ਚੰਡੀਗੜ੍ਹ: ਕਾਂਗਰਸ ਵੱਲੋਂ ਅਨੰਦਪੁਰ ਟਿਕਟ ਮਿਲਣ ਮਗਰੋਂ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਦਾਅਵਾ ਕੀਤਾ ਕਿ ਅਨੰਦਪੁਰ ਸਾਹਿਬ ਤੋਂ ਅਕਾਲੀਆਂ ਦੇ ਰਾਜ ਜਲਦ ਹੀ ਜਾਵੇਗਾ। ਮਨੀਸ਼ ਤਿਵਾੜੀ ਵੱਲੋਂ ਪਹਿਲਾਂ ਚੰਡੀਗੜ੍ਹ ਤੋਂ ਇੱਛਾ ਜਤਾਈ ਗਈ ਪਰ ਬਾਅਦ ਵਿੱਚ ਅਨੰਦਪੁਰ ਸਾਹਿਬ ਹਲਕੇ ਤੋਂ ਚੋਣ ਲੜਨ ਦੀ ਹਾਈ ਕਮਾਂਡ ਤਕ ਪਹੁੰਚ ਕੀਤੀ ਸੀ, ਜਿਸ ਤੋਂ ਬਾਅਦ ਕਾਂਗਰਸ ਨੇ ਮਨੀਸ਼ ਤਿਵਾੜੀ ਨੂੰ ਚੁਣਿਆ।


ਤਿਵਾੜੀ ਨੇ ਕਿਹਾ ਕਿ ਉਹ ਅਨੰਦਪੁਰ ਸਾਹਿਬ ਤੋਂ ਚੋਣ ਲੜ ਕੇ ਲੋਕਾਂ ਦੀ ਸੇਵਾ ਕਰਨ ਦੀ ਇੱਛਾ ਜਤਾਈ ਸੀ, ਜਿਸ ਕਰਕੇ ਕਾਂਗਰਸ ਨੇ ਉਨ੍ਹਾਂ ਨੂੰ ਉਮੀਦਵਾਰ ਬਣਾਇਆ। ਤਿਵਾੜੀ ਨੇ ਕਿਹਾ ਕਿ 2014 ਵਿੱਚ ਕੁਝ ਕਾਰਨਾਂ ਕਰਕੇ ਲੋਕ ਸਭਾ ਦੀ ਚੋਣ ਨਹੀਂ ਲੜ ਪਏ ਸੀ, ਪਰ ਅਨੰਦਪੁਰ ਸਾਹਿਬ ਤੋਂ ਚੋਣ ਲੜਨ ਲਈ ਤਿਆਰ ਹਨ। ਉਨ੍ਹਾਂ ਅਕਾਲੀ ਦਲ ਨੂੰ ਉੱਥੋਂ ਖਦੇੜਨ ਦਾ ਦਾਅਵਾ ਵੀ ਕੀਤਾ।

ਮਨੀਸ਼ ਤਿਵਾੜੀ ਨੇ ਕਿਹਾ ਕਿ ਕਾਂਗਰਸ ਨੇ ਹਾਲੇ ਕੈਂਪੇਨ ਦੀ ਸ਼ੁਰੂਆਤ ਕਰਨੀ ਹੈ ਜਿਸ ਤੋਂ ਬਾਅਦ ਅਕਾਲੀ ਦਲ ਢਲਦਾ ਨਜ਼ਰ ਆਵੇਗਾ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਭਾਜਪਾ ਨੇ ਦੇਸ਼ ਦਾ ਪਿਛਲੇ ਪੰਜ ਸਾਲਾਂ ਵਿੱਚ ਨੁਕਸਾਨ ਕੀਤਾ ਹੈ ਅਤੇ ਅਕਾਲੀ ਦਲ ਭਾਈਵਾਲ ਪਾਰਟੀ ਹੋਣ ਕਰਕੇ ਪੰਜਾਬ ਦੇ ਵਿੱਚ ਨੁਕਸਾਨ ਕਰਦੀ ਰਹੀ।