ਪੜਚੋਲ ਕਰੋ
Advertisement
ਮਨੀਸ਼ ਸਿਸੋਦੀਆ ਵੱਲੋਂ 250 ਸਕੂਲਾਂ ਦੀ ਲਿਸਟ ਜਾਰੀ, ਕੀ ਹੁਣ ਪਰਗਟ ਸਿੰਘ ਵੀ ਕਰਨਗੇ ਧਮਾਕਾ?
ਪੰਜਾਬ ਤੇ ਦਿੱਲੀ ਸਰਕਾਰ ਵਿਚਾਲੇ ਸਿੱਖਿਆ ਪ੍ਰਬੰਧਾਂ ਨੂੰ ਲੈ ਕੇ ਬਹਿਸ ਛਿੜ ਗਈ ਹੈ। ਦਿੱਲੀ ਤੇ ਪੰਜਾਬ ਦੇ ਸਿੱਖਿਆ ਮੰਤਰੀ ਇੱਕ-ਦੂਜੇ ਨੂੰ ਚੁਣੌਤੀ ਦੇ ਰਹੇ ਹਨ।
ਚੰਡੀਗੜ੍ਹ: ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ 250 ਸਕੂਲਾਂ ਦੀ ਲਿਸਟ ਜਾਰੀ ਕਰਕੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੂੰ ਚੁਣੌਤੀ ਦਿੱਤੀ ਹੈ। ਮਨੀਸ਼ ਸਿਸੋਦੀਆ ਨੇ ਨੇ ਕਿਹਾ ਹੈ ਕਿ ਹੁਣ ਪੰਜਾਬ ਦੇ 250 ਸਕੂਲਾਂ ਦੀ ਲਿਸਟ ਜਾਰੀ ਕਰੋ। ਇਸ ਤੋਂ ਬਾਅਦ ਪੱਤਰਕਾਰਾਂ ਨੂੰ ਲੈ ਕੇ ਇਨ੍ਹਾਂ ਸਾਰੇ ਸਕੂਲਾਂ ਵਿੱਚ ਜਾਵਾਂਗੇ ਤੇ ਫਿਰ ਮੀਡੀਆ ਸਾਹਮਣੇ ਬਹਿਸ ਕਰਾਂਗੇ ਕਿ ਕੌਣ ਕਿੰਨੇ ਪਾਣੀ ਵਿੱਚ ਹੈ।
ਮਨੀਸ਼ ਸਿਸੋਦੀਆ ਨੇ ਦਾਅਵਾ ਕੀਤਾ ਹੈ ਕਿ ਦਿੱਲੀ ਦੇ ਚਾਰ ਸਾਲਾਂ ਤੋਂ ਸਰਕਾਰੀ ਸਕੂਲਾਂ ਦੇ ਨਤੀਜੇ ਪ੍ਰਾਈਵੇਟ ਸਕੂਲਾਂ ਤੋਂ ਜ਼ਿਆਦਾ ਆ ਰਹੇ ਹਨ। ਇਸ ਸਭ ਦਿੱਲੀ ਸਰਕਾਰ ਵੱਲੋਂ ਕੀਤੇ ਸੁਧਾਰ ਕਰਕੇ ਹੋਇਆ ਹੈ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਵੀ ਹੁਣ ਸਕੂਲਾਂ ਦੀ ਲਿਸਟ ਜਾਰੀ ਕਰਨ ਜਿੱਥੇ ਉਨ੍ਹਾਂ ਦੀ ਸਰਕਾਰ ਨੇ ਸੁਧਾਰ ਤੇ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਾਮ ਤੱਕ ਪਰਗਟ ਸਿੰਘ ਲਿਸਟ ਜਾਰੀ ਕਰਨ। ਫਿਰ ਅਸੀਂ ਦੋਵੇਂ ਪੰਜਾਬ ਤੇ ਦਿੱਲੀ ਦੇ ਸਕੂਲਾਂ ਦਾ ਦੌਰਾ ਕਰਾਂਗੇ ਤੇ ਪੰਜਾਬ ਦੇ ਲੋਕ ਖੁਦ ਫਰਕ ਵੇਖਣਗੇ।
ਦਰਅਸਲ ਪੰਜਾਬ ਤੇ ਦਿੱਲੀ ਸਰਕਾਰ ਵਿਚਾਲੇ ਸਿੱਖਿਆ ਪ੍ਰਬੰਧਾਂ ਨੂੰ ਲੈ ਕੇ ਬਹਿਸ ਛਿੜ ਗਈ ਹੈ। ਦਿੱਲੀ ਤੇ ਪੰਜਾਬ ਦੇ ਸਿੱਖਿਆ ਮੰਤਰੀ ਇੱਕ-ਦੂਜੇ ਨੂੰ ਚੁਣੌਤੀ ਦੇ ਰਹੇ ਹਨ। ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸ਼ਿਸ਼ੋਦੀਆ ਨੇ ਅੱਜ ਸਵੇਰੇ ਟਵੀਟ ਕਰਕੇ ਕਿਹਾ ਸੀ ਕਿ ਚੋਣਾਂ ਤੋਂ ਪਹਿਲਾਂ ਪੰਜਾਬ ਤੇ ਦਿੱਲੀ ਦੇ ਸਿੱਖਿਆ ਮਾਡਲ 'ਤੇ ਬਹਿਸ ਹੋਣੀ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਦਿੱਲੀ ਦੇ 250 ਸਰਕਾਰੀ ਸਕੂਲਾਂ ਵਿੱਚ ਪਿਛਲੇ 5 ਸਾਲਾਂ ਵਿੱਚ ਹੋਏ ਸੁਧਾਰਾਂ ਨੂੰ ਦੇਖਣਾ ਚਾਹੁੰਦੇ ਹਨ। ਫਿਰ ਪੰਜਾਬ ਦੇ 250 ਸਕੂਲਾਂ ਵਿੱਚ ਸੁਧਾਰ ਬਾਰੇ ਸਾਨੂੰ ਵਿਖਾ ਕੇ ਇਸ ਬਾਰੇ ਬਹਿਸ ਕਰਨਗੇ। ਇਸ ਮਗਰੋਂ ਸਿਸੋਦੀਆ ਨੇ ਲਿਸਟ ਜਾਰੀ ਕਰ ਦਿੱਤੀ ਹੈ।
ਦੱਸ ਦਈਏ ਕਿ ਪਿਛਲੇ ਦਿਨੀਂ ਕੇਜਰੀਵਾਲ ਨੇ ਪੰਜਾਬ ਵਿੱਚ ਦਿੱਲੀ ਵਰਗਾ ਸਿੱਖਿਆ ਮਾਡਲ ਲਾਗੂ ਕਰਨ ਦਾ ਐਲਾਨ ਕੀਤਾ ਸੀ। ਇਸ ਮਗਰੋਂ ਪੰਜਾਬ ਸਰਕਾਰ ਨੇ ਅਲੋਚਨਾ ਕਰਦਿਆਂ ਕਿਹਾ ਸੀ ਕਿ ਪੰਜਾਬ ਦੇ ਸਕੂਲ ਪਹਿਲਾਂ ਹੀ ਦਿੱਲੀ ਨਾਲੋਂ ਬਿਹਤਰ ਹਨ। ਇਸ ਕਰਕੇ ਦੋਵਾਂ ਸਰਕਾਰਾਂ ਵਿਚਾਲੇ ਗੱਲ ਖੁੱਲ੍ਹੀ ਬਹਿਸ ਦੀ ਚਣੌਤੀ ਤੱਕ ਪਹੁੰਚ ਗਈ ਹੈ।

उम्मीद है कि आज रात तक, आप भी पंजाब के 12वीं तक के 250 स्कूलों की लिस्ट जारी करेंगे जिन्हें, जिनकी शिक्षा को, आपकी सरकार ने पिछले 5 साल में सुधारा है. फिर दोनों एक साथ पंजाब और दिल्ली दोनो के स्कूल देखेंगे। उसके बाद वोटर तय कर सकते हैं की उन्हें कौन सा शिक्षा मॉडल चाहिए
— Manish Sisodia (@msisodia) November 28, 2021
(2/n)
ਦਰਅਸਲ ਪੰਜਾਬ ਤੇ ਦਿੱਲੀ ਸਰਕਾਰ ਵਿਚਾਲੇ ਸਿੱਖਿਆ ਪ੍ਰਬੰਧਾਂ ਨੂੰ ਲੈ ਕੇ ਬਹਿਸ ਛਿੜ ਗਈ ਹੈ। ਦਿੱਲੀ ਤੇ ਪੰਜਾਬ ਦੇ ਸਿੱਖਿਆ ਮੰਤਰੀ ਇੱਕ-ਦੂਜੇ ਨੂੰ ਚੁਣੌਤੀ ਦੇ ਰਹੇ ਹਨ। ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸ਼ਿਸ਼ੋਦੀਆ ਨੇ ਅੱਜ ਸਵੇਰੇ ਟਵੀਟ ਕਰਕੇ ਕਿਹਾ ਸੀ ਕਿ ਚੋਣਾਂ ਤੋਂ ਪਹਿਲਾਂ ਪੰਜਾਬ ਤੇ ਦਿੱਲੀ ਦੇ ਸਿੱਖਿਆ ਮਾਡਲ 'ਤੇ ਬਹਿਸ ਹੋਣੀ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਦਿੱਲੀ ਦੇ 250 ਸਰਕਾਰੀ ਸਕੂਲਾਂ ਵਿੱਚ ਪਿਛਲੇ 5 ਸਾਲਾਂ ਵਿੱਚ ਹੋਏ ਸੁਧਾਰਾਂ ਨੂੰ ਦੇਖਣਾ ਚਾਹੁੰਦੇ ਹਨ। ਫਿਰ ਪੰਜਾਬ ਦੇ 250 ਸਕੂਲਾਂ ਵਿੱਚ ਸੁਧਾਰ ਬਾਰੇ ਸਾਨੂੰ ਵਿਖਾ ਕੇ ਇਸ ਬਾਰੇ ਬਹਿਸ ਕਰਨਗੇ। ਇਸ ਮਗਰੋਂ ਸਿਸੋਦੀਆ ਨੇ ਲਿਸਟ ਜਾਰੀ ਕਰ ਦਿੱਤੀ ਹੈ।
ਦੱਸ ਦਈਏ ਕਿ ਪਿਛਲੇ ਦਿਨੀਂ ਕੇਜਰੀਵਾਲ ਨੇ ਪੰਜਾਬ ਵਿੱਚ ਦਿੱਲੀ ਵਰਗਾ ਸਿੱਖਿਆ ਮਾਡਲ ਲਾਗੂ ਕਰਨ ਦਾ ਐਲਾਨ ਕੀਤਾ ਸੀ। ਇਸ ਮਗਰੋਂ ਪੰਜਾਬ ਸਰਕਾਰ ਨੇ ਅਲੋਚਨਾ ਕਰਦਿਆਂ ਕਿਹਾ ਸੀ ਕਿ ਪੰਜਾਬ ਦੇ ਸਕੂਲ ਪਹਿਲਾਂ ਹੀ ਦਿੱਲੀ ਨਾਲੋਂ ਬਿਹਤਰ ਹਨ। ਇਸ ਕਰਕੇ ਦੋਵਾਂ ਸਰਕਾਰਾਂ ਵਿਚਾਲੇ ਗੱਲ ਖੁੱਲ੍ਹੀ ਬਹਿਸ ਦੀ ਚਣੌਤੀ ਤੱਕ ਪਹੁੰਚ ਗਈ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਸਿਹਤ
ਕਾਰੋਬਾਰ
ਕ੍ਰਿਕਟ
Advertisement