ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਦਾ ਐਤਵਾਰ ਸ਼ਾਮ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਅੱਜ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਉਨ੍ਹਾਂ ਦੇ ਘਰ ਪਹੁੰਚੇ ਹਨ। ਮਨੀਸ਼ਾ ਗੁਲਾਟੀ ਨੇ ਕਿਹਾ ਕਿ ਨਾਮਵਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਦਿਨ-ਦਿਹਾੜੇ ਹੋਇਆ ਕਤਲ ਬੇਹੱਦ ਦੁਖਦਾਈ ਹੈ।
ਅੱਜ ਮੈਂ ਉਨ੍ਹਾਂ ਦੇ ਪਰਿਵਾਰ ਨਾਲ ਇਹ ਅਸਹਿ ਦੁੱਖ ਸਾਂਝਾ ਕਰਨ ਲਈ ਪਹੁੰਚੀ ਹਾਂ। ਇਸ ਸਮੇਂ ਜੋ ਇਸ ਮਾਂ-ਪਿਓ ਦੇ ਗੁਜ਼ਰ ਰਹੀ ਹੈ, ਉਹ ਸਿਰਫ਼ ਓਹੀ ਜਾਣਦੇ ਹਨ, ਇੱਕ ਮਾਂ ਦੇ ਬੱਚੇ ਨੂੰ ਸੱਟ ਵੀ ਲੱਗ ਜਾਏ ਤਾਂ ਉਸ ਦਾ ਦਿਲ ਘਬਰਾ ਜਾਂਦਾ ਹੈ। ਇੱਥੇ ਤਾਂ ਇੱਕ ਮਾਂ ਕੋਲੋਂ ਉਸ ਦਾ ਪੁੱਤ ਹੀ ਖੋ ਲਿਆ, ਵਾਹਿਗੁਰੂ ਕਿਰਪਾ ਕਰਨ ਇਸ ਪਰਿਵਾਰ 'ਤੇ। ਮੈਂ ਪੰਜਾਬ ਸਰਕਾਰ ਨੂੰ ਇਸ ਘਟਨਾ ਦੇ ਦੋਸ਼ੀਆਂ ਨੂੰ ਛੇਤੀ ਤੋਂ ਛੇਤੀ ਕਾਨੂੰਨੀ ਸ਼ਿਕੰਜੇ 'ਚ ਜਕੜਨ ਦੀ ਅਪੀਲ ਕਰਦੀ ਹਾਂ।
ਦੱਸ ਦੇਈਏ ਕਿ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਐਤਵਾਰ ਸ਼ਾਮ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਹਮਲਾਵਰਾਂ ਨਾਲ ਆਪਣੇ ਆਖਰੀ ਸਾਹਾਂ ਤੱਕ ਲੜਦਾ ਰਿਹਾ ਹੈ। ਪੁਲਿਸ ਨੇ ਮੂਸੇਵਾਲਾ ਦੀ ਥਾਰ ਗੱਡੀ ਵਿੱਚੋਂ ਇੱਕ ਪਿਸਤੌਲ ਬਰਾਮਦ ਕੀਤਾ ਹੈ। ਉਸ ਪਿਸਤੌਲ ਤੋਂ ਗੋਲੀਆਂ ਚਲਾਈਆਂ ਗਈਆਂ। ਦੱਸਿਆ ਜਾ ਰਿਹਾ ਹੈ ਕਿ ਜਦੋਂ ਹਮਲਾਵਰ ਸਿੱਧੂ 'ਤੇ ਫਾਇਰਿੰਗ ਕਰ ਰਹੇ ਸਨ ਤਾਂ ਸਿੱਧੂ ਨੇ ਵੀ ਆਪਣੇ ਬਚਾਅ 'ਚ ਫਾਇਰਿੰਗ ਕੀਤੀ।
ਲਾਰੈਂਸ ਬਿਸ਼ਨੋਈ ਗੈਂਗ ਨੇ ਇਸ ਕਤਲ ਦੀ ਲਈ ਸੀ ਜ਼ਿੰਮੇਵਾਰੀ
ਲਾਰੈਂਸ ਬਿਸ਼ਨੋਈ ਗੈਂਗ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਬਿਸ਼ਨੋਈ ਮਕੋਕਾ ਦੇ ਤਹਿਤ ਸੰਗਠਿਤ ਅਪਰਾਧ ਦੇ ਮਾਮਲੇ 'ਚ ਦਿੱਲੀ ਦੀ ਤਿਹਾੜ ਜੇਲ 'ਚ ਬੰਦ ਹੈ। ਲਾਰੈਂਸ ਬਿਸ਼ਨੋਈ ਦੇ ਗਿਰੋਹ ਦੇ ਕੈਨੇਡੀਅਨ ਮੂਲ ਦੇ ਮੈਂਬਰ ਗੋਲਡੀ ਬਰਾੜ ਨੇ ਇੱਕ ਫੇਸਬੁੱਕ ਪੋਸਟ ਵਿੱਚ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ, ਮੂਸੇਵਾਲਾ ਨੂੰ ਦਿਨ-ਦਿਹਾੜੇ ਘੱਟੋ-ਘੱਟ 30 ਗੋਲੀਆਂ ਮਾਰੀਆਂ ਗਈਆਂ ਸੀ।
ਦੇਹਰਾਦੂਨ ਤੋਂ ਪੰਜ ਲੋਕਾਂ ਨੂੰ ਹਿਰਾਸਤ ਵਿੱਚ ਲਿਆ
ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ 'ਚ ਪੁਲਿਸ ਨੇ ਸੋਮਵਾਰ ਨੂੰ ਦੇਹਰਾਦੂਨ ਤੋਂ ਪੰਜ ਲੋਕਾਂ ਨੂੰ ਹਿਰਾਸਤ 'ਚ ਲਿਆ ਹੈ। ਪੁਲਿਸ ਸੂਤਰਾਂ ਨੇ ਦੱਸਿਆ ਕਿ ਹਮਲਾਵਰਾਂ ਨੂੰ ਫੜਨ ਲਈ ਸ਼ੁਰੂ ਕੀਤੇ ਗਏ ਯਤਨਾਂ ਦੇ ਨਾਲ-ਨਾਲ ਪੁਲਿਸ ਸੀਸੀਟੀਵੀ ਫੁਟੇਜ 'ਚ ਦਿਖਾਈ ਦੇਣ ਵਾਲੇ ਲੋਕਾਂ ਦੀ ਭੂਮਿਕਾ ਦੀ ਵੀ ਜਾਂਚ ਕਰ ਰਹੀ ਹੈ, ਜਿਨ੍ਹਾਂ ਨੇ ਐਤਵਾਰ ਨੂੰ ਮਾਨਸਾ ਦੇ ਇਕ ਢਾਬੇ 'ਤੇ ਖਾਣਾ ਖਾਧਾ ਸੀ। ਇਹ ਸੀਸੀਟੀਵੀ ਫੁਟੇਜ ਉਸੇ ਢਾਬੇ ਦੀ ਹੈ।
'ਬੱਚੇ ਨੂੰ ਸੱਟ ਲੱਗ ਜਾਏ ਤਾਂ ਮਾਂ ਦਾ ਦਿਲ ਘਬਰਾ ਜਾਂਦਾ, ਇੱਥੇ ਪੁੱਤ ਹੀ ਖੋ ਲਿਆ, ਵਾਹਿਗੁਰੂ ਕ੍ਰਿਪਾ ਕਰਨ', ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁਖ ਸਾਂਝਾ ਕਰਨ ਪਹੁੰਚੀ ਮਨੀਸ਼ਾ ਗੁਲਾਟੀ
ਏਬੀਪੀ ਸਾਂਝਾ
Updated at:
02 Jun 2022 03:38 PM (IST)
Edited By: shankerd
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਐਤਵਾਰ ਸ਼ਾਮ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਮਨੀਸ਼ਾ ਗੁਲਾਟੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਉਨ੍ਹਾਂ ਦੇ ਘਰ ਪਹੁੰਚੇ ਹਨ।
Manisha Gulati
NEXT
PREV
Published at:
02 Jun 2022 03:36 PM (IST)
- - - - - - - - - Advertisement - - - - - - - - -