ਵਿਅਕਤੀ ਨੇ ਘਰ ‘ਚ ਹੀ ਕਰ ਲਈ ਖ਼ੁਦਕੁਸ਼ੀ, ਸੁਸਾਈਡ ਨੋਟ ‘ਚ ਹੋਇਆ ਵੱਡਾ ਖੁਲਾਸਾ
Ludhiana News: ਲੁਧਿਆਣਾ ਵਿੱਚ ਇੱਕ ਵਿਅਕਤੀ ਵਲੋਂ ਆਪਣੇ ਘਰ ਵਿੱਚ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਲੁਧਿਆਣਾ ਦੇ ਸ਼ੇਰਪੁਰ ਕਲਾਂ ਪਿੰਡ ਵਿੱਚ ਵਾਪਰੀ ਹੈ।

Ludhiana News: ਲੁਧਿਆਣਾ ਵਿੱਚ ਇੱਕ ਵਿਅਕਤੀ ਵਲੋਂ ਆਪਣੇ ਘਰ ਵਿੱਚ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਲੁਧਿਆਣਾ ਦੇ ਸ਼ੇਰਪੁਰ ਕਲਾਂ ਪਿੰਡ ਵਿੱਚ ਵਾਪਰੀ ਹੈ।
ਜਾਣਕਾਰੀ ਮੁਤਾਬਕ ਮ੍ਰਿਤਕ ਦੀ ਜੇਬ ਵਿਚੋਂ ਸੁਸਾਈਡ ਨੋਟ ਵੀ ਮਿਲਿਆ ਹੈ। ਇਸ ਸੁਸਾਈਡ ਨੋਟ ਵਿੱਚ ਆਪਣੀ ਭਾਬੀ ਅਤੇ ਇੱਕ ਹੋਰ ਵਿਅਕਤੀ ਤੋਂ ਦੁਖੀ ਹੋ ਕੇ ਮਰਨ ਦੀ ਗੱਲ ਆਖੀ ਹੈ। ਮ੍ਰਿਤਕ ਵਿਅਕਤੀ ਦੀ ਪਛਾਣ 50 ਸਾਲਾ ਰਾਜਇੰਦਰ ਸਿੰਘ ਵਜੋਂ ਹੋਈ ਹੈ।
ਦੱਸ ਦਈਏ ਕਿ ਰਾਜਇੰਦਰ ਸਿੰਘ ਆਪਣੇ ਘਰ ਵਿੱਚ ਇਕੱਲੇ ਰਹਿੰਦੇ ਸਨ, ਉਨ੍ਹਾਂ ਦੀ ਪਤਨੀ ਅਤੇ ਪੁੱਤ ਵਿਦੇਸ਼ ਵਿੱਚ ਰਹਿੰਦੇ ਹਨ। ਜਾਣਕਾਰੀ ਅਨੁਸਾਰ ਰਜਿੰਦਰ ਨੇ ਕੁਝ ਸਮਾਂ ਪਹਿਲਾਂ ਜ਼ਮੀਨ ਵੇਚੀ ਸੀ ਅਤੇ ਜਿਸ ਨੂੰ ਲੈਕੇ ਵਿਵਾਦ ਚੱਲ ਰਿਹਾ ਸੀ।
ਉੱਥੇ ਹੀ ਪਰਿਵਾਰ ਵਾਲਿਆਂ ਨੇ ਦੋਸ਼ੀਆਂ ‘ਤੇ ਮਾਮਲਾ ਦਰਜ ਹੋਣ ਅਤੇ ਗ੍ਰਿਫ਼ਤਾਰੀ ਤੱਕ ਅੰਤਿਮ ਸਸਕਾਰ ਨਾ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਉੱਥੇ ਹੀ ਪੁਲਿਸ ਨੇ ਜਾਣਕਾਰੀ ਮਿਲਦਿਆਂ ਹੀ ਲਾਸ਼ ਨੂੰ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਹੈ। ਪੁਲਿਸ ਸੁਸਾਈਡ ਨੋਟ ਦੇ ਆਧਾਰ ‘ਤੇ ਮ੍ਰਿਤਕ ਦੀ ਭਾਬੀ ਅਤੇ ਦੂਜੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਰਹੀ ਹੈ।
Before You Go
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
ਟ੍ਰੈਂਡਿੰਗ ਟੌਪਿਕ





















