Firozpur Jail: ਫਿਰੋਜ਼ਪੁਰ ਸੈਂਟਰ ਜੇਲ੍ਹ ਦੇ ਬਾਹਰ ਚੱਲੀਆਂ ਗੋਲੀਆਂ, ਮੋਟਰਸਾਈਕਲ 'ਤੇ ਆਏ ਨੌਜਵਾਨਾਂ ਨੇ ਕੀਤੀ ਵਾਰਦਾਤ, ਆਹ ਬਣਿਆ ਕਾਰਨ
Firozpur Jail: ਸ਼ੁੱਕਰਵਾਰ ਸ਼ਾਮ ਨੂੰ ਮੋਟਰਸਾਈਕਲ ਸਵਾਰ ਤਿੰਨ ਹਮਲਾਵਰਾਂ ਨੇ ਕੇਂਦਰੀ ਜੇਲ੍ਹ ਫਿਰੋਜ਼ਪੁਰ ਦੇ ਬਾਹਰ ਉਡੀਕ ਕਰ ਰਹੇ ਇੱਕ ਵਿਅਕਤੀ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਹ ਜ਼ਖ਼ਮੀ ਹੋ ਗਿਆ।
Firozpur Jail: ਸ਼ੁੱਕਰਵਾਰ ਸ਼ਾਮ ਨੂੰ ਮੋਟਰਸਾਈਕਲ ਸਵਾਰ ਤਿੰਨ ਹਮਲਾਵਰਾਂ ਨੇ ਕੇਂਦਰੀ ਜੇਲ੍ਹ ਫਿਰੋਜ਼ਪੁਰ ਦੇ ਬਾਹਰ ਉਡੀਕ ਕਰ ਰਹੇ ਇੱਕ ਵਿਅਕਤੀ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਹ ਜ਼ਖ਼ਮੀ ਹੋ ਗਿਆ। ਜ਼ਖ਼ਮੀ ਦੀ ਪਛਾਣ ਲਲਿਤ ਕੁਮਾਰ ਉਰਫ਼ ਲਾਲੀ ਵਜੋਂ ਹੋਈ ਹੈ। ਇਹ ਘਟਨਾ ਉਦੋਂ ਵਾਪਰੀ ਜਦੋਂ ਲਾਲੀ ਅਤੇ ਉਸ ਦੇ ਦੋ ਸਾਥੀ ਜ਼ਮਾਨਤ ’ਤੇ ਰਿਹਾਅ ਹੋਏ ਆਪਣੇ ਦੋਸਤ ਨੂੰ ਲੈਣ ਲਈ ਕੇਂਦਰੀ ਜੇਲ੍ਹ ਦੇ ਬਾਹਰ ਉਡੀਕ ਕਰ ਰਹੇ ਸਨ।
ਪੁਲਿਸ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਤਿੰਨ ਅਣਪਛਾਤੇ ਹਮਲਾਵਰ ਉਥੇ ਆਏ ਅਤੇ ਜੇਲ੍ਹ ਬਾਹਰ ਖੜੇ ਨੌਜਵਾਨ 'ਤੇ ਤਿੰਨ ਰਾਊਂਡ ਫਾਇਰ ਕੀਤੇ, ਜਿਸ 'ਚ ਲਾਲੀ ਜ਼ਖਮੀ ਹੋ ਗਿਆ। ਲਾਲੀ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਪੁਲਿਸ ਨੇ ਦੱਸਿਆ ਕਿ ਲਾਲੀ ਦਾ ਵੀ ਅਪਰਾਧਿਕ ਰਿਕਾਰਡ ਹੈ ਅਤੇ ਹਾਲ ਹੀ ਵਿੱਚ ਕਿਸੇ ਕੇਸ ਵਿੱਚ ਜ਼ਮਾਨਤ ’ਤੇ ਰਿਹਾਅ ਹੋਇਆ ਸੀ। ਮਾਮਲੇ ਦੀ ਸੂਚਨਾ ਮਿਲਦੇ ਹੀ ਸੀਨੀਅਰ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਤਿੰਨਾਂ ਹਮਲਾਵਰਾਂ ਬਾਰੇ ਸੁਰਾਗ ਲੱਭਣ ਲਈ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ।
ਫਿਰੋਜ਼ਪੁਰ ਜੇਲ੍ਹ 'ਚ ਤਲਾਸ਼ੀ
ਓਧਰ ਫਿਰੋਜ਼ਪੁਰ ਜੇਲ੍ਹ ਵਿੱਚ ਤਲਾਸ਼ੀ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ ਬੈਰਕ ਦੇ ਪਿੱਛੇ ਬਣੇ ਸ਼ੈੱਡ ਵਿੱਚੋਂ 4 ਮੋਬਾਈਲ ਫੋਨ ਬਰਾਮਦ ਕੀਤੇ ਹਨ। ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਜੇਲ ਸਹਾਇਕ ਸੁਪਰਡੈਂਟ ਸਰਬਜੀਤ ਸਿੰਘ ਨੇ ਦੱਸਿਆ ਕਿ ਡਿਊਟੀ 'ਤੇ ਮੌਜੂਦ ਜੇਲ ਸਟਾਫ ਸਮੇਤ ਰਾਤ 9.45 ਵਜੇ ਜੇਲ ਦੇ ਬਲਾਕ ਨੰਬਰ 1 ਦੀ ਬੈਰਕ ਨੰਬਰ 4 ਦੇ ਪਿੱਛੇ ਬਣੇ ਸ਼ੈੱਡ 'ਚੋਂ ਤਲਾਸ਼ੀ ਦੌਰਾਨ 4. ਸਿਮ ਵਾਲੇ ਟੱਚ ਸਕਰੀਨ ਮੋਬਾਈਲ ਮਿਲੇ ਹਨ, ਜੋ ਲਾਵਾਰਿਸ ਹਾਲਤ ਵਿੱਚ ਬਰਾਮਦ ਹੋਏ ਹਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਜਾਂਚ ਅਧਿਕਾਰੀ ਏਐਸਆਈ ਗੁਰਮੇਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਸਿਟੀ ਵਿੱਚ 52-ਏ ਪ੍ਰਿਜ਼ਨ ਐਕਟ ਤਹਿਤ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।