Punjab News : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਉਣ ਖਿਲਾਫ਼ ਮਨੀਸ਼ਾ ਗੁਲਾਟੀ ਦੀ ਪਟੀਸ਼ਨ ਨੂੰ ਪਿਛਲੇ ਮਹੀਨੇ ਸਿੰਗਲ ਬੈਂਚ ਨੇ ਖਾਰਜ ਕਰ ਦਿੱਤਾ ਸੀ ਪਰ ਹੁਣ ਮਨੀਸ਼ਾ ਗੁਲਾਟੀ ਨੇ ਹਾਈਕੋਰਟ ਦੇ ਡਬਲ ਬੈਂਚ ਵਿੱਚ ਚੁਣੌਤੀ ਦਿੱਤੀ ਹੈ। ਸੋਮਵਾਰ ਨੂੰ ਚੀਫ ਜਸਟਿਸ ਰਵੀਸ਼ੰਕਰ ਝਾਅ ਅਤੇ ਜਸਟਿਸ ਅਰੁਣ ਪੱਲੀ ਦੀ ਡਬਲ ਬੈਂਚ ਮਨੀਸ਼ਾ ਗੁਲਾਟੀ ਦੀ ਅਪੀਲ 'ਤੇ ਸੁਣਵਾਈ ਕਰੇਗੀ।
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਪਿਛਲੇ ਮਹੀਨੇ ਮਨੀਸ਼ਾ ਗੁਲਾਟੀ ਨੂੰ ਇਸ ਅਹੁਦੇ ਤੋਂ ਹਟਾ ਦਿੱਤਾ ਸੀ। ਜਿਸ ਤੋਂ ਬਾਅਦ ਮਨੀਸ਼ਾ ਗੁਲਾਟੀ ਨੇ ਇਸ ਖਿਲਾਫ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। 28 ਮਾਰਚ ਨੂੰ ਹਾਈਕੋਰਟ ਦੇ ਬੈਂਚ ਨੇ ਉਨ੍ਹਾਂ ਦੀ ਪਟੀਸ਼ਨ ਖਾਰਜ ਕਰਕੇ ਪੰਜਾਬ ਸਰਕਾਰ ਦੇ ਫੈਸਲੇ ’ਤੇ ਮੋਹਰ ਲਗਾ ਦਿੱਤੀ ਸੀ।
ਇਹ ਵੀ ਪੜ੍ਹੋ : ਵਿਸਾਖੀ ਦੇਖ ਵਾਪਿਸ ਆ ਰਹੇ ਨਿਹੰਗ ਸਿੰਘਾਂ ਨਾਲ ਹੋਇਆ ਹਾਦਸਾ, ਬੇਕਾਰੂ ਹੋ ਕੇ ਪਲਟੀ ਕਾਰ
ਉਹਨਾਂ ਦੇ ਖਿਲਾਫ਼ 28 ਮਾਰਚ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਅਨਿਲ ਖ਼ੇਤਰਪਾਲ ਦੇ ਸਿੰਗਲ ਬੈਂਚ ਵੱਲੋਂ ਸੁਣਾਏ ਗਏ ਫ਼ੈਸਲੇ ਦੇ ਖਿਲਾਫ਼ ਮਨੀਸ਼ਾ ਗੁਲਾਟੀ ਨੇ ਹੁਣ ਸਿੰਗਲ ਬੈਂਚ ਦੇ ਫ਼ੈਸਲੇ ਨੂੰ ਚੁਣੌਤੀ ਦਿੰਦਿਆਂ ਹਾਈ ਕੋਰਟ ਦੇ ‘ਡਬਲ ਬੈਂਚ’ ਅੱਗੇ ਅਪੀਲ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ ਹੁਣ ਸੋਮਵਾਰ 17 ਅਪ੍ਰੈਲ ਨੂੰ ਹੋਵੇਗੀ।
ਉਹਨਾਂ ਦੇ ਖਿਲਾਫ਼ 28 ਮਾਰਚ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਅਨਿਲ ਖ਼ੇਤਰਪਾਲ ਦੇ ਸਿੰਗਲ ਬੈਂਚ ਵੱਲੋਂ ਸੁਣਾਏ ਗਏ ਫ਼ੈਸਲੇ ਦੇ ਖਿਲਾਫ਼ ਮਨੀਸ਼ਾ ਗੁਲਾਟੀ ਨੇ ਹੁਣ ਸਿੰਗਲ ਬੈਂਚ ਦੇ ਫ਼ੈਸਲੇ ਨੂੰ ਚੁਣੌਤੀ ਦਿੰਦਿਆਂ ਹਾਈ ਕੋਰਟ ਦੇ ‘ਡਬਲ ਬੈਂਚ’ ਅੱਗੇ ਅਪੀਲ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ ਹੁਣ ਸੋਮਵਾਰ 17 ਅਪ੍ਰੈਲ ਨੂੰ ਹੋਵੇਗੀ।
ਦੱਸ ਦੇਈਏ ਕਿ ਸਰਕਾਰ ਨੇ ਪਹਿਲਾਂ ਮਨੀਸ਼ਾ ਗੁਲਾਟੀ ਨੂੰ 31 ਜਨਵਰੀ ਨੂੰ ਚੇਅਰਪਰਸਨ ਦੇ ਅਹੁਦੇ ਤੋਂ ਲਾਂਭੇ ਕਰਨ ਸੰਬੰਧੀ ਹੁਕਮ ਕੀਤੇ ਸਨ ਪਰ ਮਨੀਸ਼ਾ ਗੁਲਾਟੀ ਦੇ ਹਾਈ ਕੋਰਟ ਚਲੇ ਜਾਣ ਉਪਰੰਤ ਸਰਕਾਰ ਨੇ ਇਹ ਹੁਕਮ ਵਾਪਸ ਲੈ ਲਏ ਸਨ। ਸਰਕਾਰ ਨੇ ਕਿਹਾ ਸੀ ਕਿ ਮਨੀਸ਼ਾ ਗੁਲਾਟੀ ਦੇ ਅਹੁਦੇ ਦੀ ਮਿਆਦ ਵਿੱਚ 2024 ਤਕ ਵਾਧਾ ਕੀਤਾ ਗਿਆ ਸੀ, ਜੋ ਨਹੀਂ ਕੀਤਾ ਜਾ ਸਕਦਾ ਸੀ। ਇਸ ਲਈ ਮਨੀਸਾ ਗੁਲਾਟੀ ਨੂੰ ਦਿੱਤੀ ਗਈ ‘ਐਕਸਟੈਂਸ਼ਨ’ ਰੱਦ ਕਰਨ ਦਾ ਫ਼ੈਸਲਾ ਲੈਂਦਿਆਂ ਉਨ੍ਹਾਂ ਨੂੰ ਅਹੁਦੇ ਤੋਂ ਲਾਂਭੇ ਕਰਨ ਸੰਬੰਧੀ ਨੋਟੀਫੀਕੇਸਨ ਵੀ ਜਾਰੀ ਕੀਤਾ ਜਾ ਚੁੱਕਾ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।