Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਨੀਸ਼ ਸਿਸੋਦੀਆ ਨੂੰ ਜਮਾਨਤ ਮਿਲਣ ਤੋਂ ਬਾਅਦ ਆਪਣੇ 'ਐਕਸ' ਅਕਾਊਂਟ 'ਤੇ ਲਿਖਿਆ ਕਿ 'ਮਨੀਸ਼ ਸਿਸੋਦੀਆ ਦੀ ਜ਼ਮਾਨਤ ਸੱਚਾਈ ਦੀ ਜਿੱਤ ਹੈ।' ਇਸ ਲਈ ਉਨ੍ਹਾਂ ਨੇ ਸੁਪਰੀਮ ਕੋਰਟ ਦਾ ਵੀ ਧੰਨਵਾਦ ਕੀਤਾ।






 ਦੂਜੇ ਪਾਸੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਮਿਲੀ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਉਨ੍ਹਾਂ ਨੂੰ ਲਗਭਗ 17 ਮਹੀਨਿਆਂ ਬਾਅਦ ਜ਼ਮਾਨਤ ਮਿਲੀ ਹੈ ਅਤੇ ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਝੂਠੇ ਕੇਸ ਤੋਂ ਬਾਹਰ ਆਏ  ਹਨ।  ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਲਗਾਤਾਰ ਵਿਰੋਧੀ ਪਾਰਟੀਆਂ 'ਤੇ ਝੂਠੇ ਕੇਸ ਦਰਜ ਕਰਕੇ ਜਾਂਚ ਨੂੰ ਜਾਣਬੁੱਝ ਕੇ ਲੰਮਾ ਖਿੱਚ ਰਹੀ ਹੈ। 






 ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਨੀਸ਼ ਸਿਸੋਦੀਆ ਦੇਸ਼ ਵਿੱਚ ਇਸ ਗੱਲ ਲਈ ਜਾਣੇ ਜਾਂਦੇ ਹਨ ਕਿ ਉਨ੍ਹਾਂ ਨੇ ਬੱਚਿਆਂ ਲਈ ਚੰਗੀ ਸਿੱਖਿਆ ਅਤੇ ਚੰਗੇ ਸਕੂਲ ਬਣਾਏ ਹਨ। ਉਹ ਸਕੂਲ ਆਫ ਐਮੀਨੈਂਸ ਦਾ ਕੰਨਸੈਪਟ ਲੈ ਕੇ ਆਏ ਅਤੇ ਅਧਿਆਪਕਾਂ ਨੂੰ ਚੰਗੀ ਸਿਖਲਾਈ ਲਈ ਵਿਦੇਸ਼ਾਂ ਭੇਜਿਆ, ਬੱਚਿਆਂ ਨੂੰ ਚੰਗੀ ਸਿੱਖਿਆ ਦੇਣ ਲਈ ਵਿਸ਼ੇਸ਼ ਪ੍ਰਬੰਧ ਕੀਤੇ, ਜਿਨ੍ਹਾਂ ਬੱਚਿਆਂ ਨੂੰ ਮਨੀਸ਼ ਸਿਸੋਦੀਆ ਨੇ ਚੰਗੀ ਸਿੱਖਿਆ ਦਿੱਤੀ ਉਹ ਅੱਜ ਚੰਗੇ ਅਹੁਦਿਆਂ 'ਤੇ ਹਨ।  ਅੰਤ ਵਿੱਚ ਹਰਪਾਲ ਸਿੰਘ ਚੀਮਾ ਨੇ ਮਨੀਸ਼ ਸਿਸੋਦੀਆ ਅਤੇ ਪਾਰਟੀ ਵਲੰਟੀਅਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਜ ਦਾ ਦਿਨ ਬਹੁਤ ਹੀ ਖੁਸ਼ੀ ਦਾ ਦਿਨ ਹੈ। 


ਆਪ ਆਗੂ ਸੰਜੇ ਸਿੰਘ ਨੇ ਕਿਹਾ ਕਿ ਸਿਸੋਦੀਆ ਦੀ ਜ਼ਿੰਦਗੀ ਦੇ 17 ਮਹੀਨੇ ਜੇਲ੍ਹ ਵਿੱਚ ਬਰਬਾਦ ਹੋ ਗਏ। ਉਹ ਇਸ ਸਮੇਂ ਨੂੰ ਬਹੁਤ ਚੰਗਾ ਕਰਨ ਲਈ ਵਰਤ ਸਕਦੇ ਸੀ। ਉਨ੍ਹਾਂ ਕਿਹਾ ਕਿ ਸਿਸੋਦੀਆ ਨੂੰ ਸਿਆਸੀ ਬਦਲਾਖੋਰੀ ਦੇ ਹਿੱਸੇ ਵਜੋਂ ਜੇਲ੍ਹ ਵਿੱਚ ਡੱਕਿਆ ਗਿਆ ਸੀ। ਇਸ ਨਾਲ ਸਾਡੀ ਪਾਰਟੀ ਹੋਰ ਮਜ਼ਬੂਤ ​​ਹੋਈ ਹੈ। ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ 'ਆਪ' ਸੰਸਦ ਸੰਜੇ ਸਿੰਘ ਨੇ ਕਿਹਾ, "ਇਹ ਸੱਚਾਈ ਦੀ ਜਿੱਤ ਹੈ, ਅਦਾਲਤ ਦਾ ਫੈਸਲਾ ਤਾਨਾਸ਼ਾਹੀ 'ਤੇ ਕਰਾਰੀ ਚਪੇੜ ਹੈ।"






ਇਸ ਦੌਰਾਨ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਸਿਸੋਦੀਆ ਨੂੰ 530 ਦਿਨਾਂ ਤੱਕ ਜੇਲ੍ਹ ਵਿੱਚ ਰੱਖਿਆ ਗਿਆ, ਉਨ੍ਹਾਂ ਦਾ ਗੁਨਾਹ ਇਹ ਸੀ ਕਿ ਉਨ੍ਹਾਂ ਨੇ ਬੱਚਿਆਂ ਨੂੰ ਵਧੀਆ ਭਵਿੱਖ ਦਿੱਤਾ। ਸੁਪਰੀਮ ਕੋਰਟ ਵੱਲੋਂ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦਿੱਤੇ ਜਾਣ 'ਤੇ 'ਆਪ' ਨੇਤਾ ਰਾਘਵ ਚੱਢਾ ਨੇ ਕਿਹਾ, 'ਅੱਜ ਪੂਰਾ ਦੇਸ਼ ਖੁਸ਼ ਹੈ।