Manipur violence: ਮਣੀਪੁਰ ਵਿੱਚ ਪਿਛਲੇ ਦਿਨਾਂ ਵਿੱਚ ਔਰਤਾਂ ਨਾਲ ਹੋਈ ਅਸ਼ਲੀਲਤਾ ਦੇਸ਼ ਲਈ ਸ਼ਰਮ ਵਾਲੀ ਗੱਲ ਹੈ। ਇਸ ਘਟਨਾ ਨੂੰ ਲੈ ਕੇ ਦੇਸ਼ ਭਰ 'ਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਤਾਂ ਜੋ ਪੀੜਤਾਂ ਨੂੰ ਇਨਸਾਫ ਮਿਲ ਸਕੇ। ਜਿਸ ਕਰਕੇ ਪੰਜਾਬੀ ਭਾਈਚਾਰਾ ਵੀ ਮਨੀਪੁਰ 'ਚ ਵਾਪਰੀ ਘਟਨਾ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ ਕਰਦੇ ਹੋਏ ਵੱਖ-ਵੱਖ ਸ਼ਹਿਰਾਂ ਦੇ ਵਿੱਚ ਰੋਸ ਰੈਲੀਆਂ ਕੱਢ ਰਹੇ ਹਨ।


ਜਿਸ ਕਰਕੇ ਪੰਜਾਬ ਦੀਆਂ ਸਮੁੱਚੀਆਂ ਜਥੇਬੰਦੀਆਂ ਨੇ ਗੁਰਦਾਸਪੁਰ ਅੰਦਰ ਇਕੱਠ ਕਰਕੇ 9 ਅਗਸਤ ਨੂੰ ਪੰਜਾਬ ਬੰਦ (Punjab Bandh) ਕਰਨ ਦਾ ਫੈਸਲਾ ਕੀਤਾ ਹੈ। ਗੁਰਦਾਸਪੁਰ ਵਿਖੇ ਹੋਈ ਮੀਟਿੰਗ 'ਚ 9 ਅਗਸਤ (9 August ) ਪੰਜਾਬ ਬੰਦ ਦੀ ਕਾਲ ਦਾ ਸਿੱਖ, ਮਸੀਹੀ, ਦਲਿਤ, ਮੁਸਲਿਮ ਅਤੇ ਨਿਹੰਗ ਜਥੇਬੰਦੀਆਂ ਨੇ ਸਮਰਥਨ ਕੀਤਾ ਅਤੇ ਕਿਹਾ ਕਿ ਇਸ ਪੰਜਾਬ ਬੰਦ ਨੂੰ ਸਫਲ ਬਣਾਉਣ ਲਈ ਵੱਖ-ਵੱਖ ਪਿੰਡਾਂ ਅਤੇ ਕਸਬਿਆਂ 'ਚ ਜਾ ਕੇ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ ਅਤੇ ਕੇਂਦਰ ਸਰਕਾਰ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ।


ਹੋਰ ਪੜ੍ਹੋ : ਪ੍ਰਨੀਤ ਕੌਰ ਨੇ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ


ਪੰਜਾਬ ਵੱਲੋਂ 9 ਅਗਸਤ ਪੰਜਾਬ ਬੰਦ ਦੀ ਕਾਲ


ਇਸ ਮੌਕੇ ਜਾਣਕਾਰੀ ਦਿੰਦਿਆਂ ਮਸੀਹ ਤੇ ਸਿੱਖ ਭਾਈਚਾਰੇ ਦੇ ਆਗੂਆਂ ਨੇ ਦੱਸਿਆ ਕਿ ਮੀਟਿੰਗ 'ਚ ਮਣੀਪੁਰ ਅੱਤਿਆਚਾਰ ਵਿਰੋਧੀ ਐਕਸ਼ਨ ਕਮੇਟੀ ਪੰਜਾਬ ਵੱਲੋਂ 9 ਅਗਸਤ ਪੰਜਾਬ ਬੰਦ ਦੀ ਕਾਲ ਦਾ ਸਮਰਥਨ ਕੀਤਾ ਗਿਆ ਹੈ। ਇਸ ਦੌਰਾਨ ਹਰਿਆਣਾ ਦੇ ਨੂੰਹ 'ਚ ਵਾਪਰੀ ਹਿੰਸਾ ਲਈ ਭਾਜਪਾ ਨੂੰ ਜ਼ਿੰਮੇਵਾਰ ਦੱਸਦਿਆਂ ਉਕਤ ਹਿੰਸਾ ਦੀ ਨਿੰਦਾ ਕੀਤੀ ਗਈ।


ਪ੍ਰਧਾਨ ਮੰਤਰੀ ਮੋਦੀ ਤੋਂ ਅਸਤੀਫੇ ਦੀ ਮੰਗ


ਆਗੂਆਂ ਨੇ ਕਿਹਾ ਕਿ ਹਰਿਆਣਾ ਦੀ ਹਿੰਸਾ ਮਣੀਪੁਰ ਦੇ ਅੱਤਿਆਚਾਰਾਂ ਤੋਂ ਧਿਆਨ ਹਟਾਉਣ ਲਈ ਭਾਜਪਾ ਦੀ ਚਾਲ ਹੈ। ਆਗੂਆਂ ਨੇ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਚਾਹੁੰਦੇ ਤਾਂ ਅਜਿਹੀਆਂ ਨਿੰਦਣਯੋਗ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਨੂੰ ਤੁਰੰਤ ਸਲਾਖਾਂ ਪਿੱਛੇ ਸੁੱਟਿਆ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਮਣੀਪੁਰ ਘਟਨਾਵਾਂ ਦੀ ਜ਼ਿੰਮੇਵਾਰੀ ਲੈਂਦਿਆਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਜਲਦ ਤੋਂ ਜਲਦ ਮਣੀਪੁਰ ਸਰਕਾਰ ਨੂੰ ਬਰਖਾਸਤ ਕੀਤਾ ਜਾਵੇ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।