ਦਰਜ ਸੀ।


ਇਹ ਵੀ ਪੜ੍ਹੋ: India Canada Row: ਖ਼ਾਲਿਸਤਾਨੀਆਂ ਨੂੰ ਪਾਕਿਸਤਾਨ ਦੀ ਖ਼ੂਫੀਆ ਏਜੰਸੀ ISI ਕਰ ਰਹੀ ਹੈ ਫੰਡਿੰਗ ?


ਘਰ ਤੋਂ ਬੈਂਕ ਦੀ ਪਾਸਬੁੱਕ ਲੈ ਕੇ ਗਿਆ ਸੀ


ਗ੍ਰਿਫਤਾਰੀ ਦੇ ਡਰ ਕਰਕੇ ਉਸ ਦਾ ਮੁੰਡਾ ਕਈ ਦਿਨਾਂ ਤੋਂ ਘਰੋਂ ਬਾਹਰ ਰਹਿ ਰਿਹਾ ਸੀ ਪਰ 19 ਸਤੰਬਰ ਦੀ ਸ਼ਾਮ ਨੂੰ ਉਸ ਦਾ ਲੜਕਾ ਘਰ ਆ ਗਿਆ। ਉਹ ਬੈਂਕ ਦੀ ਪਾਸਬੁੱਕ ਲੈ ਕੇ ਘਰੋਂ ਚਲਾ ਗਿਆ। ਰਾਤ ਕਰੀਬ 10.30 ਵਜੇ ਕਿਸੇ ਨੇ ਉਸ ਦੇ ਘਰ ਦਾ ਗੇਟ ਖੜਕਾਇਆ। ਜਦੋਂ ਉਸ ਨੇ ਆਪਣੀ ਪਤਨੀ ਨਾਲ ਛੱਤ ’ਤੇ ਜਾ ਕੇ ਦੇਖਿਆ ਤਾਂ ਗਲੀ ’ਚ ਹਰਪ੍ਰੀਤ ਸਿੰਘ ਉਰਫ਼ ਹੈਪੀ ਆਪਣੇ ਚਾਰ-ਪੰਜ ਮੁੰਡਿਆਂ ਸਮੇਤ ਘਰ ਦੇ ਬਾਹਰ ਲਲਕਾਰੇ ਮਾਰ ਰਿਹਾ ਸੀ।


ਦੋਸ਼ੀ ਨੇ ਕਿਹਾ- ਤੇਰੇ ਮੁੰਡੇ ਨੂੰ ਵੱਢ ਦਿੱਤਾ ਹੈ


ਇਸ ਦੌਰਾਨ ਹਰਪ੍ਰੀਤ ਸਿੰਘ ਹੈਪੀ ਨੇ ਕਿਹਾ ਕਿ ਤੁਹਾਡੇ ਮੁੰਡੇ ਨੂੰ ਵੱਢ ਦਿੱਤਾ ਹੈ। ਆਹ ਲਓ ਆਪਣਾ ਸ਼ੇਰ ਪੁੱਤਰ ਅਤੇ ਲਲਕਾਰੇ ਮਾਰਦਾ ਹੋਇਆ ਉਥੋਂ ਚਲਾ ਗਿਆ। ਜਦੋਂ ਉਸ ਨੇ ਗੇਟ ਖੋਲ੍ਹ ਕੇ ਗਲੀ ਵਿੱਚ ਦੇਖਿਆ ਤਾਂ ਉਥੇ ਉਸ ਦਾ ਲੜਕਾ ਹਰਦੀਪ ਸਿੰਘ ਬੁਰੀ ਤਰ੍ਹਾਂ ਜ਼ਖ਼ਮੀ ਹਾਲਤ ਵਿੱਚ ਪਿਆ ਸੀ। ਪੁੱਛਣ 'ਤੇ ਲੜਕੇ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਅਤੇ ਉਸ ਦੇ ਸਾਥੀਆਂ ਨੇ ਉਸ ਨੂੰ ਤਲਵਾਰਾਂ ਅਤੇ ਕਿਰਪਾਨਾਂ ਨਾਲ ਵੱਢ ਦਿੱਤਾ ਹੈ।


ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨਿਆ


ਇਸ ’ਤੇ ਉਹ ਤੁਰੰਤ ਉਸ ਨੂੰ ਸਿਵਲ ਹਸਪਤਾਲ ਜਲੰਧਰ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਗੁਰਨਾਮ ਸਿੰਘ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਕਾਰਨ ਉਸ ਦੇ ਲੜਕੇ ਦਾ ਕਤਲ ਹਰਪ੍ਰੀਤ ਸਿੰਘ ਉਰਫ ਹੈਪੀ ਅਤੇ ਉਸ ਦੇ ਸਾਥੀਆਂ ਨੇ ਕੀਤਾ ਹੈ।


ਇਹ ਵੀ ਪੜ੍ਹੋ: MP Jagmeet Singh: ਟਰੂਡੋ ਨੇ ਜਗਮੀਤ ਸਿੰਘ ਦੇ ਦਬਾਅ 'ਚ ਲਿਆ ਭਾਰਤ ਨਾਲ ਪੰਗਾ ? ਜਾਣੋ ਕੌਣ ਹੈ ਜਗਮੀਤ ਸਿੰਘ