Sri muktsar sahib news: ਗਿੱਦੜਬਾਹਾ ਦੇ ਪਿੰਡ ਛੱਤੇਆਣਾ ਵਿਚ ਇਕ ਕਿਸਾਨ ਵਲੋਂ ਅਪਣੇ ਖੇਤ ਵਿਚ ਨਿੰਮ ਦੇ ਦਰੱਖਤ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਕਿਸਾਨ ਆਰਥਿਕ ਤੰਗੀ ਕਾਰਨ ਪ੍ਰੇਸ਼ਾਨ ਸੀ।


ਜਾਣਕਾਰੀ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ 'ਚ ਪੋਸਟਮਾਰਟਮ ਕਰਵਾ ਕੇ ਪਰਿਵਾਰ ਦੇ ਹਵਾਲੇ ਕਰ ਦਿੱਤਾ। ਜਾਣਕਾਰੀ ਦਿੰਦਿਆਂ ਥਾਣਾ ਕੋਟਭਾਈ ਦੇ ASI ਮੋਹਨ ਸਿੰਘ ਨੇ ਦਸਿਆ ਕਿ ਮ੍ਰਿਤਕ ਬਲਕਰਨ ਸਿੰਘ ਆਰਥਿਕ ਕਮਜ਼ੋਰੀ ਕਾਰਨ ਅਕਸਰ ਪਰੇਸ਼ਾਨ ਰਹਿੰਦਾ ਸੀ। ਉਸ ਦੀ ਦਵਾਈ ਵੀ ਚੱਲ ਰਹੀ ਸੀ।


ਮ੍ਰਿਤਕ ਬਿਨਾਂ ਦੱਸੇ ਘਰੋਂ ਨਿਕਲ ਗਿਆ ਤੇ ਦਰਖਤ ਨਾਲ ਲੈ ਲਿਆ ਫਾਹਾ 


ਬੀਤੀ ਸ਼ਾਮ ਉਹ ਬਿਨਾਂ ਦੱਸੇ ਘਰੋਂ ਨਿਕਲ ਗਿਆ ਅਤੇ ਖੇਤ ਵਿਚ ਜਾ ਕੇ ਫਾਹਾ ਲੈ ਲਿਆ। ਉਨ੍ਹਾਂ ਦਸਿਆ ਕਿ ਪੁਲਿਸ ਵਲੋਂ ਮ੍ਰਿਤਕ ਦੇ ਪਿਤਾ ਸੌਦਾਗਰ ਸਿੰਘ ਦੇ ਬਿਆਨਾਂ ’ਤੇ ਧਾਰਾ 174 ਸੀਆਰਪੀਸੀ ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।


ਇਹ ਵੀ ਪੜ੍ਹੋ: ਖੰਨਾ 'ਚ NRI ਦੀ ਭਰਿੰਡ ਲੜਨ ਮਗਰੋਂ ਹੋਈ ਮੌਤ , ਆਪਣੀ ਮਾਂ ਦਾ ਇਲਾਜ ਕਰਾਉਣ ਲਈ ਆਸਟ੍ਰੇਲੀਆ ਤੋਂ ਆਇਆ ਸੀ ਮ੍ਰਿਤਕ


ਬਲਕਰਨ ਸਿੰਘ ਕੋਲ ਸਿਰਫ਼ 6 ਕਨਾਲ ਜ਼ਮੀਨ ਹੈ। ਉਸ ਦੀ ਇਕ 22 ਸਾਲ ਦੀ ਲੜਕੀ ਹੈ ਜੋ ਵਿਆਹੀ ਹੋਈ ਹੈ। ਜਦੋਂ ਕਿ ਇੱਕ 16 ਸਾਲ ਦਾ ਲੜਕਾ ਜਸਦੀਪ ਸਿੰਘ ਸਕੂਲ ਵਿਚ ਪੜ੍ਹ ਰਿਹਾ ਹੈ। ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਪ੍ਰਧਾਨ ਬੇਅੰਤ ਸਿੰਘ, ਯੂਨਿਟ ਪ੍ਰਧਾਨ ਜਲੌਰ ਸਿੰਘ, ਹਰਦੀਪ ਸਿੰਘ, ਗੁਰਬਾਜ ਸਿੰਘ, ਦਿਲਬਾਗ ਸਿੰਘ ਅਤੇ ਬੇਅੰਤ ਸਿੰਘ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਕਿਸਾਨ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ PSPCL ਦਾ SDO ਤੇ ਲਾਈਨਮੈਨ ਕਾਬੂ