Punjab News: ਫੈਡਰੇਸ਼ਨ ਆਫ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਵਿਜੇ ਕਾਲੜਾ ਨੇ ਆੜ੍ਹਤੀਆਂ ਦੀ ਮੰਗਾਂ ਨੂੰ ਲੈਕੇ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਬੇਰੁੱਖੀ ਦਿਖਾਉਣ ਨੂੰ ਲੈਕੇ ਵੱਡਾ ਫੈਸਲਾ ਲਿਆ ਹੈ।

Continues below advertisement

ਉਨ੍ਹਾਂ ਨੇ ਇਸ ਸੀਜ਼ਨ ਵਿੱਚ 1 ਅਪ੍ਰੈਲ ਤੋਂ ਪੰਜਾਬ ਭਰ ਦੇ ਬਾਜ਼ਾਰ ਅਣਮਿੱਥੇ ਸਮੇਂ ਲਈ ਬੰਦ ਰੱਖਣ ਬਾਰੇ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਵਾਰ-ਵਾਰ ਮੰਗਾਂ ਦੇ ਬਾਵਜੂਦ, ਕੇਂਦਰ ਅਤੇ ਪੰਜਾਬ ਸਰਕਾਰਾਂ ਆੜ੍ਹਤੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਅਸਫਲ ਰਹੀਆਂ ਹਨ, ਜਿਸ ਕਾਰਨ ਉਨ੍ਹਾਂ ਨੂੰ ਇਹ ਕਦਮ ਚੁੱਕਣਾ ਪੈ ਰਿਹਾ ਹੈ। 

Continues below advertisement

ਉਨ੍ਹਾਂ ਕਿਹਾ ਕਿ ਪੰਜਾਬ ਮੰਡੀ ਬੋਰਡ ਐਕਟ 1961 ਅਨੁਸਾਰ, 1997 ਤੋਂ ਪੰਜਾਬ ਭਰ ਦੇ ਕਮਿਸ਼ਨ ਏਜੰਟਾਂ ਨੂੰ ਮੰਡੀ ਵਿੱਚ ਵਿਕਣ ਵਾਲੀ ਹਰ ਫ਼ਸਲ 'ਤੇ 2.5 ਪ੍ਰਤੀਸ਼ਤ ਕਮਿਸ਼ਨ ਮਿਲ ਰਿਹਾ ਸੀ, ਪਰ ਕੇਂਦਰ ਸਰਕਾਰ ਨੇ ਇਸਨੂੰ ਘਟਾ ਦਿੱਤਾ, ਜਿਸ ਕਾਰਨ ਪੰਜਾਬ ਭਰ ਦੇ ਕਮਿਸ਼ਨ ਏਜੰਟਾਂ ਨੂੰ ਭਾਰੀ ਨੁਕਸਾਨ ਹੋਇਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਆੜ੍ਹਤੀਆਂ ਦੀਆਂ ਤਿੰਨ ਮੁੱਖ ਮੰਗਾਂ ਹਨ ਜਿਨ੍ਹਾਂ ਵਿੱਚ ਉਨ੍ਹਾਂ ਨੂੰ ਪਹਿਲਾਂ ਵਾਂਗ ਖਰੀਦੀ ਗਈ ਫਸਲ 'ਤੇ 2.5 ਪ੍ਰਤੀਸ਼ਤ ਕਮਿਸ਼ਨ ਦਿੱਤਾ ਜਾਵੇ, ਉਨ੍ਹਾਂ ਨੂੰ ਕਈ ਤਰ੍ਹਾਂ ਦੇ ਨੋਟਿਸ ਭੇਜ ਕੇ ਤੰਗ ਨਾ ਕੀਤਾ ਜਾਵੇ, ਸਰਕਾਰ ਵੱਲੋਂ ਉਨ੍ਹਾਂ ਦੇ ਈਪੀਐਫ ਵਿੱਚੋਂ ਕੱਟੀ ਗਈ 55 ਕਰੋੜ ਰੁਪਏ ਦੀ ਰਕਮ ਤੁਰੰਤ ਜਾਰੀ ਕੀਤੀ ਜਾਵੇ ਅਤੇ ਆੜ੍ਹਤੀਆਂ ਨੂੰ ਦਿੱਤੀ ਜਾਵੇ ਕਿਉਂਕਿ ਆੜ੍ਹਤੀਆਂ ਦਾ ਈਪੀਐਫ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।