ਮੰਡੀ ਬੋਰਡ ਵੱਲੋਂ ਕਣਕ ਦੀ ਖਰੀਦ ਸਬੰਧੀ ਮਸਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਤ
Punjab News : ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਕਣਕ ਦੀ ਨਿਰਵਿਘਨ ਖਰੀਦ ਲਈ ਢੁਕਵੇਂ ਬੰਦੋਬਸਤ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ।
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੇ ਹੁਕਮਾਂ 'ਤੇ ਮੰਡੀ ਬੋਰਡ ਦੇ ਮੁਹਾਲੀ ਸਥਿਤ ਹੈੱਡਕੁਆਰਟਰ ਵਿਖੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਤਾਂ ਕਿ ਇਕ ਅਪ੍ਰੈਲ ਤੋਂ ਸ਼ੁਰੂ ਹੋਏ ਹਾੜ੍ਹੀ ਦੇ ਮੰਡੀਕਰਨ ਸੀਜ਼ਨ ਦੌਰਾਨ ਖਰੀਦ ਕਾਰਜਾਂ ਸਬੰਧੀ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਦਰਪੇਸ਼ ਮੁਸ਼ਕਲਾਂ ਦਾ ਫੌਰੀ ਹੱਲ ਕੱਢਿਆ ਜਾ ਸਕੇ।
ਮੰਡੀ ਬੋਰਡ ਨੇ ਕਿਸਾਨਾਂ ਅਤੇ ਆੜ੍ਹਤੀਆਂ ਦੀ ਸਮੱਸਿਆਵਾਂ ਨੂੰ ਤੁਰੰਤ ਸੁਲਝਾਉਣ ਲਈ ਸੰਪਰਕ ਨੰਬਰ ਵੀ ਜਾਰੀ ਕੀਤੇ ਹਨ। ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਕਣਕ ਦੀ ਨਿਰਵਿਘਨ ਖਰੀਦ ਲਈ ਢੁਕਵੇਂ ਬੰਦੋਬਸਤ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ। ਇਸ ਸਬੰਧ ਵਿਚ ਡਿਪਟੀ ਕਮਿਸ਼ਨਰਾਂ ਅਤੇ ਖਰੀਦ ਏਜੰਸੀਆਂ ਨੂੰ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਜਾ ਚੁੱਕੀਆਂ ਹਨ।
ਬੁਲਾਰੇ ਨੇ ਦੱਸਿਆ ਕਿ ਮੰਡੀ ਬੋਰਡ ਤੇ ਫੂਡ ਤੇ ਸਿਵਲ ਸਪਲਾਈਜ਼ ਵਿਭਾਗ ਦੇ ਕਰਮਚਾਰੀ ਸਵੇਰੇ 8 ਵਜੇ ਤੋਂ ਰਾਤ 8 ਵਜੇ ਤਕ ਕੰਟਰੋਲ ਰੂਮ ਵਿਚ ਹਾਜ਼ਰ ਰਹਿਣਗੇ ਤਾਂ ਕਿ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕੋਈ ਪ੍ਰੇਸ਼ਾਨੀ ਆਉਣ ਉਤੇ ਤੁਰੰਤ ਸੁਲਝਾਇਆ ਜਾ ਸਕੇ। ਬੁਲਾਰੇ ਨੇ ਅੱਗੇ ਦੱਸਿਆ ਕਿ ਕਿਸਾਨ ਅਤੇ ਆੜ੍ਹਤੀ ਸੰਪਰਕ ਨੰਬਰ 0172-5101659, 5101643, 5101605 ਅਤੇ 5101650 ਉਤੇ ਰਾਬਤਾ ਕਾਇਮ ਰੱਖਦੇ ਹਨ।
ਇਹ ਵੀ ਪੜ੍ਹੋ
ਬਰਨਾਲਾ : ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Education Minister Gurmeet Singh Meet Hayer) ਦੀ ਕੋਠੀ ਅੱਗੇ ਦੋ ਦਿਨਾਂ ਤੋਂ ਲੱਗਿਆ ਈਟੀਟੀ ਅਧਿਆਪਕਾਂ ਦਾ ਪੱਕਾ ਮੋਰਚਾ ਅੱਜ ਸਮਾਪਤ ਕਰ ਦਿੱਤਾ ਹੈ। ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਵਿਭਾਗ ਵੱਲੋਂ ਲਿਖਤੀ ਪੈਨਲ ਮੀਟਿੰਗ ਦਾ ਵਿਸ਼ਵਾਸ ਦੁਆਇਆ ਗਿਆ। ਜਿਸ ਤੋਂ ਬਾਅਦ ਜੇਤੂ ਨਾਅਰਿਆਂ ਦੀ ਆਵਾਜ਼ 'ਚ ਇਸ ਧਰਨੇ ਨੂੰ ਖਤਮ ਕੀਤਾ ਗਿਆ।
ਪ੍ਰਦਰਸ਼ਨਕਾਰੀ ਅਧਿਆਪਕ ਆਗੂਆਂ ਨੇ ਦੱਸਿਆ ਕਿ ਸਰਕਾਰ ਨਾਲ ਬਣੀ ਸਹਿਮਤੀ 'ਚ ਚੰਡੀਗੜ੍ਹ ਦੇ ਸਕੱਤਰੇਤ ਵਿਖੇ ਬੁੱਧਵਾਰ ਨੂੰ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਹੋਵੇਗੀ। ਇਸ ਮੀਟਿੰਗ ਵਿਚ ਕਿਸਾਨ ਆਗੂ ਮਨਜੀਤ ਧਨੇਰ ਸਮੇਤ ਪ੍ਰਦਰਸ਼ਨਕਾਰੀ ਅਧਿਆਪਕ ਆਗੂਆਂ ਦਾ ਵਫ਼ਦ ਸ਼ਾਮਲ ਹੋਵੇਗਾ।
ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜੇਕਰ ਮੀਟਿੰਗ ਵਿਚ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਆਪਣਾ ਧਰਨਾ ਪ੍ਰਦਰਸ਼ਨ ਮੁੜ ਸ਼ੁਰੂ ਕਰਨਗੇ। ਇਸ ਮੌਕੇ ਵਿਸਥਾਰ 'ਚ ਗੱਲਬਾਤ ਕਰਦਿਆਂ ਅਧਿਆਪਕ ਆਗੂਆਂ ਨੇ ਦੱਸਿਆ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਬੀਤੇ ਕੱਲ੍ਹ ਤੋਂ ਸਿੱਖਿਆ ਮੰਤਰੀ ਮੀਤ ਹੇਅਰ ਦੀ ਕੋਠੀ ਅੱਗੇ ਉਹ ਆਪਣਾ ਧਰਨਾ ਲਾਈ ਬੈਠੇ ਸਨ।