Manasa Jail: ਮਾਨਸਾ ਜੇਲ੍ਹ ਮਾਮਲੇ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਹਾਲ ਵਿੱਚ ਜੇਲ਼੍ਹ ਤੋਂ ਰਿਹਾਅ ਹੋ ਕੇ ਆਏ ਇੱਕ ਸਖਸ਼ ਵੱਲੋਂ ਕੀਤੇ ਗਏ ਖੁਲਾਸਿਆਂ ਨੇ ਸਭ ਨੂੰ ਹੈਰਾਨ ਕਰ ਕੇ ਰੱਖ ਦਿੱਤਾ ਸੀ। ਉਨ੍ਹਾਂ ਨੇ ਦੱਸਿਆ ਸੀ ਕਿ ਕਿਵੇਂ ਜੇਲ੍ਹ ਦੇ ਅੰਦਰ ਨਸ਼ਾ ਅਤੇ ਮੋਬਾਇਲ ਫੋਨਾਂ ਵਰਗੀਆਂ ਚੀਜ਼ਾਂ ਨੂੰ ਮੁਹੱਈਆ ਕਰਵਾਇਆ ਜਾਂਦਾ ਹੈ। ਜਿਸ ਤੋਂ ਬਾਅਦ ਇਸ ਮਾਮਲੇ ਨੂੰ ਲੈ ਕੇ ਵੱਡੀ ਕਾਰਵਾਈ ਕੀਤੀ ਗਈ। ਜੇਲ੍ਹ ਦੇ ਅੰਦਰ ਕੈਦੀਆਂ ਨੂੰ ਨਸ਼ੀਲੇ ਪਦਾਰਥ ਮੁਹੱਈਆ ਕਰਵਾ ਰਹੇ  2 ਸਹਾਇਕ ਸੁਪਰਡੈਂਟ, 1 ਫਾਰਮਾਸਿਸਟ ਅਤੇ 2 ਹਵਾਲਾਤੀਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।



ਏਡੀਜੀਪੀ ਵੱਲੋਂ ਜਾਰੀ ਪੱਤਰ ਤੋਂ ਬਾਅਦ ਦੋ ਸਹਾਇਕ ਸੁਪਰਡੈਂਟਾਂ ਅਤੇ ਚਾਰ ਵਾਰਡਰਾਂ ਸਮੇਤ ਛੇ ਜੇਲ੍ਹ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ 


ਹਾਲ ਵਿੱਚ ਪੰਜਾਬ ਜੇਲ੍ਹ ਵਿਭਾਗ ਨੇ ਪੰਜਾਬ ਦੀ ਮਾਨਸਾ ਜੇਲ੍ਹ ਦੇ ਦੋ ਸਹਾਇਕ ਸੁਪਰਡੈਂਟਾਂ ਅਤੇ ਚਾਰ ਵਾਰਡਰਾਂ ਸਮੇਤ ਛੇ ਜੇਲ੍ਹ ਮੁਲਾਜ਼ਮਾਂ ਨੂੰ ਕਥਿਤ ਤੌਰ ’ਤੇ ਪੈਸਿਆਂ ਦੇ ਬਦਲੇ ਕੈਦੀਆਂ ਨੂੰ ਨਸ਼ੀਲੇ ਪਦਾਰਥ ਮੁਹੱਈਆ ਕਰਵਾਉਣ ਦੇ ਦੋਸ਼ ਹੇਠ ਮੁਅੱਤਲ ਕਰ ਦਿੱਤਾ ਸੀ। ਕੁਝ ਹਫ਼ਤੇ ਪਹਿਲਾਂ ਮਾਨਸਾ ਜੇਲ੍ਹ ਤੋਂ ਰਿਹਾਅ ਹੋਏ ਸੁਭਾਸ਼ ਕੁਮਾਰ ਅਰੋੜਾ ਨੇ ਮੀਡੀਆ ਨੂੰ ਦੱਸਿਆ ਸੀ ਕਿ ਕੈਦੀ ਜੇਲ੍ਹ ਅਧਿਕਾਰੀਆਂ ਨੂੰ ਰਿਸ਼ਵਤ ਦੇ ਕੇ ਆਪਣੇ ਲਈ ਨਸ਼ੇ ਮੰਗਵਾਉਂਦੇ ਸਨ। ਏਡੀਜੀਪੀ ਅਰੁਣ ਪਾਲ ਸਿੰਘ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਦੋਸ਼ਾਂ ਤੋਂ ਬਾਅਦ ਮਾਨਸਾ ਜੇਲ੍ਹ ਦੇ ਸਹਾਇਕ ਸੁਪਰਡੈਂਟ ਭੀਮ ਤੇਜ ਸਿੰਗਲਾ ਅਤੇ ਕੁਲਜੀਤ ਸਿੰਘ ਤੋਂ ਇਲਾਵਾ ਵਾਰਡਰ ਨਿਰਮਲ ਸਿੰਘ, ਹਰਪ੍ਰੀਤ ਸਿੰਘ, ਸੁਖਵੰਤ ਸਿੰਘ ਅਤੇ ਹਰਪ੍ਰੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।


 ਮਾਨਸਾ ਜੇਲ੍ਹ ਤੋਂ ਰਿਹਾਅ ਹੋਏ ਸਖ਼ਸ਼ ਨੇ ਉਜਾਗਰ ਕੀਤਾ ਸੀ ਇਹ ਮਾਮਲਾ


ਮਾਨਸਾ ਜੇਲ੍ਹ ਤੋਂ ਰਿਹਾਅ ਹੋਏ ਸੁਭਾਸ਼ ਕੁਮਾਰ ਅਰੋੜਾ ਨੇ ਇਹ ਵੀ ਉਜਾਗਰ ਕੀਤਾ ਗਿਆ ਸੀ ਕਿ ਮਾਨਸਾ ਜੇਲ੍ਹ ਵਿੱਚ ਆਰਥਿਕ ਤੌਰ 'ਤੇ ਅਮੀਰ ਕੈਦੀ ਜੇਲ੍ਹ ਅਧਿਕਾਰੀਆਂ ਨੂੰ ਪੈਸੇ ਦੇ ਕੇ ਨਸ਼ਿਆਂ ਸਮੇਤ ਕਈ ਤਰ੍ਹਾਂ ਦੀਆਂ ਐਸ਼ੋ-ਆਰਾਮ ਦੀਆਂ ਚੀਜ਼ਾਂ ਪ੍ਰਾਪਤ ਕਰ ਸਕਦੇ ਹਨ। ਇਸ ਤੋਂ ਇਲਾਵਾ ਅਰੋੜਾ ਨੇ ਜੇਲ੍ਹ ਅੰਦਰ ਕੈਦੀਆਂ ਵੱਲੋਂ ਮੋਬਾਈਲ ਫ਼ੋਨਾਂ ਦੀ ਵਿਆਪਕ ਵਰਤੋਂ ਦਾ ਖੁਲਾਸਾ ਕੀਤਾ ਸੀ। ਇਨ੍ਹਾਂ ਗੰਭੀਰ ਮਾਮਲਿਆਂ ਪ੍ਰਤੀ ਜੇਲ੍ਹ ਵਿਭਾਗ ਦੇ ਲਾਪਰਵਾਹੀ ਵਾਲੇ ਰਵੱਈਏ ਦਾ ਤਿੱਖਾ ਪ੍ਰਤੀਕਰਮ ਹੋਇਆ। ਜਿਸ ਤੋਂ ਬਾਅਦ ਜੇਲ੍ਹ ਵਿਭਾਗ ਹਰਕਤ ਵਿੱਚ ਆਇਆ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।