Manish Sisodia ਦੀ ਜ਼ਮਾਨਤ 'ਤੇ ਆਪ ਹੋਈ ਬਾਗ਼ੋ-ਬਾਗ਼, ਪੰਜਾਬ ਤੋਂ ਲੈ ਕੇ ਦਿੱਲੀ ਤੱਕ ਵੱਜੇ 'ਢੋਲ ਨਗਾੜੇ', ਪੜ੍ਹੋ ਸਿਆਸੀ ਲੀਡਰਾਂ ਦੇ ਬਿਆਨ
ਸਿਸੋਦੀਆ ਨੂੰ 530 ਦਿਨਾਂ ਤੱਕ ਜੇਲ੍ਹ ਵਿੱਚ ਰੱਖਿਆ ਗਿਆ, ਉਨ੍ਹਾਂ ਦਾ ਗੁਨਾਹ ਇਹ ਸੀ ਕਿ ਉਨ੍ਹਾਂ ਨੇ ਬੱਚਿਆਂ ਨੂੰ ਵਧੀਆ ਭਵਿੱਖ ਦਿੱਤਾ, "ਇਹ ਸੱਚਾਈ ਦੀ ਜਿੱਤ ਹੈ, ਅਦਾਲਤ ਦਾ ਫੈਸਲਾ ਤਾਨਾਸ਼ਾਹੀ 'ਤੇ ਕਰਾਰੀ ਚਪੇੜ ਹੈ।"
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਨੀਸ਼ ਸਿਸੋਦੀਆ ਨੂੰ ਜਮਾਨਤ ਮਿਲਣ ਤੋਂ ਬਾਅਦ ਆਪਣੇ 'ਐਕਸ' ਅਕਾਊਂਟ 'ਤੇ ਲਿਖਿਆ ਕਿ 'ਮਨੀਸ਼ ਸਿਸੋਦੀਆ ਦੀ ਜ਼ਮਾਨਤ ਸੱਚਾਈ ਦੀ ਜਿੱਤ ਹੈ।' ਇਸ ਲਈ ਉਨ੍ਹਾਂ ਨੇ ਸੁਪਰੀਮ ਕੋਰਟ ਦਾ ਵੀ ਧੰਨਵਾਦ ਕੀਤਾ।
ਸਚਾਈ ਦੀ ਜਿੱਤ ਹੈ ਮਨੀਸ਼ ਸਿਸੋਦੀਆ ਜੀ ਦੀ ਜ਼ਮਾਨਤ…
— Bhagwant Mann (@BhagwantMann) August 9, 2024
ਦੂਜੇ ਪਾਸੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਮਿਲੀ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਉਨ੍ਹਾਂ ਨੂੰ ਲਗਭਗ 17 ਮਹੀਨਿਆਂ ਬਾਅਦ ਜ਼ਮਾਨਤ ਮਿਲੀ ਹੈ ਅਤੇ ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਝੂਠੇ ਕੇਸ ਤੋਂ ਬਾਹਰ ਆਏ ਹਨ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਲਗਾਤਾਰ ਵਿਰੋਧੀ ਪਾਰਟੀਆਂ 'ਤੇ ਝੂਠੇ ਕੇਸ ਦਰਜ ਕਰਕੇ ਜਾਂਚ ਨੂੰ ਜਾਣਬੁੱਝ ਕੇ ਲੰਮਾ ਖਿੱਚ ਰਹੀ ਹੈ।
I express my gratitude to the Hon'ble SC for granting bail to @msisodia Ji@BJP4India has been continuously conspiring against the opposition leaders, but it has been exposed how BJP-ruled Central Govt has misused the ED & CBI
— AAP Punjab (@AAPPunjab) August 9, 2024
—Finance Minister @HarpalCheemaMLA#ManishSisodia pic.twitter.com/K8fqkz54Xu
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਨੀਸ਼ ਸਿਸੋਦੀਆ ਦੇਸ਼ ਵਿੱਚ ਇਸ ਗੱਲ ਲਈ ਜਾਣੇ ਜਾਂਦੇ ਹਨ ਕਿ ਉਨ੍ਹਾਂ ਨੇ ਬੱਚਿਆਂ ਲਈ ਚੰਗੀ ਸਿੱਖਿਆ ਅਤੇ ਚੰਗੇ ਸਕੂਲ ਬਣਾਏ ਹਨ। ਉਹ ਸਕੂਲ ਆਫ ਐਮੀਨੈਂਸ ਦਾ ਕੰਨਸੈਪਟ ਲੈ ਕੇ ਆਏ ਅਤੇ ਅਧਿਆਪਕਾਂ ਨੂੰ ਚੰਗੀ ਸਿਖਲਾਈ ਲਈ ਵਿਦੇਸ਼ਾਂ ਭੇਜਿਆ, ਬੱਚਿਆਂ ਨੂੰ ਚੰਗੀ ਸਿੱਖਿਆ ਦੇਣ ਲਈ ਵਿਸ਼ੇਸ਼ ਪ੍ਰਬੰਧ ਕੀਤੇ, ਜਿਨ੍ਹਾਂ ਬੱਚਿਆਂ ਨੂੰ ਮਨੀਸ਼ ਸਿਸੋਦੀਆ ਨੇ ਚੰਗੀ ਸਿੱਖਿਆ ਦਿੱਤੀ ਉਹ ਅੱਜ ਚੰਗੇ ਅਹੁਦਿਆਂ 'ਤੇ ਹਨ। ਅੰਤ ਵਿੱਚ ਹਰਪਾਲ ਸਿੰਘ ਚੀਮਾ ਨੇ ਮਨੀਸ਼ ਸਿਸੋਦੀਆ ਅਤੇ ਪਾਰਟੀ ਵਲੰਟੀਅਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਜ ਦਾ ਦਿਨ ਬਹੁਤ ਹੀ ਖੁਸ਼ੀ ਦਾ ਦਿਨ ਹੈ।
ਆਪ ਆਗੂ ਸੰਜੇ ਸਿੰਘ ਨੇ ਕਿਹਾ ਕਿ ਸਿਸੋਦੀਆ ਦੀ ਜ਼ਿੰਦਗੀ ਦੇ 17 ਮਹੀਨੇ ਜੇਲ੍ਹ ਵਿੱਚ ਬਰਬਾਦ ਹੋ ਗਏ। ਉਹ ਇਸ ਸਮੇਂ ਨੂੰ ਬਹੁਤ ਚੰਗਾ ਕਰਨ ਲਈ ਵਰਤ ਸਕਦੇ ਸੀ। ਉਨ੍ਹਾਂ ਕਿਹਾ ਕਿ ਸਿਸੋਦੀਆ ਨੂੰ ਸਿਆਸੀ ਬਦਲਾਖੋਰੀ ਦੇ ਹਿੱਸੇ ਵਜੋਂ ਜੇਲ੍ਹ ਵਿੱਚ ਡੱਕਿਆ ਗਿਆ ਸੀ। ਇਸ ਨਾਲ ਸਾਡੀ ਪਾਰਟੀ ਹੋਰ ਮਜ਼ਬੂਤ ਹੋਈ ਹੈ। ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ 'ਆਪ' ਸੰਸਦ ਸੰਜੇ ਸਿੰਘ ਨੇ ਕਿਹਾ, "ਇਹ ਸੱਚਾਈ ਦੀ ਜਿੱਤ ਹੈ, ਅਦਾਲਤ ਦਾ ਫੈਸਲਾ ਤਾਨਾਸ਼ਾਹੀ 'ਤੇ ਕਰਾਰੀ ਚਪੇੜ ਹੈ।"
The entire nation rejoices today as the hero of Delhi's education revolution, Manish Sisodia, has been granted bail. I express my heartfelt gratitude to the Hon’ble Supreme Court.
— Raghav Chadha (@raghav_chadha) August 9, 2024
Manish bhai was kept behind bars for 530 days. His crime being that he dreamt of giving a bright… pic.twitter.com/aVZF211XhW
ਇਸ ਦੌਰਾਨ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਸਿਸੋਦੀਆ ਨੂੰ 530 ਦਿਨਾਂ ਤੱਕ ਜੇਲ੍ਹ ਵਿੱਚ ਰੱਖਿਆ ਗਿਆ, ਉਨ੍ਹਾਂ ਦਾ ਗੁਨਾਹ ਇਹ ਸੀ ਕਿ ਉਨ੍ਹਾਂ ਨੇ ਬੱਚਿਆਂ ਨੂੰ ਵਧੀਆ ਭਵਿੱਖ ਦਿੱਤਾ। ਸੁਪਰੀਮ ਕੋਰਟ ਵੱਲੋਂ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦਿੱਤੇ ਜਾਣ 'ਤੇ 'ਆਪ' ਨੇਤਾ ਰਾਘਵ ਚੱਢਾ ਨੇ ਕਿਹਾ, 'ਅੱਜ ਪੂਰਾ ਦੇਸ਼ ਖੁਸ਼ ਹੈ।