Punjab Election 2022: ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਕੌਮੀ ਲੀਡਰਸ਼ਿਪ ਪੰਜਾਬ ਵਿੱਚ ਸਰਗਰਮ ਹੋ ਗਈ ਹੈ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਨਾਲ ਹੀ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਪੰਜਾਬ ਦਾ ਸਿਆਸੀ ਮਾਹੌਲ ਭਖਾ ਦਿੱਤਾ ਹੈ। ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਉਹ ਅੱਜ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਹਲਕੇ ਵਿੱਚ ਸਕੂਲਾਂ ਦਾ ਦੌਰਾ ਕਰਨਗੇ।
ਮਨੀਸ਼ ਸਿਸੋਦੀਆ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਕਹਿੰਦੇ ਹਨ ਕਿ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਹੋ ਰਹੀ ਹੈ ਤੇ ਪੰਜਾਬ ਦੇ ਸਕੂਲ ਪੂਰੋ ਦੇਸ਼ ਵਿੱਚੋਂ ਸਭ ਤੋਂ ਵਧੀਆ ਹਨ। ਅੱਜ ਮੈਂ ਉਨ੍ਹਾਂ ਦੇ ਹਲਕੇ ਵਿੱਚ ਕੁਝ ਸਰਕਾਰੀ ਸਕੂਲਾਂ ਨੂੰ ਦੇਖਣ ਜਾਵਾਂਗਾ। ਉਮੀਦ ਹੈ ਕਿ ਉਨ੍ਹਾਂ ਦੇ ਆਪਣੇ ਹਲਕੇ ਦੇ ਸਰਕਾਰੀ ਸਕੂਲ ਤਾਂ ਸਭ ਤੋਂ ਵਧੀਆ ਹੋਣਗੇ।
ਮਨੀਸ਼ ਸਿਸੋਦੀਆ ਨੇ ਅੱਗੇ ਲਿਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਨੇ ਦਿੱਲੀ ਦੇ 250 ਸਰਕਾਰੀ ਸਕੂਲਾਂ ਦੀ ਸੂਚੀ ਮੰਗੀ, ਜਿਨ੍ਹਾਂ ਵਿੱਚ ਅਸੀਂ ਸੁਧਾਰ ਕੀਤਾ ਹੈ। ਅਸੀਂ ਤੁਰੰਤ ਸੂਚੀ ਦੇ ਦਿੱਤੀ। ਉਹ ਪੰਜਾਬ ਦੇ ਉਨ੍ਹਾਂ 250 ਸਕੂਲਾਂ ਦੀ ਸੂਚੀ ਨਹੀਂ ਦੇ ਸਕੇ ਜਿੱਥੇ ਉਨ੍ਹਾਂ ਦੀ ਸਰਕਾਰ ਨੇ ਪਿਛਲੇ ਪੰਜ ਸਾਲਾਂ ਵਿੱਚ ਸਿੱਖਿਆ ਵਿੱਚ ਸੁਧਾਰ ਕੀਤਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਨੂੰ ਵੀ ਪੰਜ ਸਾਲ ਮਿਲੇ ਸੀ। 'ਆਪ' ਨੂੰ ਦਿੱਲੀ 'ਚ ਵੀ ਪੰਜ ਸਾਲ ਮਿਲੇ ਸੀ। ਜੇਕਰ ਦਿੱਲੀ ਦੇ ਸਕੂਲਾਂ ਵਿੱਚ ਪੰਜ ਸਾਲਾਂ ਅੰਦਰ ਸਰਕਾਰੀ ਸਕੂਲਾਂ ਵਿੱਚ ਵਧੀਆ ਪੜ੍ਹਾਈ ਦਾ ਮਾਹੌਲ ਬਣ ਸਕਦਾ ਹੈ ਤਾਂ ਪੰਜਾਬ ਵਿੱਚ ਕਿਉਂ ਨਹੀਂ? ਪੰਜਾਬ ਦੇ ਲੋਕ ਵੀ ਆਪਣੇ ਬੱਚਿਆਂ ਲਈ ਚੰਗੀ ਸਿੱਖਿਆ ਚਾਹੁੰਦੇ ਹਨ।
ਇਹ ਵੀ ਪੜ੍ਹੋ: World AIDS Day 2021: 1 ਦਸੰਬਰ ਨੂੰ ਮਨਾਇਆ ਜਾਂਦਾ ਵਿਸ਼ਵ ਏਡਜ਼ ਦਿਵਸ, ਜਾਣੋ ਇਸ ਦਾ ਇਤਿਹਾਸ ਤੇ ਮਹੱਤਤਾ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: