ਲੁਧਿਆਣਾ : ਲੁਧਿਆਣਾ ਵਿੱਚ ਕਤਲ ਦੇ ਦੋਸ਼ 'ਚ ਫੜੇ ਗਏ ਇਕ ਮੁਲਜ਼ਮ ਨੇ ਸੀਆਈਏ-1 ਦੀ ਹਿਰਾਸਤ 'ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲੀਸ ਦੇ ਉੱਚ ਅਧਿਕਾਰੀ ਅਤੇ ਸੀਆਈਏ ਇੰਚਾਰਜ ਮੌਕੇ ’ਤੇ ਪੁੱਜੇ। ਮ੍ਰਿਤਕ ਦੀ ਪਛਾਣ ਜਤਿੰਦਰ ਕੁਮਾਰ ਉਰਫ ਛੋਟੂ ਵਾਸੀ ਪਿੰਡ ਧਰੋੜ ਵਜੋਂ ਹੋਈ ਹੈ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।



 

ਜਾਣਕਾਰੀ ਅਨੁਸਾਰ ਮੁਲਜ਼ਮ ਜਤਿੰਦਰ ਸਿੰਘ ਨੂੰ ਪੁਲੀਸ ਨੇ ਚਾਰ ਦਿਨ ਪਹਿਲਾਂ ਲੁਧਿਆਣਾ ਦੇ ਜਸਪਾਲ ਬਾਂਗਰ ਸਥਿਤ ਇੱਕ ਫੈਕਟਰੀ ਵਿੱਚ ਲੁੱਟਮਾਰ ਕਰਨ ਅਤੇ ਇੱਕ ਮਜ਼ਦੂਰ ਦਾ ਕਤਲ ਕਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ ਪੁਲਿਸ ਰਿਮਾਂਡ 'ਤੇ ਸੀ। ਪੁਲਿਸ ਉਸ ਤੋਂ ਪੁੱਛਗਿੱਛ ਕਰਕੇ ਬਾਕੀ ਦੋਸ਼ੀਆਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਸੀ। ਇਸ ਦੌਰਾਨ ਮੁਲਜ਼ਮ ਜਤਿੰਦਰ ਸਿੰਘ ਨੇ ਸੀਆਈਏ-1 ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ।

 

ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਜਤਿੰਦਰ ਦੀ ਲਾਸ਼ ਸ਼ੱਕੀ ਹਾਲਾਤਾਂ 'ਚ ਫਾਹੇ ਨਾਲ ਲਟਕਦੀ ਮਿਲੀ ਹੈ। ਪੁਲਿਸ ਮੁਤਾਬਕ ਉਸ ਨੇ ਖੁਦਕੁਸ਼ੀ ਕੀਤੀ ਹੈ। ਪਰਿਵਾਰ ਨੇ ਪੁਲਿਸ ਨੂੰ ਸੀਸੀਟੀਵੀ ਫੁਟੇਜ਼ ਦਿਖਾਉਣ ਦੀ ਮੰਗ ਕੀਤੀ। ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਜਾਵੇਗਾ। ਲਾਸ਼ ਦੇ ਪੋਸਟਮਾਰਟਮ ਤੋਂ ਬਾਅਦ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ ਕਿ ਮ੍ਰਿਤਕ ਨੇ ਖੁਦਕੁਸ਼ੀ ਕੀਤੀ ਹੈ ਜਾਂ ਉਸ ਦੀ ਮੌਤ ਕਿਸੇ ਹੋਰ ਕਾਰਨ ਹੋਈ ਹੈ।


 

ਮ੍ਰਿਤਕ ਜਤਿੰਦਰ ਦੀ ਪਤਨੀ ਰੇਸ਼ਮਾ ਨੇ ਦੱਸਿਆ ਕਿ ਉਸ ਦਾ ਪਤੀ ਮਹਿੰਦਰਾ ਪਿਕਅੱਪ ਗੱਡੀ ਦੇ ਡਰਾਈਵਰ ਵਜੋਂ ਕੰਮ ਕਰਦਾ ਸੀ। ਉਸ ਦੇ ਤਿੰਨ ਬੱਚੇ ਹਨ। 27 ਸਤੰਬਰ ਨੂੰ ਮੈਂ ਆਪਣੇ ਪਤੀ ਨਾਲ ਆਖਰੀ ਵਾਰ ਗੱਲ ਕੀਤੀ। ਰੇਸ਼ਮਾ ਨੇ ਦੱਸਿਆ ਕਿ ਅੱਜ ਸਵੇਰੇ 6 ਵਜੇ ਪਿੰਡ ਦੀ ਸਰਪੰਚ ਨੇ ਉਸ ਨੂੰ ਫੋਨ ਕਰਕੇ ਦੱਸਿਆ ਕਿ ਉਸ ਦੇ ਪਤੀ ਨੇ ਸੀਆਈਏ ਥਾਣੇ ਵਿੱਚ ਖੁਦਕੁਸ਼ੀ ਕਰ ਲਈ ਹੈ। ਰੇਸ਼ਮਾ ਅਨੁਸਾਰ ਪਰਿਵਾਰ ਨੂੰ ਨਹੀਂ ਪਤਾ ਸੀ ਕਿ ਉਸ ਦੇ ਪਤੀ ਨੇ ਅਜਿਹੀ ਕੋਈ ਵਾਰਦਾਤ ਕੀਤੀ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।