ਪੰਜਾਬ 'ਚ ਵਾਪਰੀ ਵੱਡੀ ਘਟਨਾ, ਦਿਨਦਿਹਾੜੇ ਗੋਲੀਆਂ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ
Tarntaran News: ਤਰਨਤਾਰਨ ਦੇ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਭੁੱਲਰ ਵਿੱਚ ਇੱਕ ਵੱਡੀ ਘਟਨਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ।

Tarntaran News: ਤਰਨਤਾਰਨ ਦੇ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਭੁੱਲਰ ਵਿੱਚ ਇੱਕ ਵੱਡੀ ਘਟਨਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਇੱਕ ਕਰਿਆਨਾ ਵਪਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਸੋਮਵਾਰ ਦੁਪਹਿਰ 2 ਵਜੇ ਦੇ ਕਰੀਬ ਵਾਪਰੀ, ਜਦੋਂ ਅਣਪਛਾਤੇ ਹਮਲਾਵਰਾਂ ਨੇ ਦੁਕਾਨ ਵਿੱਚ ਦਾਖਲ ਹੋ ਕੇ ਹਮਲਾ ਕਰ ਦਿੱਤਾ।
ਮ੍ਰਿਤਕ ਦੀ ਪਛਾਣ 47 ਸਾਲਾ ਦਲਜੀਤ ਸਿੰਘ ਵਜੋਂ ਹੋਈ ਹੈ, ਜੋ ਪਿੰਡ ਵਿੱਚ ਕਰਿਆਨੇ ਦੀ ਦੁਕਾਨ ਚਲਾਉਂਦਾ ਸੀ। ਘਟਨਾ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਸਦਰ ਤਰਨਤਾਰਨ ਪੁਲਿਸ ਸਟੇਸ਼ਨ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਡੀਐਸਪੀ ਤਰਨ ਤਾਰਨ ਸੁਖਬੀਰ ਸਿੰਘ ਨੇ ਕਿਹਾ ਕਿ ਦਲਜੀਤ ਸਿੰਘ ਆਪਣੀ ਦੁਕਾਨ 'ਤੇ ਮੌਜੂਦ ਸੀ, ਜਦੋਂ ਮੋਟਰਸਾਈਕਲ 'ਤੇ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਉਸ 'ਤੇ ਗੋਲੀ ਚਲਾ ਦਿੱਤੀ। ਗੋਲੀਆਂ ਲੱਗਣ ਕਾਰਨ ਉਸ ਦੀ ਦੁਕਾਨ ਦੇ ਅੰਦਰ ਹੀ ਮੌਤ ਹੋ ਗਈ।
ਦਲਜੀਤ ਸਿੰਘ ਦੇ ਪਿਤਾ ਪਿੰਡ ਦੇ ਸਾਬਕਾ ਸਰਪੰਚ ਹਨ। ਮ੍ਰਿਤਕ ਦਾ ਇੱਕ ਪੁੱਤਰ ਅਤੇ ਪਤਨੀ ਵੀ ਹੈ। ਪੁੱਤਰ ਵਿਦੇਸ਼ ਜਾਣ ਦੀ ਤਿਆਰੀ ਕਰ ਰਿਹਾ ਸੀ। ਪਰਿਵਾਰ ਨੇ ਪੁਲਿਸ ਨੂੰ ਦੱਸਿਆ ਹੈ ਕਿ ਉਨ੍ਹਾਂ ਨੂੰ ਕਦੇ ਵੀ ਕੋਈ ਧਮਕੀ ਜਾਂ ਫਿਰੌਤੀ ਦੇ ਫੋਨ ਨਹੀਂ ਆਏ। ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।






















