Punjab News : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਮਨੀਸ਼ਾ ਗੁਲਾਟੀ (Manisha Gulati) ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਚੰਡੀਗੜ੍ਹ ਦੇ ਸੈਕਟਰ-39 ਸਥਿਤ ਸਰਕਾਰੀ ਘਰ ਨੂੰ ਖਾਲੀ ਕਰਨ ਦੇ ਗੁਲਾਟੀ ਦੇ ਹੁਕਮਾਂ ‘ਤੇ ਰੋਕ ਲਾ ਦਿੱਤੀ ਹੈ। ਨਾਲ ਹੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 14 ਸਤੰਬਰ ਤੱਕ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।
ਦਰਅਸਲ 'ਚ ਮਨੀਸ਼ਾ ਗੁਲਾਟੀ ਨੂੰ 13 ਜੁਲਾਈ ਨੂੰ ਲਿਖੇ ਪੱਤਰ ਵਿੱਚ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਸੈਕਟਰ-39 ਸਥਿਤ ਸਰਕਾਰੀ ਰਿਹਾਇਸ਼ ਖਾਲੀ ਕਰਨ ਲਈ ਕਿਹਾ ਸੀ ਕਿਉਂਕਿ ਉਹ ਹੁਣ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਜੋਂ ਸੇਵਾ ਵਿੱਚ ਨਹੀਂ ਹੈ। ਇਸ ਦੇ ਖਿਲਾਫ ਮਨੀਸ਼ਾ ਗੁਲਾਟੀ ਨੇ ਹਾਈਕੋਰਟ ‘ਚ ਅਰਜ਼ੀ ਦਾਇਰ ਕੀਤੀ ਸੀ। ਇਸ ‘ਤੇ ਹਾਈਕੋਰਟ ਨੇ ਮਕਾਨ ਖਾਲੀ ਕਰਨ ਦੇ ਹੁਕਮਾਂ ‘ਤੇ ਰੋਕ ਲਗਾਉਂਦੇ ਹੋਏ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ (Manisha Gulati) ਨੂੰ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ‘ਤੇ ਦਿੱਤੇ ਗਏ ਵਾਧੇ ਨੂੰ ਰੱਦ ਕਰਕੇ ਉਨ੍ਹਾਂ ਨੂੰ ਅਹੁਦੇ ਤੋਂ ਫਾਰਗ ਕਰ ਦਿੱਤਾ ਸੀ। ਫਿਰ 28 ਮਾਰਚ ਨੂੰ ਹਾਈਕੋਰਟ ਨੇ ਗੁਲਾਟੀ ਦੀ ਪਟੀਸ਼ਨ ਖਾਰਜ ਕਰ ਦਿੱਤੀ ਅਤੇ ਪੰਜਾਬ ਸਰਕਾਰ ਦੇ ਫੈਸਲੇ ਨੂੰ ਬਰਕਰਾਰ ਰੱਖਿਆ। ਮਨੀਸ਼ਾ ਗੁਲਾਟੀ ਨੇ ਸਿੰਗਲ ਬੈਂਚ ਦੇ ਫੈਸਲੇ ਖਿਲਾਫ ਹਾਈਕੋਰਟ ਦੇ ਡਬਲ ਬੈਂਚ ਕੋਲ ਅਪੀਲ ਕੀਤੀ ਸੀ। ਇਸ ‘ਤੇ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਅਤੇ ਇਹ ਪਟੀਸ਼ਨ ਫਿਲਹਾਲ ਵਿਚਾਰ ਅਧੀਨ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਦੇਸ਼ ਬੈਠੇ ਕੇ ਰਿਸ਼ਤਾ ਲੱਭਣ ਵਾਲੇ ਹੋ ਜਾਓ ਸਾਵਧਾਨ ! ਜਲੰਧਰ 'ਚ ਠੱਗਾਂ ਨੇ ਰਿਸ਼ਤੇ ਕਰਵਾਉਣ ਦੇ ਨਾਂਅ 'ਤੇ ਕੀਤੀ ਕਰੋੜਾਂ ਦੀ ਧੋਖਾਧੜੀ, ਜਾਣੋ ਪੂਰਾ ਮਾਮਲਾ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ