ਹੁਸ਼ਿਆਰਪੁਰ/ਗੜ੍ਹਸ਼ੰਕਰ: ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕੇਂਦਰੀ ਵਾਤਾਵਰਣ ਮੰਤਰੀ ਭੂਪੇਂਦਰ ਯਾਦਵ ਨਾਲ ਮੁਲਾਕਾਤ ਕਰਕੇ ਕਾਸਮੈਟਿਕ ਫੈਕਟਰੀ ਦੇ ਸਬੰਧ ਵਿੱਚ ਕਾਰਵਾਈ ਦੀ ਮੰਗ ਕੀਤੀ ਹੈ, ਜਿਸ ਕਾਰਨ ਕਈ ਲੋਕਾਂ ਅਤੇ ਪਸ਼ੂਆਂ ਨੂੰ ਖਤਰਨਾਕ ਬਿਮਾਰੀਆਂ ਲੱਗ ਰਹੀਆਂ ਹਨ। ਇਸ ਮੌਕੇ ਸੰਸਦ ਮੈਂਬਰ ਤਿਵਾੜੀ ਨੇ ਉਨ੍ਹਾਂ ਨੂੰ ਇਕ ਪੱਤਰ ਵੀ ਸੌਂਪਿਆ।


ਐਮ ਪੀ ਤਿਵਾੜੀ ਨੇ ਵਾਤਾਵਰਣ ਮੰਤਰੀ ਨੂੰ ਕਿਹਾ ਕਿ ਉਕਤ ਫੈਕਟਰੀ ਸਬੰਧੀ ਉਨ੍ਹਾਂ ਨੂੰ 23 ਸਤੰਬਰ ਨੂੰ ਪੱਤਰ ਵੀ ਲਿਖਿਆ ਗਿਆ ਹੈ। ਜਿਸ ਵਿੱਚ ਉਨ੍ਹਾਂ ਦੱਸਿਆ ਸੀ ਕਿ ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਵਿੱਚ ਪੈਂਦੀ ਮਾਡਲਸ ਕਾਸਮੈਟਿਕਸ ਪ੍ਰਾਈਵੇਟ ਲਿਮਟਿਡ ਦੇ ਪ੍ਰਦੂਸ਼ਣ ਕਾਰਨ ਸ਼੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਅਧੀਨ ਪੈਂਦੇ ਪਿੰਡ ਮਹਿੰਦਵਾਣੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਅਤੇ ਇੱਥੋਂ ਤੱਕ ਕਿ ਪਸ਼ੂਆਂ ਦੀ ਸਿਹਤ ਦਾ ਬਹੁਤ ਬੁਰਾ ਹਾਲ ਹੋ ਰਿਹਾ ਹੈ। ਜਿਸ ਸਬੰਧੀ ਉਹ ਸਬੰਧਤ ਅਧਿਕਾਰੀਆਂ ਨੂੰ ਬਣਦੀ ਕਾਰਵਾਈ ਕਰਨ ਦੇ ਨਿਰਦੇਸ਼ ਦੇਣ ਦੀ ਅਪੀਲ ਕਰਦੇ ਹਨ।


ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ 14 ਅਕਤੂਬਰ ਨੂੰ ਇਸ ਸੰਦਰਭ ਵਿੱਚ ਪ੍ਰਭਾਵਿਤ ਇਲਾਕਿਆਂ ਦੇ ਵਾਸੀਆਂ ਵੱਲੋਂ ਦਿੱਤੇ ਜਾ ਰਹੇ ਧਰਨੇ ਵਿੱਚ ਉਹ ਵੀ ਸ਼ਾਮਲ ਹੋਏ ਸਨ, ਜੋ ਹੁਣ 77ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਇਲਾਕੇ ਦੇ ਲੋਕਾਂ ਨੇ ਦੱਸਿਆ ਸੀ ਕਿ ਉਨ੍ਹਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਕਤ ਫੈਕਟਰੀ ਵੱਲੋਂ ਫੈਲੇ ਪ੍ਰਦੂਸ਼ਣ ਕਾਰਨ ਹਰ ਪਿੰਡ ਵਿੱਚ ਕੋਈ ਨਾ ਕੋਈ ਪਿੰਡ ਵਾਸੀ ਕਿਸੇ ਨਾ ਕਿਸੇ ਬੀਮਾਰੀ ਦਾ ਸ਼ਿਕਾਰ ਹੋ ਰਿਹਾ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੀਨੀਅਰ ਮੈਡੀਕਲ ਅਫ਼ਸਰ ਪੀ.ਐਚ.ਸੀ, ਪੋਸ਼ੀ, ਹੁਸ਼ਿਆਰਪੁਰ ਦੀ ਅਗਵਾਈ ਹੇਠ ਮਹਿੰਦਵਾਨੀ-ਗੜ੍ਹਸ਼ੰਕਰ ਵਿਖੇ ਸਿਹਤ ਕੈਂਪ ਲਗਾਇਆ ਗਿਆ, ਜਿਸਦੇ ਨਤੀਜੇ ਚਿੰਤਾਜਨਕ ਰਹੇ ਹਨ |


ਇਸ ਸਮੇਂ ਦੌਰਾਨ ਜਾਂਚੇ ਗਏ 523 ਮਰੀਜ਼ਾਂ ਵਿੱਚੋਂ 82 ਨੂੰ ਫੇਫੜਿਆਂ ਦੀਆਂ ਬਿਮਾਰੀਆਂ ਅਤੇ ਸਾਹ ਦੀਆਂ ਸ਼ਿਕਾਇਤਾਂ, 80 ਨੂੰ ਚਮੜੀ ਦੀਆਂ ਬਿਮਾਰੀਆਂ, 88 ਨੂੰ ਅੱਖਾਂ ਦੀਆਂ ਬਿਮਾਰੀਆਂ ਅਤੇ ਚਿਹਰੇ ਦੀਆਂ ਸਮੱਸਿਆਵਾਂ ਸਨ, ਜਦਕਿ 275 ਨੂੰ ਆਮ ਸਿਹਤ ਸਮੱਸਿਆਵਾਂ ਸਨ। ਇਹ ਚਿੰਤਾਜਨਕ ਸਥਿਤੀ ਹੈ ਜਿਸ ‘ਤੇ ਤੁਰੰਤ ਧਿਆਨ ਦੇਣ ਦੀ ਲੋੜ ਹੈ।


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: