ਚੰਡੀਗੜ੍ਹ: ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਮਿਲ ਰਹੀ ਹਾਰ-ਦਰ-ਹਾਰ ਮਗਰੋਂ ਹਾਈਕਮਾਨ ਹਰਕਤ ਵਿੱਚ ਆਈ ਹੈ। ਗੁਰਦਾਸਪੁਰ ਜ਼ਿਮਨੀ ਚੋਣ ਮਗਰੋਂ ਪੰਜਾਬ ਦੀਆਂ ਨਗਰ ਨਿਗਮ ਚੋਣਾਂ ਵਿੱਚ ਸ਼ਰਮਨਾਕ ਹਾਰ ਤੋਂ ਬਾਅਦ ਪਾਰਟੀ ਨੇ ਪੰਜਾਬ ਦਾ ਇੰਚਾਰਜ ਬਦਲ ਦਿੱਤਾ ਹੈ। ਪਾਰਟੀ ਹਾਈਕਮਾਨ ਨੇ ਹੁਣ ਸੰਜੇ ਸਿੰਘ ਨੂੰ ਹਟਾ ਕੇ ਦਿੱਲੀ ਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਪੰਜਾਬ ਦਾ ਇੰਚਾਰਜ ਬਣਾ ਦਿੱਤਾ ਹੈ।
ਦੱਸਣਯੋਗ ਹੈ ਕਿ 'ਆਪ' ਪੰਜਾਬ ਵਿੱਚ ਮੁੱਖ ਵਿਰੋਧੀ ਧਿਰ ਹੈ ਪਰ ਨਗਰ ਨਿਗਮ ਦੇ 225 ਵਾਰਡਾਂ ਵਿੱਚੋਂ ਇੱਕ ਸੀਟ 'ਤੇ ਵੀ ਜਿੱਤ ਪ੍ਰਾਪਤ ਨਹੀਂ ਕਰ ਸਕੀ। ਜਦਕਿ 17 ਨਗਰ ਪੰਚਾਇਤਾਂ ਤੇ ਨਗਰ ਪਾਲਿਕਾ ਦੇ 414 ਵਾਰਡਾਂ ਵਿੱਚ ਪਾਰਟੀ ਸਿਰਫ ਇੱਕ ਸੀਟ ਹੀ ਜਿੱਤ ਸਕੀ।
2017 ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਆਪ ਪਾਰਟੀ ਨੇ 117 ਸੀਟਾਂ ਵਿੱਚੋਂ 22 ਤੇ ਜਿੱਤ ਪ੍ਰਾਪਤ ਕਰਕੇ ਪੰਜਾਬ ਦੀ ਵਿਰੋਧੀ ਧਿਰ ਵਿੱਚ ਬੈਠ ਗਈ ਪਰ ਨਗਰ ਨਿਗਮ ਦੀਆਂ ਚੋਣਾਂ ਨੇ ਪਾਰਟੀ ਨੂੰ ਫਿਕਰਾਂ ਵਿੱਚ ਪਾ ਦਿੱਤਾ।