ਪੜਚੋਲ ਕਰੋ

ਮੰਡੀਆਂ ’ਚ ਕਿਸਾਨਾਂ ਦੀ ਸਹੂਲਤ ਲਈ ਹਰ ਲੋੜੀਂਦਾ ਪ੍ਰਬੰਧ ਹੋਵੇਗਾ- ਧਾਲੀਵਾਲ

ਧਾਲੀਵਾਲ ਨੇ ਕਿਹਾ ਕਿ ਮੰਡੀ ਬੋਰਡ ਵਲੋਂ ਪੂਰੇ ਪੰਜਾਬ ਦੀਆਂ ਮੰਡੀਆਂ ਵਿੱਚ ਹੋਣ ਵਾਲੇ ਕੰਮ ਸ਼ੁਰੂ ਕਰਵਾਕੇ ਮੁਕੰਮਲ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਲ 2022-23 ਲਈ ਮੰਡੀਆਂ ਦੇ ਵਿਕਾਸ ਕਾਰਜਾਂ ਲਈ 100 ਕਰੋੜ ਰੁਪਏ ਰੱਖੇ ਗਏ ਸਨ

Punjab News: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ, ਕਿਸਾਨ ਭਲਾਈ ਤੇ ਖੇਤੀਬਾੜੀ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇਥੇ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ 11.47 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਦਿਆਂ ਕਿਹਾ ਕਿ ਰਾਜ ਸਰਕਾਰ ਵਲੋਂ ਸੂਬੇ ਦੀਆਂ ਸਾਰੀਆਂ ਮੰਡੀਆਂ ਨੂੰ ਸਮੇਂ ਦੇ ਹਾਣ ਦੀਆਂ ਮੰਡੀਆਂ ਬਣਾਉਣ ’ਚ ਕੋਈ ਕਸਰ ਨਹੀਂ ਛੱਡੀ ਜਾਵੇਗੀ।  

ਸਥਾਨਕ ਨਵੀਂ ਸਬਜ਼ੀ ਮੰਡੀ, ਮਕਸੂਦਾਂ ਵਿਖੇ 2.29 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਉਪਰੰਤ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੰਡੀ ਬੋਰਡ ਵਲੋਂ ਪੂਰੇ ਪੰਜਾਬ ਦੀਆਂ ਮੰਡੀਆਂ ਵਿੱਚ ਹੋਣ ਵਾਲੇ ਕੰਮ ਸ਼ੁਰੂ ਕਰਵਾਕੇ ਮੁਕੰਮਲ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਲ 2022-23 ਲਈ ਮੰਡੀਆਂ ਦੇ ਵਿਕਾਸ ਕਾਰਜਾਂ ਲਈ 100 ਕਰੋੜ ਰੁਪਏ ਰੱਖੇ ਗਏ ਸਨ ਜਿਨ੍ਹਾਂ ਵਿਚੋਂ ਕਰੀਬ 18 ਕਰੋੜ ਰੁਪਏ ਜਲੰਧਰ ਜ਼ਿਲ੍ਹੇ ਦੀਆਂ ਮੰਡੀਆਂ ਦੀ ਕਾਇਆ-ਕਲਪ ’ਤੇ ਖ਼ਰਚੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਿਸਾਨਾਂ ਅਤੇ ਹੋਰਨਾਂ ਭਾਈਵਾਲਾਂ ਦੀਆਂ ਸਹੂਲਤਾਂ ਦੇ ਮੱਦੇਨਜ਼ਰ ਸੂਬੇ ਦੀਆਂ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ ਤਾਂ ਜੋ ਸੀਜ਼ਨ ਦੌਰਾਨ ਫ਼ਸਲਾਂ ਲੈ ਕੇ ਆਉਣ ਵੇਲੇ ਉਨ੍ਹਾਂ ਨੂੰ ਇਨ੍ਹਾਂ ਸਹੂਲਤਾਂ ਦਾ ਲਾਭ ਮਿਲ ਸਕੇ।

ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੰਡੀਆਂ ਦੇ ਮੁੱਖ ਕੰਮਾਂ ਵਿੱਚ ਅੰਦਰੂਨੀ ਅਤੇ ਲਿੰਕ ਸੜਕਾਂ ਦੀ ਮੁਰੰਮਤ, ਚਾਰਦਿਵਾਰੀਆਂ। ਇੱਟਾਂ ਦੇ ਫੜ੍ਹ ’ਤੇ ਸੀ.ਸੀ.ਫਲੌਰਿੰਗ, ਸਟੀਲ ਕਵਰ ਸ਼ੈਡਾਂ ਦੀ ਉਸਾਰੀ, ਨਵੇਂ ਫੜ੍ਹ ਅਤੇ ਜਨਤਕ ਸਹੂਲਤਾਂ ਆਦਿ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦੋਆਬਾ ਖੇਤਰ ਵਿੱਚ ਅੱਜ ਦੇ ਪਹਿਲੇ ਪੜ੍ਹਾਅ ਤੋਂ ਬਾਅਦ ਜਲਦ ਹੀ ਦੂਜਾ ਪੜ੍ਹਾਅ ਵੀ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਇਸ ਖੇਤਰ ਦੀਆਂ ਸਾਰੀਆਂ ਮੰਡੀਆਂ ਨੂੰ ਆਧੁਨਿਕ ਮੰਡੀਆਂ ਵਜੋਂ ਵਿਕਸਿਤ ਕੀਤਾ ਜਾ ਸਕੇ।

ਲਿੰਕ ਸੜਕਾਂ ਮੁਰੰਮਤ ਸਬੰਧੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ 10.61 ਕਰੋੜ ਰੁਪਏ ਦੀ ਲਾਗਤ ਨਾਲ ਨਕੋਦਰ, ਸ਼ਾਹਕੋਟ, ਫਿਲੌਰ ਹਲਕਿਆਂ ਵਿੱਚ ਇਨ੍ਹਾਂ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੜਕਾਂ ਨੂੰ ਅਪਗ੍ਰੇਡ ਕਰਨ ਵਾਲੇ ਪ੍ਰੋਗਰਾਮ ਤਹਿਤ ਇਨ੍ਹਾਂ ਸੜਕਾਂ ਦੀ ਚੌੜਾਈ 10 ਤੋਂ 18 ਫੁੱਟ ਕੀਤੀ ਜਾ ਰਹੀ ਹੈ ਤਾਂ ਜੋ ਵੱਧ ਰਹੀ ਆਵਾਜਾਈ ਦੇ ਮੱਦੇਨਜ਼ਰ ਲੋਕਾਂ ਨੂੰ ਸਹੂਲਤ ਮਿਲ ਸਕੇ। ਉਨ੍ਹਾਂ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਵਲੋਂ ਜਲੰਧਰ ਜ਼ਿਲ੍ਹੇ ਦੀਆਂ ਵੱਖ-ਵੱਖ ਲਿੰਕ ਸੜਕਾਂ ਦੀ ਮੁਰੰਮਤ ਲਈ 9.92 ਕਰੋੜ ਰੁਪਏ ਦੀ ਲਾਗਤ ਨਾਲ 66.75 ਕਿਲੋਮੀਟਰ ਲੰਬਾਈ ਵਾਲੀਆਂ ਸੜਕਾਂ ਦੀ ਮੁਕੰਮਲ ਮੁਰੰਮਤ ਕਰਵਾਈ ਜਾ ਰਹੀ ਹੈ।

 ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨਵੀਂ ਖੇਤੀਬਾੜੀ ਨੀਤੀ ਮਾਰਚ ਮਹੀਨੇ ਦੇ ਅਖੀਰ ਤੱਕ ਲਿਆਂਦੀ ਜਾ ਰਹੀ ਹੈ ਜੋ ਕਿ ਕਿਸਾਨਾਂ ਅਤੇ ਹੋਰਨਾਂ ਭਾਈਵਾਲਾਂ ਦੇ ਬੇਹੱਦ ਲਾਹੇਵੰਦ ਹੋਵੇਗੀ। ਇਕ ਹੋਰ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਸਹੂਲਤ ਲਈ ਫਸਲਾਂ ਲਈ ਨਹਿਰੀ ਪਾਣੀ ਦੀ ਵਰਤੋਂ ਨੂੰ ਜਲਦ ਹੀ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ ਅਤੇ ਹਰ ਖੇਤਰ ਵਿੱਚ ਫ਼ਸਲਾਂ ਲਈ ਨਹਿਰੀ ਪਾਣੀ ਦੀ ਉਪਲਬੱਧਤਾ ਨੂੰ ਯਕੀਨੀ ਬਣਾਇਆ ਜਾਵੇਗਾ। ਮੁੱਖ ਫ਼ਸਲਾਂ ਦੀ ਕਾਸ਼ਤ ਤੋਂ ਇਲਾਵਾ ਖੇਤੀਬਾੜੀ ਮੰਤਰੀ ਨੇ ਸਬਜ਼ੀਆਂ ਦੀ ਪੈਦਾਵਾਰ ਅਤੇ ਹੋਰ ਸਹਾਇਕ ਧੰਦਿਆਂ ਨੂੰ ਅਪਣਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਕਿਸਾਨਾਂ ਫ਼ਸਲਾਂ ਦੇ ਸੁਚੱਜੇ ਮੰਡੀਕਰਨ ਲਈ ਮੰਡੀਆਂ ਵਿੱਚ ਵੱਡੇ ਪੱਧਰ ’ਤੇ ਸੁਧਾਰ ਕੀਤੇ ਜਾ ਰਹੇ ਹਨ।  

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget