Mohali News : ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਅੱਜ ਜਾਰੀ ਨੋਟੀਫਿਕੇਸ਼ਨ ਅਨੁਸਾਰ ਮਨਿਦਰਜੀਤ ਸਿੰਘ ਬੇਦੀ ਨੂੰ ਪੰਜਾਬ ਦਾ ਨਵਾਂ ਐਡੀਸ਼ਨਲ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ।
ਇੱਥੇ ਜਿਕਰਯੋਗ ਹੈ ਕਿ ਐਡਵੋਕੇਟ ਬੇਦੀ ਲੰਬੇ ਸਮੇਂ ਤੋਂ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਪ੍ਰੇਕਟਿਸ ਕਰ ਰਹੇ ਹਨ ਅਤੇ ਓਹਨਾਂ ਦੇ ਪਿਤਾ ਸਵ, ਇੰਦਰਜੀਤ ਸਿੰਘ ਬੇਦੀ ਵੀ ਰਾਮਪੁਰਾ ਫੂਲ ਵਿਖੇ ਵਕਾਲਤ ਕਰਦੇ ਸੀ।
ਬੇਦੀ, ਸਭ ਤੋਂ ਛੋਟੀ ਉਮਰ ਦੇ ਐਡੀਸ਼ਨਲ ਐਡਵੋਕੇਟ ਜਨਰਲ ਨਿਯੁਕਤ ਹੋਏ ਹਨ ਜੌ ਓਹਨਾਂ ਲਈ ਬਹੁਤ ਵੱਡੀ ਪ੍ਰਾਪਤੀ ਹੈ। ਲੰਬੇ ਸਮੇਂ ਤੋਂ ਦਿੱਲੀ ਦੇ ਮੁੱਖਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਨਾਲ ਜੁੜੇ ਹੋਏ ਹਨ ਅਤੇ ਕੇਜਰੀਵਾਲ ਦੇ ਨਜ਼ਦੀਕੀਆਂ ਵਿੱਚੋ ਇੱਕ ਹਨ।
ਇਸ ਸੰਬਧੀ ਗੱਲਬਾਤ ਕਰਦਿਆਂ ਓਹਨਾਂ ਕਿਹਾ ਕਿ ਉਹ ਇਸ ਨਿਯੁਕਤੀ ਤੇ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਦਾ ਬਹੁਤ ਧੰਨਵਾਦ ਕਰਦੇ ਹਨ।
ਦੱਸ ਦੇਈਏ ਕਿ ਐਡਵੋਕੇਟ ਬੇਦੀ ਲੰਬੇ ਸਮੇਂ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪ੍ਰੈਕਟਿਸ ਕਰ ਰਹੇ ਸਨ ਅਤੇ ਉਹਨਾਂ ਦੇ ਪਿਤਾ ਸਵ. ਇੰਦਰਜੀਤ ਸਿੰਘ ਬੇਦੀ ਵੀ ਰਾਮਪੁਰਾ ਫੂਲ ਵਿਖੇ ਵਕਾਲਤ ਕਰਦੇ ਸਨ। ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਅੱਜ ਜਾਰੀ ਨੋਟੀਫਿਕੇਸ਼ਨ ਅਨੁਸਾਰ ਮਨਿੰਦਰਜੀਤ ਸਿੰਘ ਬੇਦੀ ਨੂੰ ਪੰਜਾਬ ਦਾ ਨਵਾਂ ਐਡੀਸ਼ਨਲ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ