ਚੰਡੀਗੜ੍ਹ: ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਆਮ ਆਦਮੀ ਪਾਰਟੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਤਿਵਾੜੀ ਨੇ ਕਿਹਾ ਇਨ੍ਹਾਂ ਨੂੰ ਸਰਕਾਰ ਚਲਾਉਣੀ ਨਹੀਂ ਆਉਂਦੀ ਹੈ ਅਤੇ ਇਸੇ ਲਈ ਹਰ ਰੋਜ਼ ਬੇਤੁਕੇ ਫੈਸਲੇ ਲਏ ਜਾ ਰਹੇ ਹਨ। 


ਤਿਵਾੜੀ ਗਾਰਡੀਅਨਜ਼ ਆਫ਼ ਗਵਰਨੈਂਸ (ਜੀ.ਓ.ਜੀ.) ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਜੀ.ਓ.ਜੀ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣਗੇ ਅਤੇ ਜੇਕਰ ਲੋੜ ਪਈ ਤਾਂ ਉਹ ਹਾਈ ਕੋਰਟ ਅਤੇ ਸੁਪਰੀਮ ਕੋਰਟ ਤੱਕ ਕੇਸ ਮੁਫਤ ਲੜਨ ਦਾ ਭਰੋਸਾ ਦਿੱਤਾ। 


ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸੰਸਦ ਮੈਂਬਰ ਨੇ ਆਮ ਆਦਮੀ ਪਾਰਟੀ ‘ਤੇ ਵਿਅੰਗ ਕੱਸਦਿਆਂ ਕਿਹਾ ਕਿ ਇਹਨਾਂ ਨੂੰ ਸ਼ਾਸਨ ਕਰਨਾ ਨਹੀਂ ਆਉਂਦਾ ਅਤੇ ਇਹੀ ਕਾਰਨ ਹੈ ਕਿ ਹਰ ਰੋਜ਼ ਬੇਤੁਕੇ ਫੈਸਲੇ ਲਏ ਜਾ ਰਹੇ ਹਨ। ਇਸ ਦੌਰਾਨ ਜੀ.ਓ.ਜੀ ਨੇ ਐਮ.ਪੀ ਤਿਵਾੜੀ ਨੂੰ ਆਪਣੀਆਂ ਸਮੱਸਿਆਵਾਂ ਦੱਸਦਿਆਂ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਕਾਂਗਰਸ ਸਰਕਾਰ ਦੌਰਾਨ ਹੋਈ ਸੀ।


ਉਨ੍ਹਾਂ ਦੀ ਨਿਯੁਕਤੀ ਦਾ ਮੁੱਖ ਮਕਸਦ ਪ੍ਰਸ਼ਾਸਨਿਕ ਖਾਮੀਆਂ ‘ਤੇ ਨਜ਼ਰ ਰੱਖਣਾ ਸੀ, ਜਿਸ ਕਾਰਨ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਹੁੰਦਾ ਹੈ। ਪਰ ਮੌਜੂਦਾ ਸਰਕਾਰ ਨੇ ਉਨ੍ਹਾਂ ਨੂੰ ਬੋਝ ਕਹਿ ਕੇ ਅਹੁਦੇ ਤੋਂ ਹਟਾ ਦਿੱਤਾ। ਇਹ ਹੁਣ ਉਨ੍ਹਾਂ ਦੀ ਅਹਿਮ ਦੀ ਲੜਾਈ ਹੈ, ਕਿਉਂਕਿ ਫੌਜੀ ਪੈਸੇ ਲਈ ਨਹੀਂ, ਦੇਸ਼ ਲਈ ਕੰਮ ਕਰਦੇ ਹਨ। ਉਨ੍ਹਾਂ ਨੇ ਸਰਕਾਰ ਤੋਂ ਕੋਈ ਤਨਖਾਹ ਨਹੀਂ ਲਈ, ਸਗੋਂ ਮਾਣ ਭੱਤਾ ਹੀ ਲਿਆ ਹੈ।


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ:

 


Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ