Punjab News:  ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ 24 ਘੰਟਿਆ ਵਿੱਚ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਕੇ 1 ਔਰਤ ਅਤੇ 1 ਵਿਅਕਤੀ ਨੂੰ ਕਾਬੂ ਕਰ ਲਿਆ ਹੈ। ਇਸ ਬਾਰੇ ਸਥਾਨਕ ਐਸਐਸਪੀ ਨੇ ਪ੍ਰੈਸ ਕਾਨਫਰੰਸ ਕਰਕੇ ਇਸ ਸਾਰੇ ਕਤਲ ਦੀ ਗੁੱਥੀ ਕਿਵੇਂ ਸੁਲਝਾਈ ਇਸ ਦਾ ਖ਼ੁਲਾਸਾ ਕੀਤਾ।


ਜਾਣਕਾਰੀ ਅਨੁਸਾਰ ਮਿਤੀ 8 ਜਨਵਰੀ ਨੂੰ  ਜਲਾਲਾਬਾਦ ਰੋਡ ਦੇ ਨਜ਼ਦੀਕ ਲਿੰਕ ਰੋਡ ਉੱਤੇ ਖੇਤਾਂ ਵਿੱਚ ਇੱਕ ਵਿਅਕਤੀ ਦੀ ਲਾਸ਼ ਮਿਲੀ ਜਿਸ ‘ਤੇ ਤੇਜ਼ ਹਥਿਆਰਾਂ ਦੀਆਂ ਸੱਟਾ ਦੇ ਨਿਸ਼ਾਨ ਲੱਗੇ ਹੋਏ ਸਨ, ਜਿਸ ਤੋਂ ਬਾਅਦ ਪੁਲਿਸ ਵੱਲੋਂ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਸ਼ਨਾਖਤ ਕਰਵਾਈ ਗਈ ਜਿਸ ਦੀ ਪਹਿਚਾਣ ਸੋਹਣ ਸਿੰਘ ਪੁੱਤਰ ਕਿੱਕਰ ਸਿੰਘ ਵਾਸੀ ਲੱਧੂਆਣਾ ਜਿਲ੍ਹਾ ਫਾਜਿਲਕਾ ਵਜੋਂ ਹੋਈ ਸੀ।


 ਮ੍ਰਿਤਕ ਦੀ ਪਤਨੀ ਦੇ ਬਿਆਨਾ ਉੱਤੇ ਪੁਲਿਸ ਵਲੋਂ ਨਾ-ਮਾਲੂਮ ਵਿਅਕਤੀਆਂ ਖ਼ਿਲਾਫ਼ ਮਾਮਲਾ  ਦਰਜ ਕਰਤਫਤੀਸ਼ ਸ਼ੁਰੂ ਕਰ ਦਿੱਤੀ ਗਈ ਸੀ। ਤਫਤੀਸ਼ ਦੌਰਾਨ ਪੁਲਿਸ ਵੱਲੋਂ ਅਧੁਨਿਕ ਤਰੀਕਿਆ ਨਾਲ ਮੁਕੱਦਮੇ ਦੇ ਕਥਿਤ ਦੋਸ਼ੀਆਂ ਨੂੰ ਟਰੇਸ ਕਰ ਕਥਿਤ ਦੋਸ਼ੀ ਬੇਅੰਤ ਸਿੰਘ ਪੁੱਤਰ ਧਰਮ ਸਿੰਘ ਵਾਸੀ ਸੋਹਣੇ ਵਾਲਾ ਅਤੇ ਸੁਖਵਿੰਦਰ ਕੌਰ ਪਤਨੀ ਬਲਬੀਰ ਸਿੰਘ ਵਾਸੀ ਬਸਤੀ ਬੋਰੀਆਵਾਲੀ ਸ੍ਰੀ ਮੁਕਤਸਰ ਸਾਹਿਬ ਨੂੰ ਕਾਬੂ ਕੀਤਾ ਗਿਆ।


ਮੁੱਢਲੀ ਪੁੱਛਗਿੱਛ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਸੋਹਣ ਸਿੰਘ ਕਥਿਤ ਦੋਸ਼ੀ ਸੁਖਵਿੰਦਰ ਕੌਰ ਦਾ ਰਿਸ਼ਤੇਦਾਰ ਸੀ।  ਮ੍ਰਿਤਕ ਸੋਹਣ ਸਿੰਘ ਜੋ ਸੁਖਵਿੰਦਰ ਕੌਰ ਨੂੰ ਉਸਦੇ ਪ੍ਰੇਮੀ ਸਾਥੀ ਬੇਅੰਤ ਸਿੰਘ ਨੂੰ ਮਿਲਣ ਤੋਂ ਰੋਕਦਾ ਸੀ। ਇਸ ਲਈ ਬੇਅੰਤ ਸਿੰਘ ਅਤੇ  ਸੁਖਵਿੰਦਰ ਕੌਰ ਨੇ ਆਪਣੇ ਰਾਹ ਦਾ ਰੋੜਾ ਸਮਝਦਿਆ ਸੋਹਣ ਸਿੰਘ ਦਾ ਕਤਲ ਕਰ ਦਿੱਤਾ। ਪੁਲਿਸ ਵੱਲੋਂ ਦੋਨਾਂ ਦੋਸ਼ੀਆਂ ਨੂੰ ਉੱਕਤ ਮੁਕੱਦਮਾ ਵਿੱਚ ਨਾਮਜਦ ਕਰਕੇ ਗ੍ਰਿਫਤਾਰ ਕੀਤਾ ਗਿਆ  ਅਤੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ, ਮਾਮਲੇ ਵਿਚ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।