Barnala news: ਪਤਨੀ ਅਤੇ ਸਹੁਰੇ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਦੱਸੀ ਸਾਰੀ ਕਹਾਣੀ
Barnala news: ਬਰਨਾਲਾ ‘ਚ ਪਤਨੀ ਅਤੇ ਸਹੁਰੇ ਤੋਂ ਤੰਗ ਆ ਕੇ ਇਕ ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
Barnala news: ਬਰਨਾਲਾ ‘ਚ ਪਤਨੀ ਅਤੇ ਸਹੁਰੇ ਤੋਂ ਤੰਗ ਆ ਕੇ ਇਕ ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਇਹ ਮਾਮਲਾ ਬਰਨਾਲਾ ਦੇ ਕਸਬਾ ਧਨੌਲਾ ਦੇ ਜਬੰਧਾ ਪਿੰਡੀ ਦਾ ਹੈ।
ਮ੍ਰਿਤਕ ਗੁਰਪ੍ਰੀਤ ਸਿੰਘ ਦਾ ਵਿਆਹ 7 ਸਾਲ ਪਹਿਲਾਂ ਰਵਨੀਤ ਕੌਰ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਆਪਣੀ ਪਤਨੀ ਨੂੰ ਵਿਦੇਸ਼ ਭੇਜਣ ਲਈ ਉਸ ਨੇ ਆਈਲੈਟਸ ਕਰਵਾਈ ਅਤੇ ਪਰਿਵਾਰ ਨੇ ਉਸ ਨੂੰ ਵਿਦੇਸ਼ ਭੇਜਣ ਲਈ ਪੈਸੇ ਵੀ ਖ਼ਰਚ ਰਿਹਾ ਸੀ।
ਪਰਿਵਾਰ ਨੇ ਨੂੰਹ ਨੂੰ ਵਿਦੇਸ਼ ਭੇਜਣ ਲਈ ਦੋ ਏਕੜ ਜ਼ਮੀਨ ਵੇਚੀ ਅਤੇ ਕੁਝ ਸਮਾਂ ਪਹਿਲਾਂ 8 ਲੱਖ ਰੁਪਏ ਖ਼ਰਚ ਕਰ ਦਿੱਤੇ। ਪਰ ਸਹੁਰਾ ਪਰਿਵਾਰ ਮ੍ਰਿਤਕ ਗੁਰਪ੍ਰੀਤ ਸਿੰਘ ਦੇ ਪਰਿਵਾਰ ਨੂੰ ਪੈਸਿਆਂ ਦੀ ਮੰਗ ਨੂੰ ਲੈ ਕੇ ਲਗਾਤਾਰ ਤੰਗ ਪ੍ਰੇਸ਼ਾਨ ਕਰ ਰਿਹਾ ਸੀ।
ਇਸ ਮੌਕੇ ਗੱਲਬਾਤ ਕਰਦਿਆਂ ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੇ ਮੁੰਡੇ ਦੇ ਵਿਆਹ ਨੂੰ 7 ਸਾਲ ਹੋ ਗਏ ਹਨ। ਸਭ ਕੁਝ ਠੀਕ ਚੱਲ ਰਿਹਾ ਸੀ। ਉਨ੍ਹਾਂ ਨੇ ਪੈਸੇ ਖ਼ਰਚ ਕੇ ਆਪਣੀ ਨੂੰਹ ਨੂੰ ਆਈਲੈਟਸ ਕਰਵਾਈ ਅਤੇ ਉਸ ਦੀ ਵਿਦੇਸ਼ ਯਾਤਰਾ ਦਾ ਖ਼ਰਚਾ ਵੀ ਅਦਾ ਕਰ ਰਿਹਾ ਸੀ।
ਇਹ ਵੀ ਪੜ੍ਹੋ: Amritsar News: ਦਿਲ ਦਹਿਲਾਉਣ ਵਾਲੀ ਖਬਰ! ਨੌਜਵਾਨ ਨੇ ਪ੍ਰਾਈਵੇਟ ਪਾਰਟ 'ਚ ਲਾਇਆ ਟੀਕਾ, ਬਾਥਰੂਮ 'ਚ ਹੀ ਹੋਈ ਮੌਤ
ਜਿਸ ਲਈ ਉਸ ਨੇ 2 ਏਕੜ ਤੱਕ ਜ਼ਮੀਨ ਵੇਚ ਦਿੱਤੀ। ਹਾਲ ਹੀ ਵਿੱਚ ਉਨ੍ਹਾਂ ਨੇ ਆਪਣੀ ਨੂੰਹ ਨੂੰ ਵਿਦੇਸ਼ ਭੇਜਣ ਲਈ ਵੀ 8 ਲੱਖ ਰੁਪਏ ਖ਼ਰਚ ਕੀਤੇ ਸਨ। ਪਰ ਮੁੰਡੇ ਦੀ ਪਤਨੀ ਅਤੇ ਉਸ ਦੇ ਪਰਿਵਾਰਕ ਮੈਂਬਰ ਸਾਡੇ ਤੋਂ ਹੋਰ ਪੈਸਿਆਂ ਦੀ ਮੰਗ ਕਰ ਰਹੇ ਸਨ। ਸਾਡੇ ਮੁੰਡੇ ਦੇ ਸਹੁਰੇ ਪਰਿਵਾਰ ਨੇ ਕੰਬਾਈਨ ਖਰੀਦੀ ਹੈ, ਜਿਸ ਲਈ ਸਾਡੇ ਤੋਂ ਪੈਸੇ ਦੀ ਵੀ ਮੰਗ ਕੀਤੀ ਜਾ ਰਹੀ ਸੀ।
ਜਦੋਂ ਅਸੀਂ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਨੂੰਹ ਦੇ ਪਰਿਵਾਰਕ ਮੈਂਬਰ ਉਸ ਨੂੰ ਆਪਣੇ ਘਰ ਲੈ ਗਏ ਅਤੇ ਮੇਰੇ ਪੁੱਤਰ ਨੂੰ ਵੀ ਕੁਝ ਖਾ ਕੇ ਮਰਨ ਲਈ ਕਿਹਾ। ਇਸ ਗੱਲ ਤੋਂ ਉਨ੍ਹਾਂ ਦਾ ਮੁੰਡਾ ਪ੍ਰੇਸ਼ਾਨ ਹੋ ਗਿਆ ਸੀ ਅਤੇ ਉਸ ਨੇ ਸਲਫ਼ਾਸ ਖਾ ਕੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਮੇਰੇ ਲੜਕੇ ਨੇ ਆਪਣੇ ਮੋਬਾਈਲ 'ਤੇ ਵੀਡੀਓ ਬਣਾਈ ਅਤੇ ਮੌਤ ਲਈ ਆਪਣੀ ਪਤਨੀ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੂੰ ਜ਼ਿੰਮੇਵਾਰ ਠਹਿਰਾਇਆ।
ਜਿਹੜੀ ਸਾਨੂੰ ਮੇਰੇ ਲੜਕੇ ਦੇ ਮੋਬਾਈਲ ਤੋਂ ਮਿਲਿਆ ਹੈ। ਅਸੀਂ ਪੁੱਤਰ ਦੀ ਵੀਡੀਓ ਅਤੇ ਮੋਬਾਈਲ ਫੋਨ ਪੁਲਿਸ ਨੂੰ ਸੌਂਪ ਦਿੱਤਾ ਹੈ, ਜਿਸ ਦੇ ਆਧਾਰ 'ਤੇ ਪੁਲਿਸ ਕਾਰਵਾਈ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਮੇਰੇ ਪੁੱਤਰ ਦੀ ਮੌਤ ਲਈ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਮ੍ਰਿਤਕ ਦੀ ਮਾਤਾ ਬਲਜੀਤ ਕੌਰ ਨੇ ਦੱਸਿਆ ਕਿ ਉਸ ਦਾ ਲੜਕਾ ਗੁਰਪ੍ਰੀਤ ਸਿੰਘ ਬਹੁਤ ਹੀ ਸਾਊ ਸੀ। ਉਸ ਦੀ ਪਤਨੀ ਅਤੇ ਉਸਦੇ ਸਹੁਰੇ ਸਾਡੇ ਪਰਿਵਾਰ ਅਤੇ ਸਾਡੇ ਲੜਕੇ ਨਾਲ ਲੜਦੇ ਰਹਿੰਦੇ ਸਨ। ਇਸ ਤੋਂ ਤੰਗ ਆ ਕੇ ਮੇਰੇ ਲੜਕੇ ਨੇ ਖ਼ੁਦਕੁਸ਼ੀ ਕਰ ਲਈ ਸੀ।
ਪਿੰਡ ਦੇ ਸਰਪੰਚ ਮਨਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਨੂੰ ਉਸ ਦੀ ਪਤਨੀ ਅਤੇ ਸਹੁਰੇ ਵਾਲੇ ਤੰਗ ਪ੍ਰੇਸ਼ਾਨ ਕਰਦੇ ਸਨ। ਇਸ ਕਾਰਨ ਉਸ ਨੇ ਖੁਦਕੁਸ਼ੀ ਕਰ ਲਈ। ਉਨ੍ਹਾਂ ਕਿਹਾ ਕਿ ਪੰਚਾਇਤ ਨੇ ਕਈ ਵਾਰ ਇਨ੍ਹਾਂ ਦੋਵਾਂ ਪਰਿਵਾਰਾਂ ਵਿਚਕਾਰ ਮਸਲਾ ਸੁਲਝਾਉਣ ਦੀ ਕੋਸ਼ਿਸ਼ ਕੀਤੀ। ਪਰ ਮ੍ਰਿਤਕ ਗੁਰਪ੍ਰੀਤ ਦੇ ਸਹੁਰੇ ਅਕਸਰ ਗੁਰਪ੍ਰੀਤ ਅਤੇ ਉਸਦੇ ਪਰਿਵਾਰ ਨੂੰ ਪੈਸਿਆਂ ਲਈ ਤੰਗ ਪ੍ਰੇਸ਼ਾਨ ਕਰਦੇ ਸਨ।
ਇਸ ਕਾਰਨ ਉਸ ਨੇ ਆਪਣੀ ਜਾਨ ਦੇ ਦਿੱਤੀ। ਉਨ੍ਹਾਂ ਕਿਹਾ ਕਿ ਪੁਲਿਸ ਉਸ ਦੀ ਮੌਤ ਲਈ ਜ਼ਿੰਮੇਵਾਰ ਉਸ ਦੀ ਪਤਨੀ ਅਤੇ ਸਹੁਰੇ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਕਰੇ।
ਇਸ ਸਬੰਧੀ ਥਾਣਾ ਧਨੌਲਾ ਦੇ ਐਸਐਚਓ ਕ੍ਰਿਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਪੁਲਿਸ ਨੇ ਮ੍ਰਿਤਕ ਦੀ ਪਤਨੀ, ਦਾਦੀ ਅਤੇ ਸੱਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਨੇ ਦੱਸਿਆ ਕਿ ਮਰਨ ਤੋਂ ਪਹਿਲਾਂ ਮ੍ਰਿਤਕ ਨੇ ਵੀਡੀਓ ਬਣਾ ਕੇ ਆਪਣੇ ਮੋਬਾਈਲ 'ਤੇ ਛੱਡ ਦਿੱਤੀ ਸੀ, ਜਿਸ 'ਚ ਉਸ ਨੇ ਇਨ੍ਹਾਂ ਦੋਸ਼ੀਆਂ ਦੇ ਨਾਂ ਲਏ ਸਨ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਲਗਾਤਾਰ ਛਾਪੇਮਾਰੀ ਕਰ ਰਹੀ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ: Bathinda news: ਰਾਤ ਵੇਲੇ ਵਹੀਕਲਾਂ ਨੂੰ ਘੇਰ ਕੇ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਚੜ੍ਹੇ ਪੁਲਿਸ ਦੇ ਅੜਿੱਕੇ