ਪੰਜਾਬ ਦੇ ਇਸ ਇਲਾਕੇ 'ਚ ਚੱਲੀਆਂ ਤਾੜ-ਤਾੜ ਗੋਲੀਆਂ, ਵਿਅਕਤੀ ਦੀ ਮੌਕੇ 'ਤੇ ਮੌਤ; ਇਲਾਕੇ 'ਚ ਸਹਿਮ ਦਾ ਮਾਹੌਲ
Punjab News: ਪੰਜਾਬ ਵਿਚ ਇਕ ਵਾਰ ਫਿਰ ਤਾੜ-ਤਾੜ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ।

Punjab News: ਪੰਜਾਬ ਵਿਚ ਇਕ ਵਾਰ ਫਿਰ ਤਾੜ-ਤਾੜ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਟਾਂਡਾ ਦੇ ਪਿੰਡ ਮਿਆਣੀ ਵਿਚ ਦੁਕਾਨ 'ਤੇ ਬੈਠੇ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਵਿਚ ਇਕ ਵਿਅਕਤੀ ਜ਼ਖ਼ਮੀ ਵੀ ਹੋਇਆ ਹੈ, ਜਿਸ ਨੂੰ ਜ਼ੇਰੇ ਇਲਾਜ ਲਈ ਟਾਂਡਾ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।
ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ ਸੱਤ ਕਰਤਾਰ ਵਜੋਂ ਹੋਈ ਹੈ, ਜੋਕਿ ਹਾਰਡਵੇਅਰ ਦੀ ਦੁਕਾਨ ਦਾ ਕੰਮ ਕਰਦਾ ਸੀ। ਦੱਸ ਦਈਏ ਕਿ ਬਲਵਿੰਦਰ ਸਿੰਘ ਆਪਣੀ ਦੁਕਾਨ 'ਤੇ ਮੌਜੂਦ ਸੀ ਅਤੇ ਇਸੇ ਦੌਰਾਨ ਅਣਪਛਾਤੇ ਹਮਲਾਵਰ ਮੋਟਰਾਈਕਲ 'ਤੇ ਆਏ ਅਤੇ ਉਨ੍ਹਾਂ ਨੇ ਫਾਇਰਿੰਗ ਕੀਤੀ।
ਇਸ ਘਟਨਾ ਵਿਚ ਉਨ੍ਹਾਂ ਦੀ ਮੌਤ ਹੋ ਗਈ ਜਦਕਿ ਲਖਵਿੰਦਰ ਸਿੰਘ ਵਾਸੀ ਮਿਆਣੀ ਵੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।






















